ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਿੜਬਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

By  Shanker Badra February 16th 2019 06:39 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਿੜਬਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ:ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸੀ।

Shabad Guru Yatra Gurdwara Shri Guru Teg Bahadur Sahib Dirba Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਿੜਬਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਅੱਜ ਇਹ ਯਾਤਰਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦਿੜਬਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।ਇਸ ਮੌਕੇ ਭਾਈ ਪ੍ਰਗਟ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਮੈਂਬਰ ਹਰਦੇਵ ਸਿੰਘ ਰੋਂਗਲਾ ਨੇ ਨਿਭਾਈ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।

Shabad Guru Yatra Gurdwara Shri Guru Teg Bahadur Sahib Dirba Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਿੜਬਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਇਹ ਯਾਤਰਾ ਪਿੰਡ ਦਿੜਬਾ, ਸੂਲਰ ਘਰਾਟ, ਗੁਜਰਾਂ, ਖੁਨਾਲ ਕਲਾਂ, ਦਿਆਲਗੜ੍ਹ, ਕਮਾਲਪੁਰ, ਬਘਰੋਲ, ਸਾਫੀਪੁਰ ਕਲਾਂ, ਸਾਫੀ ਖੁਰਦ, ਸਮੂਰਾ, ਮੁਨਸ਼ੀ ਵਾਲਾ, ਕੜਿਆਲ, ਖੇਤਲਾ, ਕਾਕੂਵਾਲਾ, ਦੁਗਾਲ ਤੋਂ ਹੁੰਦੀ ਹੋਈ ਗੁਰਦੁਆਰਾ ਗੁਰੂ ਤੇਗ ਬਾਹਦਰ ਸਾਹਿਬ ਜੀ (ਪੁਰਾਣਾ ਬੱਸ ਅੱਡਾ) ਪਾਤੜਾ ਵਿਖੇ ਰਾਤ ਦਾ ਵਿਸ਼ਰਾਮ ਕਰੇਗੀ।ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ।

Shabad Guru Yatra Gurdwara Shri Guru Teg Bahadur Sahib Dirba Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਿੜਬਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਇਸੇ ਦੌਰਾਨ ਸਰਪੰਚ ਮੇਜਰ ਸਿੰਘ ਧਾਲੀਵਾਲ ਗੁੱਜਰਾਂ ਤੇ ਤਰਸੇਮ ਸਿੰਘ ਗੁੱਜਰਾਂ ਨੇ ਸ਼ਬਦ ਗੁਰੂ ਯਾਤਰਾ ਦਾ ਪਿੰਡ ਗੁੱਜਰਾਂ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਅਤੇ ਚਾਹ ਪਾਣੀ ਦਾ ਲੰਗਰ ਲਗਾਇਆ।ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੰਬੋਧਨ ਕੀਤਾ, ਜਿਨ੍ਹਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਦੇਵ ਸਿੰਘ ਰੋਂਗਲਾ, ਜਥੇਦਾਰ ਤੇਜਾ ਸਿੰਘ ਕਮਾਲਪੁਰ ਤੇ ਗੁਰਬਚਨ ਸਿੰਘ, ਬਲਦੇਵ ਸਿੰਘ ਮਾਨ, ਗੁਲਜ਼ਾਰ ਸਿੰਘ ਮਾਨ, ਬੀਬੀ ਮਲਕੀਤ ਕੌਰ ਕਮਾਲਪੁਰ ਅਤੇ ਗੁਰਚਨ ਸਿੰਘ ਬੱਚੀ ਆਦਿ ਸ਼ਮਾਲ ਸਨ।ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।

-PTCNews

Related Post