ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਵਾਇਆ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ

By  Shanker Badra January 7th 2021 04:37 PM

ਚੰਡੀਗੜ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਬ ਆਫਿਸ ਚੰਡੀਗੜ ਵਿਖੇ ਨਵੇਂ ਵਰੇ ਨੂੰ ਸਮਰਪਿਤ ਅਤੇ ਸਰਬੱਤ ਦੀ ਭਲੇ ਲਈ ਅਰਦਾਸ ਸਮਾਗਮ ਕਰਵਾਇਆ ਗਿਆ। ਅਰਦਾਸ ਸਮਾਗਮ ਦੌਰਾਨ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਵੱਲੋਂ ਸਰਬੱਤ ਦੇ ਭਲੇ ਅਤੇ ਮਾਨਵਤਾ ਦੇ ਕਲਿਆਣ ਲਈ ਅਰਦਾਸ ਕੀਤੀ ਗਈ ਅਤੇ ਹਜ਼ੂਰੀ ਰਾਗੀ ਭਾਈ ਲਖਵੀਰ ਸਿੰਘ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ ਗਿਆ। [caption id="attachment_464251" align="aligncenter" width="300"]SGPC Sarbat da Bhale di Ardaas Samagam in Sub Office Chandigarh ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਵਾਇਆ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ[/caption] ਇਸ ਮੌਕੇ ਅਰਦਾਸ ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ਿਰਕਤ ਕਰਦਿਆਂ ਕਿਹਾ ਕਿ ਸਿੱਖਾਂ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਕਮੇਟੀ ਸੰਸਥਾ ਦੇ ਕਾਰਜ ਵਿਲੱਖਣ ਅਤੇ ਮਹਾਨ ਹਨ। ਉਨਾਂ ਕਿਹਾ ਕਿ ਸੰਸਾਰ ਪੱਧਰ ’ਤੇ ਸੰਸਥਾ ਵੱਲੋਂ ਧਰਮ ਦੇ ਪ੍ਰਚਾਰ ਪਸਾਰ ਤੋਂ ਇਲਾਵਾ ਅਕਾਦਮਿਕ ਖੇਤਰ ਅਤੇ ਮੈਡੀਕਲ ਖੇਤਰ ’ਚ ਵੱਡੇ ਕਾਰਜ ਕੀਤੇ ਜਾ ਰਹੇ ਹਨ ਅਤੇ ਦੁਨੀਆ ਭਰ ’ਚ ਸੰਸਥਾ ਦੇ ਮੁਕਾਬਲੇ ਗੁਰਧਾਮਾਂ ਦੀ ਸੇਵਾ ਸੰਭਾਲ ਕਰਨ ਵਾਲੀ ਹੋਰ ਕੋਈ ਵੀ ਸੰਸਥਾ ਨਹੀਂ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸੇਵਾ ’ਚ ਯਕੀਨ ਰੱਖਦੀ ਹੈ ਅਤੇ ਗੁਰੂ ਸਾਹਿਬਾਨ ਦੇ ਸਿਧਾਂਤ ਤੇ ਫਲਸਫੇ ਨੂੰ ਅੱਗੇ ਲਿਜਾਂਦਿਆਂ ਅੱਜ ਸੰਸਥਾ ਵੱਲੋਂ ਹਰ ਖੇਤਰ ’ਚ ਵੱਡੇ ਕਾਰਜਾਂ ਰਾਹੀਂ ਯੋਗਦਾਨ ਪਾਇਆ ਜਾ ਰਿਹਾ ਹੈ। [caption id="attachment_464252" align="aligncenter" width="300"]SGPC Sarbat da Bhale di Ardaas Samagam in Sub Office Chandigarh ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਵਾਇਆ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ[/caption] ਉਨਾਂ ਕਿਹਾ ਕਿ ਅੱਜ ਬਹੁਤ ਸਾਰੀਆਂ ਤਾਕਤਾਂ ਸੰਸਥਾ ਨੂੰ ਬਦਨਾਮ ਕਰਨ ਲਈ ਕੂੜ ਪ੍ਰਚਾਰ ’ਤੇ ਜ਼ੋਰ ਲਗਾ ਰਹੀਆਂ, ਜਦਕਿ ਸੰਸਥਾ ਹੜ ਪ੍ਰਭਾਵਤ ਖੇਤਰਾਂ, ਕੁਦਰਤੀ ਆਫ਼ਤ ਇਲਾਕਿਆਂ, ਹਰ ਵਰਗ ਲਈ ਕਾਰਜ ਕਰਨ ਤੋਂ ਇਲਾਵਾ ਕਿਸਾਨ ਸੰਘਰਸ਼ ਦੌਰਾਨ ਕਿਸਾਨ ਭਰਾਵਾਂ ਦੀ ਹਰ ਸੰਭਵ ਸਹਾਇਤਾ ਕਰ ਰਹੀ ਹੈ। ਉਨਾਂ ਕਿਹਾ ਕਿ ਅੱਜ ਲੋੜ ਹੈ ਕਿ ਕੌਮ ਦੇ ਸਿਧਾਂਤ ਦੀ ਪਹਿਰੇਦਾਰੀ ਕਰਦਿਆਂ ਹੋਏ ਸੰਸਥਾ ਦੇ ਕਾਰਜਾਂ ’ਚ ਹੋਰ ਵੀ ਵੱਡਾ ਯੋਗਦਾਨ ਪਾਉਣ ਲਈ ਕਾਰਜਸ਼ੀਲ ਹੋਈਏ। [caption id="attachment_464250" align="aligncenter" width="300"]SGPC Sarbat da Bhale di Ardaas Samagam in Sub Office Chandigarh ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਵਾਇਆ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ[/caption] ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਅਤੇ ਸਟਾਫ ਵਲੋਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਿਰੋਪਾਓ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਤ ਵੀ ਕੀਤਾ ਗਿਆ। ਸਮਾਗਮ ਦੇ ਅੰਤ ’ਚ ਵੱਖ-ਵੱਖ ਸਖਸ਼ੀਅਤਾਂ ਤੋਂ ਇਲਾਵਾ ਸਾਬਕਾ ਸਕੱਤਰ ਅਵਤਾਰ ਸਿੰਘ ਨੂੰ ਕੁਸ਼ਲ ਪ੍ਰਬੰਧਕ ਵਜੋਂ ਸਨਮਾਨ ਦਿੱਤਾ ਗਿਆ। ਇਸ ਮੌਕੇ ਸੈਕਟਰੀ ਸਿੱਖਿਆ ਸੁਖਮਿੰਦਰ ਸਿੰਘ ਨੇ ਪੁੱਜੀਆਂ ਸਖਸ਼ੀਅਤਾਂ ਦਾ ਧੰਨਵਾਦ ਵੀ ਕੀਤਾ। -PTCNews

Related Post