ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰ ਬਲਵਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਦਿੱਤੀ ਵਿਦਾਇਗੀ

By  Shanker Badra April 1st 2019 05:49 PM -- Updated: April 1st 2019 05:50 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰ ਬਲਵਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਦਿੱਤੀ ਵਿਦਾਇਗੀ:ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ (ਸਰ੍ਹਾ ਸ੍ਰੀ ਗੁਰੂ ਰਾਮਦਾਸ) ਵਿਖੇ ਟਾਕਸਫੋਰਸ ਸੇਵਾਦਲ ਵਜੋਂ ਸੇਵਾ ਨਿਭਾਅ ਰਹੇ ਧਰਮੀ ਫ਼ੌਜੀ ਬਲਵਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ। [caption id="attachment_277266" align="aligncenter" width="300"]SGP Sri Harmandir Sahib Servant Balwinder Singh retirement Given departure ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰ ਬਲਵਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਦਿੱਤੀ ਵਿਦਾਇਗੀ[/caption] ਇਸ ਸਬੰਧ ਵਿਚ ਕੀਤੇ ਗਏ ਇਕ ਸਾਦਾ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਸਮੇਤ ਹੋਰਨਾਂ ਅਧਿਕਾਰੀਆਂ ਨੇ ਬਲਵਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। [caption id="attachment_277267" align="aligncenter" width="300"]SGP Sri Harmandir Sahib Servant Balwinder Singh retirement Given departure ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰ ਬਲਵਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਦਿੱਤੀ ਵਿਦਾਇਗੀ[/caption] ਇਸ ਮੌਕੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਬਲਵਿੰਦਰ ਸਿੰਘ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਚਾਰਜ ਅਮਰੀਕ ਸਿੰਘ, ਕਾਬਲ ਸਿੰਘ, ਜੋਗਿੰਦਰ ਸਿੰਘ, ਜਸਬੀਰ ਸਿੰਘ, ਪਰਮਜੀਤ ਸਿੰਘ, ਗੁਰਮੀਤ ਸਿੰਘ, ਤੇਜਿੰਦਰ ਸਿੰਘ, ਅਵਤਾਰ ਸਿੰਘ, ਜਗੀਰ ਸਿੰਘ, ਨਿਰੰਕਾਰ ਸਿੰਘ,ਅਨੂਪ ਸਿੰਘ, ਲਖਵਿੰਦਰ ਸਿੰਘ,ਅਵਤਾਰ ਸਿੰਘ, ਜਸਵੰਤ ਸਿੰਘ ਤੋਂ ਇਲਾਵਾ ਬਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਬੀਬੀ ਸੁਰਿੰਦਰ ਕੌਰ, ਬੀਬੀ ਪਰਮਜੀਤ ਕੌਰ, ਬਲਜੀਤ ਸਿੰਘ, ਗੁਰਬਚਨ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਆਦਿ ਮੌਜੂਦ ਸਨ। -PTCNews

Related Post