ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

By  Shanker Badra January 11th 2019 04:57 PM -- Updated: January 11th 2019 07:08 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ। ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਪੰਜਵੇਂ ਦਿਨ ਗੁਰਦੁਆਰਾ ਬੀਬੀ ਰਜਨੀ ਜੀ, ਪੱਟੀ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ। [caption id="attachment_239202" align="aligncenter" width="300"]Shabad Guru Yatra Gurdwara Bibi Rajni ji Patti next stage Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ[/caption] ਇਸ ਮੌਕੇ ਗਿਆਨੀ ਸਰੂਪ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਗ੍ਰੰਥੀ ਭਾਈ ਸੁਖਜੀਤ ਸਿੰਘ ਨੇ ਸੰਗਤ ਨੂੰ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਖੁਸ਼ਵਿੰਦਰ ਸਿੰਘ ਭਾਟੀਆ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਸ਼ਬਦ ਗੁਰੂ ਯਾਤਰਾ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਵਿਖਾਏ। [caption id="attachment_239206" align="aligncenter" width="300"]Shabad Guru Yatra Gurdwara Bibi Rajni ji Patti next stage Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ[/caption] ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦਿੱਤੇ।ਆਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਬਾਬਾ ਅਵਤਾਰ ਸਿੰਘ ਸੁਰਸਿੰਘ, ਗਿਆਨੀ ਸਰੂਪ ਸਿੰਘ ਗੁ: ਭੱਟ ਸਾਹਿਬ ਵਾਲੇ, ਬਾਬਾ ਹਾਕਮ ਸਿੰਘ, ਸਾਬਕਾ ਵਿਧਾਇਕ ਅਜੈ ਪਾਲ ਸਿੰਘ ਮੀਰਾਂਕੋਟ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਜਸਬੀਰ ਕੌਰ ਜੱਫਰਵਾਲ, ਸੁਖਵਰਸ਼ ਸਿੰਘ ਪੰਨੂੰ ਮੈਂਬਰ ਧਰਮ ਪ੍ਰਚਾਰ ਕਮੇਟੀ ਆਦਿ ਮੌਜੂਦ ਸਨ। [caption id="attachment_239204" align="aligncenter" width="300"]Shabad Guru Yatra Gurdwara Bibi Rajni ji Patti next stage Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ[/caption] ਇਸ ਤੋਂ ਪਹਿਲਾਂ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਵਿਖੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗਿਆਨੀ ਸਰੂਪ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਲਈ ਸ਼ੁਰੂ ਕੀਤੀ ਸ਼ਬਦ ਗੁਰੂ ਯਾਤਰਾ ਦੀ ਸ਼ਲਾਘਾ ਕੀਤੀ।ਇਸ ਮੌਕੇ ਅੰਤ੍ਰਿੰਗ ਮੈਂਬਰ ਭਾਈ ਖੁਸ਼ਵਿੰਦਰ ਸਿੰਘ ਭਾਟੀਆ ਨੇ ਸੰਗਤ ਨੂੰ ਬੀਬੀ ਰਜਨੀ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਕੀਤੀ ਸ਼ਬਦ ਗੁਰੂ ਯਾਤਰਾ ਵਿਚ ਵੱਧ ਤੋਂ ਵੱਧ ਸੰਗਤਾਂ ਨੂੰ ਗੁਰੂ ਨਾਲ ਜੁੜਨ ਦੀ ਅਪੀਲ ਕੀਤੀ।ਇਸ ਮੌਕੇ ਸਾਬਕਾ ਵਿਧਾਇਕ ਅਜੈਪਾਲ ਸਿੰਘ ਮੀਰਾਂਕੋਟ ਤੇ ਸੁਖਵਰਸ਼ ਸਿੰਘ ਪੰਨੂੰ ਨੇ ਵੀ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ ਅਤੇ ਸੰਗਤ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ। [caption id="attachment_239205" align="aligncenter" width="300"]Shabad Guru Yatra Gurdwara Bibi Rajni ji Patti next stage Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ[/caption] ਸ਼ਬਦ ਗੁਰੂ ਯਾਤਰਾ ਵਿਚ ਜਥੇਦਾਰ ਰਤਨ ਸਿੰਘ ਜੱਫਰਵਾਲ, ਬਾਬਾ ਹਾਕਮ ਸਿੰਘ, ਬਾਬਾ ਗਿਆਨ ਸਿੰਘ ਮਨਹਾਰੇ ਵਾਲੇ, ਮੀਤ ਸਕੱਤਰ ਕਰਮਬੀਰ ਸਿੰਘ ਕਿਆਮਪੁਰ, ਬੀਰ ਸਿੰਘ ਪਾਰਸ, ਪ੍ਰਧਾਨ ਕੁਲਵਿੰਦਰ ਸਿੰਘ ਬੱਬੂ, ਜੋਗਾ ਸਿੰਘ ਸਕੱਤਰ ਕੀਰਤਨ ਦਰਬਾਰ ਸੁਸਾਇਟ ਪੱਟੀ,ਨਿਸ਼ਾਨ ਸਿੰਘ ਸਟੱਡੀ ਸਰਕਲ, ਸੁਰਿੰਦਰ ਸਿੰਘ ਸ਼ਿੰਦਾ, ਗੁਰਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਕਰਤਾਰ ਸਿੰਘ ਇੰਚਾਰਜ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ। -PTCNews

Related Post