ਗੁ: ਸ੍ਰੀ ਨਨਕਾਣਾ ਸਾਹਿਬ ‘ਚ ਹੋਏ ਹਮਲੇ ਸਬੰਧੀ SGPC ਵੱਲੋਂ ਪਾਕਿ ਭੇਜਿਆ ਜਾਵੇਗਾ 4 ਮੈਂਬਰੀ ਵਫ਼ਦ

By  Jashan A January 4th 2020 03:01 PM -- Updated: January 4th 2020 04:34 PM

ਗੁ: ਸ੍ਰੀ ਨਨਕਾਣਾ ਸਾਹਿਬ ‘ਚ ਹੋਏ ਹਮਲੇ ਸਬੰਧੀ SGPC ਵੱਲੋਂ ਪਾਕਿ ਭੇਜਿਆ ਜਾਵੇਗਾ 4 ਮੈਂਬਰੀ ਵਫ਼ਦ,ਸ੍ਰੀ ਅੰਮ੍ਰਿਤਸਰ ਸਾਹਿਬ: ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਚ ਹੋਏ ਪਥਰਾਅ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਪ੍ਰੈਸ ਵਾਰਤਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵੱਲੋਂ ਇਸ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ।

ਸ਼੍ਰੋਮਣੀ ਕਮੇਟੀ ਦੇ ਮੈਬਰਾਂ ਨੇ ਦੱਸਿਆ ਕਿ 'ਪਾਕਿਸਤਾਨ ਦੀ ਗੁਰਦੁਆਰਾ ਕਮੇਟੀ ਨਾਲ ਰਾਬਤਾ ਕੀਤਾ ਹੈ ਤੇ ਸ਼੍ਰੋਮਣੀ ਕਮੇਟੀ ਵੱਲੋਂ 4 ਮੈਂਬਰੀ ਵਫ਼ਦ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚ ਕੇ ਘਟਨਾ ਸਬੰਧੀ ਜਾਣਕਾਰੀ ਕਰੇਗਾ।ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਵੀ ਬਿਆਨ ਦਿੱਤਾ ਕਿ 4 ਮੈਂਬਰੀ ਵਫਦ ਪਾਕਿ ਭੇਜਿਆ ਜਾਵੇਗਾ।

https://twitter.com/ANI/status/1213392597659484165?s=20

ਇਸ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਪੱਥਰਬਾਜ਼ੀ ਕਰਨ ਵਾਲੇ 42 ਲੋਕਾਂ ਦੀ ਪਛਾਣ ਹੋਈ ਹੈ। ਉਹਨਾਂ ਮੰਗ ਕੀਤੀ ਹੈ ਕਿ ਸਾਰਿਆਂ 'ਤੇ ਧਾਰਾ 295 ਸੀ ਤਹਿਤ ਮਾਮਲਾ ਦਰਜ ਹੋਵੇ।

Gurdwara Nankana Sahib Attack UK Labour MP And Punjab Cm expresses concern on Sikh community in Pakਤੁਹਾਨੂੰ ਦੱਸ ਦਈਏ ਕਿ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਬਾਹਰ ਇਕੱਠੇ ਹੋ ਕੇ ਧਰਨਾ ਦਿੱਤਾ ਤੇ ਪਥਰਾਅ ਵੀ ਕੀਤਾ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਇੱਥੇ ਸਿੱਖਾਂ ਨੂੰ ਨਹੀਂ ਰਹਿਣ ਦੇਣਗੇ ਅਤੇ ਸ਼ਹਿਰ ਨਨਕਾਣਾ ਦਾ ਨਾਂ ਵੀ ਬਦਲ ਦੇਣਗੇ। ਇਸ ਘਟਨਾ ਤੋਂ ਬਾਅਦ ਸਿੱਖ ਧਰਮ ‘ਚ ਰੋਸ ਦੀ ਲਹਿਰ ਦੌੜ ਗਈ ਹੈ।

ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ Subscribe ਕਰੋ:

-PTC News

Related Post