ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਨੌਰ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

By  Shanker Badra February 21st 2019 01:40 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਨੌਰ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ:ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਨੌਰ ਤੋਂ ਅਗਲੇ ਪੜਾਅ ਗੁਰਦੁਆਰਾ ਡੇਰਾ ਬਾਬਾ ਅਮਰੀਕ ਸਿੰਘ ਜੀ ਘਨੌਰ ਲਈ ਰਵਾਨਾ ਹੋਈ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਹੀਰਾ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।

Shabad Guru Yatra Gurdwara Akalgarh Sahib Sanour Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਨੌਰ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਜਸਮੇਲ ਸਿੰਘ ਲਾਸੜੂ, ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਧਾਇਕ ਹਲਕਾ ਸਨੌਰ ਆਦਿ ਮੌਜੂਦ ਸਨ।ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਭਾਈ ਚਤਰ ਸਿੰਘ ਤੇ ਭਾਈ ਹਰਪਾਲ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।

Shabad Guru Yatra Gurdwara Akalgarh Sahib Sanour Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਨੌਰ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਇਸ ਮੌਕੇ ਹੋਰਨਾਂ ਤੋਂ ਜੰਗ ਸਿੰਘ ਰੁੜਕਾ, ਇੰਚਾਰਜ ਟਰੱਸਟ ਮਨਜੀਤ ਸਿੰਘ, ਕਰਨੈਲ ਸਿੰਘ ਨਾਭਾ ਮੈਨੇਜਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ, ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਜਗਜੀਤ ਸਿੰਘ ਕੋਹਲੀ, ਜਤਿੰਦਰ ਸਿੰਘ ਪਹਾੜੀਪੁਰ, ਜਥੇਦਾਰ ਪ੍ਰੀਤਮ ਸਿੰਘ ਸਨੌਰ, ਰਾਮ ਸਿੰਘ ਰੰਧਾਵਾ, ਹਰਫੂਲ ਸਿੰਘ ਬੋਸਰ, ਦਲਵਿੰਦਰ ਸਿੰਘ ਐਮ.ਸੀ., ਜਥੇਦਾਰ ਜੰਗ ਸਿੰਘ, ਜਸਵੀਰ ਸਿੰਘ ਜੋਸਨ, ਅਜੀਤ ਸਿੰਘ ਧਰਮਕੋਟ, ਮਹਾਵੀਰ ਸਿੰਘ, ਜਥੇਦਾਰ ਹਰਦੀਪ ਸਿੰਘ, ਕਰਮ ਸਿੰਘ, ਕੁਲਦੀਪ ਸਿੰਘ ਸਰਪੰਚ, ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

-PTCNews

Related Post