ਵਿਸ਼ਾਲ ਪੱਧਰ 'ਤੇ ਮਨਾਇਆ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ

By  Jagroop Kaur October 8th 2020 10:16 PM -- Updated: October 8th 2020 10:20 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਸਾਲ ਆ ਰਹੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸ ਸਬੰਧ 'ਚ 15 ਨਵੰਬਰ ਨੂੰ ਵਿਸ਼ੇਸ਼ ਸਮਾਗਮ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ। ਇਸ ਤੋਂ ਇਲਾਵਾ ਅਗਲਾ ਪੂਰਾ ਸਾਲ ਇਸ ਸ਼ਤਾਬਦੀ ਨੂੰ ਸਮਰਪਿਤ ਕਰਕੇ ਵੱਖ-ਵੱਖ ਸਮਾਗਮ ਵੀ ਕੀਤੇ ਜਾਣਗੇ। ਇਸ ਸਬੰਧ 'ਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਸ਼ਤਾਬਦੀ ਕਮੇਟੀ ਦੀ ਇਕੱਤਰਤਾ 'ਚ ਫ਼ੈਸਲਾ ਕੀਤਾ ਗਿਆ ਹੈ ਕਿ 13 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਜਾਵੇਗਾ, ਜਿਸ ਦਾ ਭੋਗ 15 ਨਵੰਬਰ ਨੂੰ ਪਵੇਗਾ। ਇਸ ਮਗਰੋਂ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ।SGPC wants House to get five years, moves apex court | India News,The Indian Expressਇਸ ਮੌਕੇ ਭਾਈ ਲੌਂਗੋਵਾਲ ਵੱਲੋਂ ਦੱਸਿਆ ਕਿ ਸ਼ਤਾਬਦੀ ਸਮਾਗਮ ਪ੍ਰਭਾਵਸ਼ਾਲੀ ਰੂਪ 'ਚ ਕੀਤਾ ਜਾਵੇਗਾ। ਸਮਾਗਮ ਦੀ ਮੁੱਢਲੀ ਰੂਪ-ਰੇਖਾ ਤਿਆਰ ਕਰ ਲਈ ਗਈ ਹੈ ਅਤੇ ਪ੍ਰਬੰਧਾਂ ਸਬੰਧੀ ਵੱਖ-ਵੱਖ ਸਬ-ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਮਾਗਮ 'ਚ ਸ਼ਾਮਲ ਹੋਣ ਲਈ ਤਖ਼ਤ ਸਾਹਿਬਾਨ ਦੇ ਜਥੇਦਾਰਾਂ, ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ, ਪੰਥਕ ਆਗੂਆਂ, ਨਿਹੰਗ ਸਿੰਘ ਦਲਾਂ ਦੇ ਮੁਖੀਆਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਭੇਜਿਆ ਜਾਵੇਗਾ। ਭਾਈ ਲੌਂਗੋਵਾਲ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ, ਪ੍ਰੰਪਰਾਵਾਂ ਅਤੇ ਯੋਗਦਾਨ ਸਬੰਧੀ ਇਕ ਵਿਸ਼ੇਸ਼ ਸੋਵੀਨਰ ਤਿਆਰ ਕੀਤਾ ਜਾਵੇਗਾ,ਜਿਸ ਤੋਂ ਸੰਗਤਾਂ ਸਿੱਖ ਸੰਸਥਾ ਸਬੰਧੀ ਬਹੁਪੱਖੀ ਜਾਣਕਾਰੀ ਹਾਸਲ ਕਰ ਸਕਣਗੀਆਂ।पंजाब सरकार लंगर पर रोक लगाने के फैसले की समीक्षा करे: लौंगोवाल - gobind singh longowalਊਨਾ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪ-ਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਨੌਜਵਾਨੀ ਨੂੰ ਪ੍ਰੇਰਿਤ ਕਰਨ ਲਈ ਸੰਖੇਪ 'ਚ ਇਤਿਹਾਸਕ ਡਾਕੂਮੈਂਟਰੀ ਫਿਲਮਾਂ ਤਿਆਰ ਕੀਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬੇਸ਼ੱਕ ਇਸ ਸਾਲ ਕੋਰੋਨਾ ਮਹਾਮਾਰੀ ਕਾਰਨ ਸ਼ਤਾਬਦੀ ਸਬੰਧੀ ਸਮਾਗਮ ਪਹਿਲਾਂ ਨਹੀਂ ਆਰੰਭ ਕੀਤੇ ਜਾ ਸਕੇ ਪਰ ਹੁਣ ਸ਼ਤਾਬਦੀ ਦੇ ਮੁੱਖ ਸਮਾਗਮ ਤੋਂ ਮਗਰੋਂ ਅਗਲਾ ਪੂਰਾ ਸਾਲ ਸਮਾਗਮ ਜਾਰੀ ਰਹਿਣਗੇ। shiromani gurdwara parbandhak committeeਇਸ ਮੌਕੇ ਮੀਟਿੰਗ 'ਚ ਸਬ-ਕਮੇਟੀ ਦੀ ਇਕੱਤਰਤਾ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ,ਅਤੇ ਹੋਰਨਾਂ ਕਮੇਟੀ ਮੈਂਬਰ ਸ਼ਾਮਿਲ ਰਹੇ।

Related Post