ਕਿਸਾਨਾਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਹਮਾਇਤ

By  Shanker Badra September 24th 2020 07:27 PM

ਕਿਸਾਨਾਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਹਮਾਇਤ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ 25 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਬੰਦ ਰੱਖਣ ਦਾ ਐਲਾਨ ਕੀਤਾ ਹੈ।

ਕਿਸਾਨਾਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਹਮਾਇਤ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿਚ ਉਨ੍ਹਾਂ ਦੇ ਨਾਲ ਹੈ। ਇਸ ਲਈ ਕਿਸਾਨਾਂ ਵੱਲੋਂ 25 ਸਤੰਬਰ ਨੂੰ ਕੀਤੇ ਗਏ ਪੰਜਾਬ ਬੰਦ ਦੀ ਹਮਾਇਤ ਵਿਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਰਹਿਣਗੇ। ਭਾਈ ਲੌਂਗੋਵਾਲ ਨੇ ਆਖਿਆ ਕਿਸਾਨੀ ਦੇਸ਼ ਦੀ ਰੀੜ ਦੀ ਹੱਡੀ ਹੈ, ਜਿਸ ਨੂੰ ਦਬਾਉਣ ਅਤੇ ਤਬਾਹ ਕਰਨ ਵਾਲੇ ਬਿੱਲ ਪ੍ਰਵਾਨ ਨਹੀਂ ਕੀਤੇ ਜਾ ਸਕਦੇ।

ਕਿਸਾਨਾਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਹਮਾਇਤ

ਉਨ੍ਹਾਂ ਆਖਿਆ ਕਿ ਜੇਕਰ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਇਨ੍ਹਾਂ ਬਿੱਲਾਂ ਨਾਲ ਸਹਿਮਤ ਨਹੀਂ ਹਨ, ਤਾਂ ਫਿਰ ਕੇਂਦਰ ਸਰਕਾਰ ਨੂੰ ਇਹ ਬਿੱਲ ਧੱਕੇ ਨਾਲ ਲਾਗੂ ਨਹੀਂ ਕਰਨੇ ਚਾਹੀਦੇ। ਭਾਈ ਲੌਂਗੋਵਾਲ ਨੇ ਕਿਹਾ ਕਿ ਸਰਕਾਰਾਂ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਹੈ ਅਤੇ ਅੜੀ ਛੱਡ ਦੇਣੀ ਚਾਹੀਦੀ ਹੈ।

ਕਿਸਾਨਾਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਹਮਾਇਤ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇਕਰ ਬਿੱਲ ਲਾਗੂ ਕੀਤੇ ਜਾਂਦੇ ਹਨ ਤਾਂ ਪਹਿਲਾਂ ਹੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀ ਹਾਲਤ ਹੋਰ ਨਿੱਘਰ ਜਾਵੇਗੀ। ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੇ ਹਾਲਾਤਾਂ ਤੇ ਭਾਵਨਾਵਾਂ ਨੂੰ ਸਮਝੇ ਅਤੇ ਉਨ੍ਹਾਂ ਦੇ ਹੱਕ ਵਿਚ ਫੈਸਲਾ ਕਰੇ।

-PTCNews

Related Post