ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਹੋਏ ਸੇਵਾ ਮੁਕਤ , ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ

By  Shanker Badra September 30th 2019 04:27 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਹੋਏ ਸੇਵਾ ਮੁਕਤ , ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਚਾਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਮੀਤ ਸਕੱਤਰ ਕਰਮਬੀਰ ਸਿੰਘ ਕਿਆਮਪੁਰ ਨੂੰ ਲੰਬੀ ਸਰਵਿਸ ਮਗਰੋਂ ਅੱਜ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਸੇਵਾ ਮੁਕਤ ਹੋਏ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਸਲਾਹਿਆ ਗਿਆ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ। [caption id="attachment_345228" align="aligncenter" width="300"]SGPC Secretary Balwinder Singh Jaurasingha Retired ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਹੋਏ ਸੇਵਾ ਮੁਕਤ , ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ[/caption] ਵਰਨਣਯੋਗ ਹੈ ਕਿ ਸਕੱਤਰ ਵਜੋਂ ਸੇਵਾ ਮੁਕਤ ਹੋਏ ਬਲਵਿੰਦਰ ਸਿੰਘ ਜੌੜਾਸਿੰਘਾ ਨੇ 28 ਸਾਲ ਅਤੇ ਮੀਤ ਸਕੱਤਰ ਕਰਮਬੀਰ ਸਿੰਘ ਨੇ 37 ਸਾਲ ਸਿੱਖ ਸੰਸਥਾ ਵਿਚ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ। ਸੇਵਾ ਮੁਕਤੀ ਮੌਕੇ ਹੋਏ ਸਮਾਰੋਹ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਗੁਰੂ ਘਰ ਦੀ ਸੇਵਾ ਚੰਗੀ ਕਿਸਮਤ ਨਾਲ ਪ੍ਰਾਪਤ ਹੁੰਦੀ ਹੈ। ਉਨ੍ਹਾਂ ਜੌੜਾਸਿੰਘਾ ਨੂੰ ਮਿਲਾਪੜੇ ਸੁਭਾਗ ਦੇ ਮਾਲਕ ਦੱਸਦਿਆਂ ਉਨ੍ਹਾਂ ਵੱਲੋਂ ਸੇਵਾ ਕਾਲ ਦੌਰਾਨ ਨਿਭਾਈਆਂ ਪ੍ਰਬੰਧਕੀ ਸੇਵਾਵਾਂ ਨੂੰ ਯਾਦਗਾਰੀ ਦੱਸਿਆ। ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਇਕ ਪ੍ਰਬੁੱਧ ਸਿੱਖ ਸਕਾਲਰ ਹੋਣ ਦੇ ਨਾਤੇ ਅਨੇਕਾਂ ਖੋਜ ਕਾਰਜ ਵੀ ਕੀਤੇ ਹਨ, ਜੋ ਭਵਿੱਖ ਅੰਦਰ ਖੋਜਾਰਥੀਆਂ ਅਤੇ ਪਾਠਕਾਂ ਲਈ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਕਰਮਬੀਰ ਸਿੰਘ ਕਿਆਮਪੁਰ ਦੀ ਬੇਦਾਗ ਸੇਵਾ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਨਵੇਂ ਮੁਲਾਜ਼ਮਾਂ ਨੂੰ ਦੋਹਾਂ ਅਧਿਕਾਰੀਆਂ ਦੇ ਤਜ਼ਰਬੇ ਤੋਂ ਸੇਧ ਲੈਣ ਲਈ ਕਿਹਾ। [caption id="attachment_345227" align="aligncenter" width="300"] SGPC Secretary Balwinder Singh Jaurasingha Retired ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਹੋਏ ਸੇਵਾ ਮੁਕਤ , ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ[/caption] ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਅਵਤਾਰ ਸਿੰਘ ਸੈਂਪਲਾ, ਸੁਖਦੇਵ ਸਿੰਘ ਭੂਰਾਕੋਹਨਾ ਤੇ ਸਹਾਇਕ ਡਾਇਰੈਕਟਰ ਸਿੱਖਿਆ ਬੀਬੀ ਸਤਵੰਤ ਕੌਰ ਨੇ ਸੇਵਾ ਮੁਕਤ ਹੋਏ ਅਧਿਕਾਰੀਆਂ ਦੀਆਂ ਸੇਵਾਵਾਂ ਬਾਰੇ ਚਾਨਣਾ ਪਾਇਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਵੱਲੋਂ ਜੌੜਾਸਿੰਘਾ ਤੇ ਕਿਰਮਾਪੁਰ ਨੂੰ ਸਿਰੋਪਾਓ, ਲੋਈ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। [caption id="attachment_345224" align="aligncenter" width="300"]SGPC Secretary Balwinder Singh Jaurasingha Retired ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਹੋਏ ਸੇਵਾ ਮੁਕਤ , ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ[/caption] ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਪ੍ਰਤਾਪ ਸਿੰਘ, ਬਾਬਾ ਸ਼ਿੰਦਾ ਸਿੰਘ ਕਾਰਸੇਵਾ ਹਜ਼ੂਰ ਸਾਹਿਬ ਵਾਲੇ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ, ਹਰਜਿੰਦਰ ਸਿੰਘ ਕੈਰੋਂਵਾਲ, ਗੁਰਮੀਤ ਸਿੰਘ ਬੁੱਟਰ, ਤੇਜਿੰਦਰ ਸਿੰਘ ਪੱਡਾ, ਇੰਚਾਰਜ ਮਨਜੀਤ ਸਿੰਘ, ਅਜਾਦਦੀਪ ਸਿੰਘ, ਗੁਰਮੀਤ ਸਿੰਘ, ਪ੍ਰਿੰਸੀਪਲ ਬਲਦੇਵ ਸਿੰਘ, ਪ੍ਰਿੰਸੀਪਲ ਮਨਜੀਤ ਕੌਰ, ਸੁਪ੍ਰਿੰਟੈਂਡੈਂਟ ਬਲਵਿੰਦਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਹਰਜਿੰਦਰ ਸਿੰਘ ਆਦਿ ਸਮੇਤ ਸ਼੍ਰੋਮਣੀ ਕਮੇਟੀ ਦਾ ਸਟਾਫ਼ ਮੌਜੂਦ ਸੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਗੁਰਦੀਪ ਸਿੰਘ, ਪ੍ਰਤਾਪ ਸਿੰਘ ਅਤੇ ਸੇਵਾਦਾਰ ਗੁਰਚਰਨ ਸਿੰਘ ਨੂੰ ਵੀ ਅੱਜ ਸੇਵਾਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। -PTCNews

Related Post