SGPC ਵੱਲੋਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਕੋਰੋਨਾ ਮਰੀਜਾਂ ਦੀ ਸਹੂਲਤ ਲਈ ਆਰਜੀ ਕੇਂਦਰ ਸਥਾਪਿਤ  

By  Shanker Badra May 7th 2021 09:24 AM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾਂ ਮਰੀਜ਼ਾਂ ਦੇ ਇਲਾਜ਼ ਲਈ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ (ਲੁਧਿਆਣਾ) ਦੇ ਦੀਵਾਨ ਹਾਲ ਵਿਚ 25 ਬੈਡਾਂ ਦਾ ਆਰਜੀ ਕੇਂਦਰ ਤਿਆਰ ਕੀਤਾ ਗਿਆ ਹੈ, ਜਿਸ ਦੀ ਆਰੰਭਤਾ ਮੌਕੇ ਵਿਸ਼ੇਸ ਤੌਰ ’ਤੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤੀ ਗਈ। [caption id="attachment_495463" align="aligncenter" width="300"]SGPC sets up temporary center for Coronavirus patients at Gurudwara Shri Manji Sahib, Alamgir SGPC ਵੱਲੋਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਕੋਰੋਨਾ ਮਰੀਜਾਂ ਦੀ ਸਹੂਲਤ ਲਈ ਆਰਜੀ ਕੇਂਦਰ ਸਥਾਪਿਤ[/caption] ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਪਹਿਲਾਂ ਹੀ 100 ਬੈਡ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕੋਰੋਨਾ ਮਰੀਜਾਂ ਨੂੰ ਆਕਸੀਜਨ ਦੀ ਆ ਰਹੀ ਮੁਸ਼ਕਿਲ ਦੇ ਹੱਲ ਲਈ ਇਹ ਆਰਜੀ ਵਾਰਡ ਸਥਾਪਿਤ ਕੀਤਾ ਜਾ ਰਿਹਾ ਹੈ। [caption id="attachment_495464" align="aligncenter" width="300"] SGPC ਵੱਲੋਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਕੋਰੋਨਾ ਮਰੀਜਾਂ ਦੀ ਸਹੂਲਤ ਲਈ ਆਰਜੀ ਕੇਂਦਰ ਸਥਾਪਿਤ[/caption] ਇਸ ਵਿਚ ਰੂਸ ਤੋਂ ਵਿਸ਼ੇਸ ਤੌਰ ਤੇ ਮੰਗਵਾਏ ਕਾਨਸੰਟ੍ਰੇਟਰਾਂ ਰਾਹੀਂ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ ਅਤੇ ਹੰਗਾਮੀ ਹਾਲਤ ਲਈ ਮੈਡੀਕਲ ਐਂਬੂਲੈਂਸ ਦਾ ਵੀ ਪ੍ਰਬੰਧ ਹੋਵੇਗਾ ਤਾਂ ਜੋ ਲੋੜ ਪੈਣ ਤੇ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮਰੀਜਾਂ ਦੀ ਨਿਗਰਾਨੀ ਲਈ ਇਨ੍ਹਾਂ ਵਾਰਡਾਂ ਵਿਚ ਦੋ ਸ਼ਿਫਟਾਂ ਵਿਚ ਮੈਡੀਕਲ ਟੀਮਾਂ ਕੰਮ ਕਰਨਗੀਆਂ। [caption id="attachment_495462" align="aligncenter" width="300"]SGPC sets up temporary center for Coronavirus patients at Gurudwara Shri Manji Sahib, Alamgir SGPC ਵੱਲੋਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਕੋਰੋਨਾ ਮਰੀਜਾਂ ਦੀ ਸਹੂਲਤ ਲਈ ਆਰਜੀ ਕੇਂਦਰ ਸਥਾਪਿਤ[/caption] ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬੱਤ ਦੇ ਭਲੇ ਦੇ ਮਾਰਗ ਤੇ ਚਲਦਿਆਂ ਲੋਕ ਭਲਾਈ ਕਾਰਜਾਂ ਲਈ ਹਮੇਸ਼ਾਂ ਹੀ ਯਤਨਸ਼ੀਲ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਅਸੀਂ ਜਲਦ ਹੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਜਲੰਧਰ, ਪਟਿਆਲਾ ਤੇ ਭੁਲੱਥ ਆਦਿ ਸ਼ਹਿਰਾਂ ਵਿਚ ਵੀ 25-25 ਬੈਡ ਦਾ ਲੋੜ ਅਨੁਸਾਰ ਕੇਂਦਰ ਸਥਾਪਿਤ ਕਰਾਂਗੇ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਸੇਵਾਵਾਂ ਮੂਫਤ ਹੋਣਗੀਆਂ, ਜਿਨ੍ਹਾਂ ਦੀ ਦੇਖ ਰੇਖ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡਾਕਟਰ ਅਤੇ ਸਟਾਫ ਕਰੇਗਾ। -PTCNews

Related Post