ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਾਹਤ ਟੀਮ ਪਹੁੰਚੀ ਕੋਚੀਨ

By  Shanker Badra August 22nd 2018 02:00 PM -- Updated: August 22nd 2018 02:07 PM

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਾਹਤ ਟੀਮ ਪਹੁੰਚੀ ਕੋਚੀਨ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਰਲ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਭੇਜੀ ਰਾਹਤ ਟੀਮ ਅੱਜ ਕੋਚੀਨ ਪਹੁੰਚੀ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਰਾਹਤ ਟੀਮ ਨੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਹੈ।ਇਸ ਦੌਰਾਨ 45 ਮੈਂਬਰੀ ਵਫਦ ਨੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਆਰੰਭ ਕੀਤਾ ਹੈ।

ਦੱਸ ਦੇਈਏ ਕਿ ਇਹ ਰਾਹਤ ਟੀਮ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਭੇਜੀ ਗਈ ਹੈ।ਓਥੇ ਰਾਹਤ ਟੀਮ ਦੇ ਮੈਂਬਰ ਹੜ੍ਹ ਪੀੜਤਾਂ ਲਈ ਲੰਗਰ,ਬਸਤਰਾਂ ਤੇ ਮੈਡੀਕਲ ਸੇਵਾਵਾਂ ਦੇਣਗੇ ਉਥੇ ਹੀ ਇਲਾਕਿਆਂ ਦਾ ਦੌਰਾ ਕਰ ਕੇ ਉਥੇ ਲੋਂੜੀਂਦੀ ਸਹਾਇਤਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਨੂੰ ਤੁਰੰਤ ਰਿਪੋਰਟ ਕਰਨਗੇ ਜਿਸ ਅਨੁਸਾਰ ਮੁਕੰਮਲ ਰਾਹਤ ਸੇਵਾਵਾਂ ਦਾ ਪ੍ਰਬੰਧ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ਵਿਖੇ ਦੋ ਮੁੱਖ ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ ,ਜਿਨ੍ਹਾਂ ਵਿਚ ਇੱਕ ਕੋਚੀਨ ਅਤੇ ਦੂਸਰਾ ਕੋਇ-ਤੰਬੂਰ ਵਿਖੇ ਹੈ।ਉਨ੍ਹਾਂ ਦੱਸਿਆ ਕਿ ਹੜ੍ਹ ਪੀੜਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਰਾਹਤ ਸੇਵਾਵਾਂ ਵਿਚ ਲੰਗਰ, ਕੱਪੜੇ ਅਤੇ ਮੈਡੀਕਲ ਸਹੂਲਤਾਂ ਦੀ ਵਿਵਸਥਾ ਕੀਤੀ ਗਈ ਹੈ।

-PTCNews

Related Post