ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਹਾਜੀਰਤਨ ਬਠਿੰਡਾ ਤੋਂ ਅਗਲੇ ਪੜਾਅ ਲਈ ਰਵਾਨਾ

By  Shanker Badra January 30th 2019 06:18 PM -- Updated: January 31st 2019 03:40 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਹਾਜੀਰਤਨ ਬਠਿੰਡਾ ਤੋਂ ਅਗਲੇ ਪੜਾਅ ਲਈ ਰਵਾਨਾ। ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਹਾਜੀਰਤਨ ਬਠਿੰਡਾ ਤੋਂ ਅਗਲੇ ਪੜਾਅ ਗੁਰਦੁਆਰਾ ਗੁਰੂ ਕੀ ਢਾਬ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਮਰੀਕ ਸਿੰਘ ਕੋਟਸ਼ਮੀਰ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।

Shabad Guru Yatra Gurdwara Sahib Hajīratan Bathinda next stage Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਹਾਜੀਰਤਨ ਬਠਿੰਡਾ ਤੋਂ ਅਗਲੇ ਪੜਾਅ ਲਈ ਰਵਾਨਾ

ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ, ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਆਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂ, ਅੰਤ੍ਰਿੰਗ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਬੀਬੀ ਜੋਗਿੰਦਰ ਕੌਰ ਬਠਿੰਡਾ ਆਦਿ ਮੌਜੂਦ ਸਨ।

Shabad Guru Yatra Gurdwara Sahib Hajīratan Bathinda next stage Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਹਾਜੀਰਤਨ ਬਠਿੰਡਾ ਤੋਂ ਅਗਲੇ ਪੜਾਅ ਲਈ ਰਵਾਨਾ

ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇ: ਅਮਰੀਕ ਸਿੰਘ ਕੋਟਸ਼ਮੀਰ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਬੰਧੀ ਸ਼ੁਰੂ ਕੀਤੀ ਗਈ ਸ਼ਬਦ ਗੁਰੂ ਯਾਤਰਾ ਦੇ ਮੰਤਵ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਉਲੀਕੇ ਗਏ ਸਮਾਗਮਾਂ ਤਹਿਤ ਇਹ ਸ਼ਬਦ ਗੁਰੂ ਯਾਤਰਾ ਆਰੰਭ ਕੀਤੀ ਗਈ ਹੈ, ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦਾ ਸਾਰੇ ਪੰਜਾਬ ਅੰਦਰ ਪ੍ਰਚਾਰ ਕਰੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਭਰਵੀਂ ਪ੍ਰਸ਼ੰਸਾ ਕੀਤੀ।

Shabad Guru Yatra Gurdwara Sahib Hajīratan Bathinda next stage Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਹਾਜੀਰਤਨ ਬਠਿੰਡਾ ਤੋਂ ਅਗਲੇ ਪੜਾਅ ਲਈ ਰਵਾਨਾ

ਇਸ ਮੌਕੇ ਪ੍ਰਚਾਰਕ ਭਾਈ ਹਰਦੀਪ ਸਿੰਘ ਤੇ ਭਾਈ ਗੁਰਮੁੱਖ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ ਬਠਿੰਡਾ, ਨਿਸ਼ਾਨ ਸਿੰਘ ਮੀਤ ਸਕੱਤਰ, ਬਲਵੰਤ ਰਾਇ ਮੇਅਰ ਨਗਰ ਕੌਂਸਲ ਬਠਿੰਡਾ, ਭਾਈ ਜਗਤਾਰ ਸਿੰਘ ਹੈੱਡ ਗ੍ਰੰਥੀ, ਮੈਨੇਜਰ ਸ਼ੁਮੇਰ ਸਿੰਘ, ਗੁਰਬਖ਼ਸ਼ ਸਿੰਘ, ਸੁਖਪਾਲ ਸਿੰਘ ਗੁ: ਇੰਸਪੈਕਟਰ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

-PTCNews

Related Post