ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਨਾਭਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

By  Shanker Badra February 19th 2019 04:45 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਨਾਭਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ:ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਡੇਰਾ ਬਾਬਾ ਅਜਾਪਾਲ ਸਿੰਘ (ਘੋੜਿਆਂ ਵਾਲਾ) ਨਾਭਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਲਈ ਰਵਾਨਾ ਹੋਈ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਅਰਜਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਬਲਤੇਜ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।

Shabad Guru Yatra Gurdwara Sahib Dera Baba Ajapaal Singh Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਨਾਭਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ।ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਤਵਿੰਦਰ ਸਿੰਘ ਟੌਹੜਾ, ਬੀਬੀ ਹਰਦੀਪ ਕੌਰ, ਆਦਿ ਮੌਜੂਦ ਸਨ।

Shabad Guru Yatra Gurdwara Sahib Dera Baba Ajapaal Singh Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਨਾਭਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਕਰਨੈਲ ਸਿੰਘ ਨਾਭਾ ਮੈਨੇਜਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ, ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ, ਬਾਬਾ ਮੱਖਣ ਸਿੰਘ ਕਾਰਸੇਵਾ ਦਿੱਲੀ, ਹਰਮਿੰਦਰ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਨਾਭਾ, ਸੁਪਰਵਾਈਜ਼ਰ ਸਤਵਿੰਦਰ ਸਿੰਘ, ਦਲਜੀਤ ਸਿੰਘ, ਭੁਪਿੰਦਰ ਸਿੰਘ, ਦੀਵਾਨ ਸਿੰਘ, ਗੁਰਵਿੰਦਰ ਸਿੰਘ, ਪ੍ਰਗਟ ਸਿੰਘ, ਸੁੱਖਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

-PTCNews

Related Post