ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

By  Shanker Badra March 1st 2019 03:23 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ:ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਲਈ ਰਵਾਨਾ ਹੋਈ।ਇਹ ਯਾਤਰਾ ਅੱਤੇਵਾਲੀ, ਕੋਟਲਾ, ਬਜਵਾੜਾ, ਪੀਰ ਜੈਨ, ਇਸਰ ਹੇਲ, ਹਿੰਦੂਪੁਰ, ਬੀਬੀਪੁਰ, ਬਰਾਸ, ਰਾਜਿੰਦਰਗੜ੍ਹ, ਸਾਧੂਗੜ੍ਹ, ਰਾਈ ਮਾਜਰਾ, ਖਰੋੜਾ, ਬਦੋਛੀ ਕਲਾਂ, ਸੰਗਤਪੁਰਾ, ਚਨਾਰਥਲ ਖੁਰਦ, ਚਨਾਰਥਲ ਕਲਾਂ, ਭੱਲ ਮਾਜਰਾ, ਭੁਮਾਰਸੀ, ਬਡਾਲੀ, ਬਰੌਂਗਾ, ਜਲਾਲਪੁਰ, ਕੁੰਭ, ਅਮਲੋਹ ਰੋਡ ਜੱਸੜ ਤੋਂ ਹੁੰਦੀ ਹੋਈ ਰਾਤ ਦੇ ਵਿਸ਼ਰਾਮ ਲਈ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਪੁੁੱਜੇਗੀ।

Shabad Guru Yatra Gurdwara Shri Fatehgarh Sahib next stage Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਇਸ ਮੌਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ।

Shabad Guru Yatra Gurdwara Shri Fatehgarh Sahib next stage Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ, ਅਵਤਾਰ ਸਿੰਘ ਰੀਆ ਤੇ ਰਣਧੀਰ ਸਿੰਘ ਚੀਮਾ, ਦੀਦਾਰ ਸਿੰਘ ਭੱਟੀ ਹਲਕਾ ਇੰਚਾਰਜ ਸਰਹੰਦ, ਸ਼੍ਰੋਮਣੀ ਕਮੇਟੀ ਦੇ ਇੰਚਾਰਜ ਯਾਤਰਾ ਬਲਵਿੰਦਰ ਸਿੰਘ ਖੈਰਾਬਾਦ, ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ, ਰਾਜਿੰਦਰ ਸਿੰਘ ਐਡੀਸ਼ਨਲ ਮੈਨੇਜਰ, ਸੁਰਿੰਦਰ ਸਿੰਘ ਸਮਾਣਾ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

-PTCNews

Related Post