ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਪਰਵਾਈਜ਼ਰ ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਦਿੱਤੀ ਵਿਦਾਇਗੀ

By  Shanker Badra May 31st 2019 06:07 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਪਰਵਾਈਜ਼ਰ ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਦਿੱਤੀ ਵਿਦਾਇਗੀ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਰਿਕਾਰਡ ਵਿਭਾਗ ਦੇ ਸਹਾਇਕ ਸੁਪਰਵਾਈਜ਼ਰ ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ ਹੈ। [caption id="attachment_302118" align="aligncenter" width="300"]SGPC Supervisor Sukhdev Singh retirement Given departure ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਪਰਵਾਈਜ਼ਰ ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਦਿੱਤੀ ਵਿਦਾਇਗੀ[/caption] ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਕਰਮਬੀਰ ਸਿੰਘ ਕਿਆਮਪੁਰ, ਸੁਲੱਖਣ ਸਿੰਘ ਭੰਗਾਲੀ ਸਮੇਤ ਹੋਰਨਾਂ ਅਧਿਕਾਰੀਆਂ ਨੇ ਸੁਖਦੇਵ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। [caption id="attachment_302119" align="aligncenter" width="300"]SGPC Supervisor Sukhdev Singh retirement Given departure ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਪਰਵਾਈਜ਼ਰ ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਦਿੱਤੀ ਵਿਦਾਇਗੀ[/caption] ਇਸ ਮੌਕੇ ਸਕੱਤਰ ਮਨਜੀਤ ਸਿੰਘ ਬਾਠ ਨੇ ਸਤਨਾਮ ਸਿੰਘ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਇੰਚਾਰਜ ਨਿਰਵੈਲ ਸਿੰਘ, ਸੁਖਬੀਰ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਕੁਲਵੰਤ ਸਿੰਘ ਸਖੀਰਾ ਸੁਪਰਵਾਈਜ਼ਰ, ਸੁਖਜਿੰਦਰ ਸਿੰਘ ਐਸ.ਡੀ.ਓ. ਅਤੇ ਸੁਖਦੇਵ ਸਿੰਘ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਮੌਜੂਦ ਸਨ। -PTCNews

Related Post