ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ 64ਵੇਂ ਦਿਨ ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਅੱਗੇ ਰਵਾਨਾ

By  Shanker Badra March 11th 2019 04:37 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ 64ਵੇਂ ਦਿਨ ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਅੱਗੇ ਰਵਾਨਾ:ਲੁਧਿਆਣਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 7 ਜਨਵਰੀ ਨੂੰ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਵੱਖ ਵੱਖ ਪੜਾਵਾਂ ਤੋਂ ਹੁੰਦੀ ਹੋਈ ਅੱਜ 64ਵੇਂ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਲੁਧਿਆਣਾ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਛੇਵੀਂ ਸਰਾਏ ਲਸ਼ਕਰੀ ਕੋਟਾਂ ਲੁਧਿਆਣਾ ਲਈ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਈ।ਇਸ ਤੋਂ ਪਹਿਲਾਂ ਬੀਤੇ ਕੱਲ੍ਹ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਪਹੁੰਚਣ ’ਤੇ ਸ਼ਬਦ ਗੁਰੂ ਯਾਤਰਾ ਦਾ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

Shabad Guru Yatra 64th Day Shri Manji Sahib Alamgir Move forward
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ 64ਵੇਂ ਦਿਨ ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਅੱਗੇ ਰਵਾਨਾ

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ਬਦ ਗੁਰੂ ਯਾਤਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਸਾਲ ਨਵੰਬਰ ਮਹੀਨੇ ਵਿਚ ਆ ਰਹੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸੰਗਤ ਵਿਚ ਉਤਸ਼ਾਹ ਪੈਦਾ ਕਰਨ ਦੇ ਨਾਲ ਨਾਲ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਦੀ ਪ੍ਰੇਰਣਾ ਦੇਣ ਲਈ ਸ਼ੁਰੂ ਕੀਤੀ ਗਈ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਚੱਲ ਰਹੀ ਸ਼ਬਦ ਗੁਰੂ ਯਾਤਰਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਅਗਲੇ ਪੜਾਅ ਲਈ ਰਵਾਨਗੀ ਤੋਂ ਪਹਿਲਾਂ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਮੈਂਬਰ ਸ. ਚਰਨ ਸਿੰਘ ਆਲਮਗੀਰ ਨੇ ਕੀਤੀ।ਸ਼ਬਦ ਗੁਰੂ ਯਾਤਰਾ ਦੌਰਾਨ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਕੀਤੀ ਗਈ ਫੁੱਲਾਂ ਦੀ ਭਰਵੀਂ ਵਰਖਾ ਅਤੇ ਬੈਂਡ ਪਾਰਟੀਆਂ ਵੱਲੋਂ ਵਜਾਈਆਂ ਗਈਆਂ ਮਧੁਰ ਧੁਨਾਂ ਸੰਗਤ ਲਈ ਖਿੱਚ ਦਾ ਕੇਂਦਰ ਬਣੀਆਂ।

Shabad Guru Yatra 64th Day Shri Manji Sahib Alamgir Move forward
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ 64ਵੇਂ ਦਿਨ ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਅੱਗੇ ਰਵਾਨਾ

ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਸ਼ਬਦ ਗੁਰੂ ਯਾਤਰਾ ਦੀ ਅਗਲੇ ਪੜਾਅ ਲਈ ਅਰੰਭਤਾ ਸਮੇਂ ਹਾਜ਼ਰ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਚਰਨ ਸਿੰਘ ਆਲਮਗੀਰ, ਸਾਬਕਾ ਮੈਂਬਰ ਗੁਰਮੇਲ ਸਿੰਘ ਸੰਗੋਵਾਲ, ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ, ਮੈਨੇਜਰ ਰੇਸ਼ਮ ਸਿੰਘ, ਗੁਰਮੀਤ ਸਿੰਘ ਮੀਤ ਮੈਨੇਜਰ, ਬੇਅੰਤ ਸਿੰਘ ਸੁਪਰਵਾਈਜ਼ਰ, ਦਿਲਬਾਗ ਸਿੰਘ ਮੈਨੇਜਰ ਫਗਵਾੜਾ ਸਮੇਤ ਸੰਗਤ ਮੌਜੂਦ ਸੀ।

-PTCNews

Related Post