SGPC ਵੱਲੋਂ ਲੜਕੀਆਂ ਦੀ ਖੇਡ ਅਕੈਡਮੀ ’ਚ ਦਾਖਲੇ ਲਈ ਪ੍ਰਕਿਰਿਆ ਸ਼ੁਰੂ  

By  Shanker Badra March 13th 2021 08:40 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੜਕੀਆਂ ਲਈ ਸਥਾਪਿਤ ਕੀਤੀ ਜਾ ਰਹੀ ਖੇਡ ਅਕੈਡਮੀ ਲਈ 2 ਦਿਨਾਂ ਖੇਡ ਟਰਾਇਲਾਂ ਦੀ ਸ਼ੁਰੂਆਤ ਅੱਜ ਪੀ.ਏ.ਪੀ. ਗਰਾਊਂਡ ਜਲੰਧਰ ਵਿਖੇ ਹੋਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤਾ ਗਿਆ। ਦੱਸਣਯੋਗ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੜਕੀਆਂ ਲਈ ਵੱਖਰਾ ਸਪੋਰਟਸ ਡਾਇਰੈਕਟੋਰੇਟ ਸਥਾਪਤ ਕਰਦਿਆਂ ਖੇਡ ਅਕੈਡਮੀ ਚਲਾਉਣ ਦਾ ਐਲਾਨ ਕੀਤਾ ਸੀ।

SGPC starts process for admission in Girls Sports Academy SGPC ਵੱਲੋਂ ਲੜਕੀਆਂ ਦੀ ਖੇਡ ਅਕੈਡਮੀ ’ਚ ਦਾਖਲੇ ਲਈ ਪ੍ਰਕਿਰਿਆ ਸ਼ੁਰੂ

ਇਸੇ ਤਹਿਤ ਹੀ ਅੱਜ ਲਏ ਗਏ ਟਰਾਇਲਾਂ ਸਮੇਂ ਵੱਡੀ ਗਿਣਤੀ ਵਿਚ ਲੜਕੀਆਂ ਨੇ ਸ਼ਮੂਲੀਅਤ ਕੀਤੀ। ਹਾਕੀ, ਬਾਸਕਟਬਾਲ ਅਤੇ ਐਥਲੈਟਿਕਸ ਲਈ ਟਰਾਇਲ ਦੇਣ ਪੁੱਜੀਆਂ ਲੜਕੀਆਂ ਵਿਚ ਭਾਰੀ ਉਤਸ਼ਾਹ ਸੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਵਿਚ ਲੜਕੀਆਂ ਆਪਣੀ ਕਾਬਲੀਅਤ ਕਰਕੇ ਵੱਖ-ਵੱਖ ਖੇਤਰਾਂ ਵਿਚ ਵੱਡੀਆਂ ਮੱਲਾਂ ਮਾਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਔਰਤਾਂ ਨੂੰ ਮਹਾਨ ਦਰਜਾ ਦਿੱਤਾ ਸੀ।

SGPC starts process for admission in Girls Sports Academy SGPC ਵੱਲੋਂ ਲੜਕੀਆਂ ਦੀ ਖੇਡ ਅਕੈਡਮੀ ’ਚ ਦਾਖਲੇ ਲਈ ਪ੍ਰਕਿਰਿਆ ਸ਼ੁਰੂ

ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਹਰ ਸਾਲ ਸਕੂਲਾਂ ਕਾਲਜਾਂ ਦੀਆਂ ਖ਼ਾਲਸਈ ਖੇਡਾਂ ਕਰਵਾਈਆਂ ਜਾਂਦੀਆਂ ਹਨ, ਉਥੇ ਹੀ ਹੁਣ ਲੜਕੀਆਂ ਲਈ ਵੱਖਰਾ ਡਾਇਰੈਕਟੋਰੇਟ ਖੇਡਾਂ ਸਥਾਪਤ ਕਰਕੇ ਅਕੈਡਮੀ ਬਣਾਈ ਜਾ ਰਹੀ ਹੈ, ਤਾਂ ਜੋ ਹੁਨਰਮੰਦ ਲੜਕੀਆਂ ਖੇਡਾਂ ਦੇ ਖੇਤਰ ਵਿਚ ਅੱਗੇ ਵੱਧ ਸਕਣ। ਬੀਬੀ ਜਗੀਰ ਕੌਰ ਨੇ ਕਿਹਾ ਕਿ ਲੜਕੀਆਂ ਦੀ ਖੇਡ ਅਕੈਡਮੀ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਚੰਗੇ ਕੋਚਾਂ ਦੁਆਰਾ ਖੇਡ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਕੈਡਮੀ ਲਈ ਸਲਾਹਕਾਰ ਵਜੋਂ ਵੱਖ-ਵੱਖ ਖੇਡਾਂ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੱਲਾਂ ਮਾਰਨ ਵਾਲੀਆਂ ਖਿਡਾਰਨਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।

SGPC starts process for admission in Girls Sports Academy SGPC ਵੱਲੋਂ ਲੜਕੀਆਂ ਦੀ ਖੇਡ ਅਕੈਡਮੀ ’ਚ ਦਾਖਲੇ ਲਈ ਪ੍ਰਕਿਰਿਆ ਸ਼ੁਰੂ

ਅੱਜ ਲਏ ਗਏ ਟਰਾਇਲਾਂ ਦੌਰਾਨ ਬਾਸਕਟਬਾਲ ਲਈ ਅਰਜਨਾ ਐਵਾਰਡੀ ਸੱਜਣ ਸਿੰਘ ਚੀਮਾ ਅਤੇ ਨੈਸ਼ਨਲ ਚੈਪੀਅਨ ਬੀਬੀ ਹਰਪ੍ਰੀਤ ਕੌਰ ਬਰਨਾਲਾ ਨੇ ਚੋਣਕਾਰ ਵਜੋਂ ਸੇਵਾਵਾਂ ਨਿਭਾਈਆਂ। ਇਸੇ ਤਰ੍ਹਾਂ ਹਾਕੀ ਲਈ ਬੀਬੀ ਰਾਜਬੀਰ ਕੌਰ ਸਾਬਕਾ ਕਪਤਾਨ ਭਾਰਤੀ ਹਾਕੀ ਟੀਮ ਅਤੇ ਬੀਬੀ ਸੁਰਜੀਤ ਸਿੰਘ ਹਾਕੀ ਓਲੰਪੀਅਨ, ਜਦਕਿ ਐਥਲੈਟਿਕਸ ਲਈ ਬੀਬੀ ਕਮਲਜੀਤ ਕੌਰ ਅਤੇ ਸ੍ਰੀ ਵਿਕਾਸ (ਦੋਨੋਂ ਸੀਨੀਅਰ ਕੋਚ ਪੰਜਾਬ ਪੁਲਿਸ) ਨੇ ਜ਼ੁੰਮੇਵਾਰੀ ਨਿਭਾਈ।

-PTCNews

Related Post