ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੰਗਰ ਲਗਾਉਣ ਤੋਂ ਰੋਕਿਆ, ਜਾਣੋ ਪੂਰਾ ਮਾਮਲਾ!

By  Joshi November 11th 2017 03:16 PM

ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਕੇ ਲਾਹੌਰ ਰੇਲਵੇ ਸਟੇਸ਼ਨ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ ਸੀ, ਜਿਸਨੂੰ ਕਿ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਤੇ ਓਕਾਫ਼ ਬੋਰਡ ਦੇ ਚੇਅਰਮੈਨ ਸਦੀਕ ਉਲ ਫਾਰੂਕ ਨੇ ਨਿੱਘੀ ਵਿਦਾਇਗੀ ਦਿੱਤੀ।

SGPC stopped from langar sewa: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੰਗਰ ਲSGPC stopped from langar sewa: ਜਿਵੇਂ ਹੀ ਪਾਕਿਸਤਾਨ ਤੋਂ ਸਿੱਖ ਸ਼ਰਧਾਲੂਆਂ ਦੀ ਪਹਿਲੀ ਵਿਸ਼ੇਸ਼ ਟਰੇਨ ਅਟਾਰੀ ਸਟੇਸ਼ਨ ਪੁੱਜੀ ਅਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਰੇਲਵੇ ਸਟੇਸ਼ਨ 'ਤੇ ਲੰਗਰ ਲਗਾਉਣ ਦੀ ਤਿਆਰੀ ਕੀਤੀ ਤਾਂ ਉਹਨਾਂ ਨੂੰ ਰੋਕ ਦਿੱਤਾ ਗਿਆ।

SGPC stopped from langar sewa: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੰਗਰ ਲਦੱਸਣਯੋਗ ਹੈ ਕਿ ਹਰ ਵਾਰ ਜਥੇ ਦੀ ਰਵਾਨਗੀ ਤੇ ਵਾਪਸੀ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸੰਗਤ ਦੀ ਸਹੂਲਤ ਲਈ ਸਟੇਸ਼ਨ 'ਤੇ ਲੰਗਰ ਲਗਾਇਆ ਜਾਂਦਾ ਹੈ।

SGPC stopped from langar sewa: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੰਗਰ ਲਹੁਣ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਆਰ ਪੀ ਐਫ ਦੇ ਅੜੀਅਲ ਰਵਈਏ ਕਾਰਨ ਲੰਗਰ ਨਹੀਂ ਲਗਾਇਆ ਜਾ ਸਕਿਆ ਹੈ। ਇਸ ਕਾਰਨ ਸੰਗਤ ਨੂੰ ਕਾਫੀ ਪਰੇਸ਼ਾਨੀ ਝੇਲਣੀ ਪਈ ਅਤੇ ਸ਼੍ਰੋਮਣੀ ਕਮੇਟੀ ਮੁਲਾਜਿਮਾਂ ਨੂੰ ਵੀ ਖੱਜਲ ਖੁਆਰੀ ਸਹਿਣੀ ਪਈ ਸੀ।

SGPC stopped from langar sewa: ਆਖਿਰਕਾਰ, ਸ਼੍ਰੋਮਣੀ ਕਮੇਟੀ ਵਲੋਂ ਸਟੇਸ਼ਨ ਤੋਂ ਦੂਰ ਸੜਕ 'ਤੇ ਲੰਗਰ ਲਗਾ ਕੇ ਸ਼ਰਧਾਲੂਆਂ ਨੂੰ ਲੰਗਰ ਛਕਾਇਆ ਗਿਆ।

—PTC News

Related Post