ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਿੰਘ ਸਭਾ ਜਲਾਲਾਬਾਦ ਤੋਂ ਅਗਲੇ ਪੜਾਅ ਲਈ ਰਵਾਨਾ

By  Shanker Badra February 4th 2019 04:38 PM -- Updated: February 4th 2019 07:31 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਿੰਘ ਸਭਾ ਜਲਾਲਾਬਾਦ ਤੋਂ ਅਗਲੇ ਪੜਾਅ ਲਈ ਰਵਾਨਾ। ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਿੰਘ ਸਭਾ ਜਲਾਲਾਬਾਦ ਤੋਂ ਅਗਲੇ ਪੜਾਅ ਗੁਰਦੁਆਰਾ ਸਿੰਘ ਸਭਾ ਫਾਜ਼ਿਲਕਾ ਲਈ ਰਵਾਨਾ ਹੋਈ ਹੈ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਮੀਤ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।

Shabad Guru Yatra Gurdwara Singh Sabha Jalalabad Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਿੰਘ ਸਭਾ ਜਲਾਲਾਬਾਦ ਤੋਂ ਅਗਲੇ ਪੜਾਅ ਲਈ ਰਵਾਨਾ

ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ।ਸ਼ਬਦ ਗੁਰੂ ਯਾਤਰਾ ਦੀ ਆਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ, ਸਤਿੰਦਰਜੀਤ ਸਿੰਘ ਆਦਿ ਮੌਜੂਦ ਸਨ।ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।

Shabad Guru Yatra Gurdwara Singh Sabha Jalalabad Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਿੰਘ ਸਭਾ ਜਲਾਲਾਬਾਦ ਤੋਂ ਅਗਲੇ ਪੜਾਅ ਲਈ ਰਵਾਨਾ

ਸ਼ਬਦ ਗੁਰੂ ਯਾਤਰਾ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਅਰੰਭੀ ਸ਼ਬਦ ਗੁਰੂ ਯਾਤਰਾ ਦਾ ਮਨੋਰਥ ਪੰਜਾਬ ਭਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ।ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਅਤੇ ਸੰਗਤ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਪ੍ਰੇਰਣਾ ਕੀਤੀ।

Shabad Guru Yatra Gurdwara Singh Sabha Jalalabad Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਿੰਘ ਸਭਾ ਜਲਾਲਾਬਾਦ ਤੋਂ ਅਗਲੇ ਪੜਾਅ ਲਈ ਰਵਾਨਾ

ਉਨ੍ਹਾਂ ਆਖਿਆ ਕਿ ਸਮਾਜ ਨੂੰ ਸੁਖਾਵਾਂ ਬਣਾਉਣ ਲਈ ਗੁਰੂ ਸਾਹਿਬ ਦੇ ਉਪਦੇਸ਼ ਸੁਚੱਜੀ ਜੀਵਨ ਜਾਚ ਦਰਸਾਉਂਦੇ ਹਨ।ਇਸ ਲਈ ਉਨ੍ਹਾਂ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਹਰ ਇਕ ਦਾ ਫਰਜ਼ ਹੈ ਕਿ ਗੁਰੂ ਉਪਦੇਸ਼ਾਂ ਨੂੰ ਆਪਣੇ ਅਮਲੀ ਜੀਵਨ ਦਾ ਹਿੱਸਾ ਬਣਾਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਇੰਚਾਰਜ ਅਮਰ ਸਿੰਘ, ਅਜੀਤ ਸਿੰਘ ਸੁਪਰਵਾਈਜ਼ਰ, ਗੁ: ਇੰਸਪੈਕਟਰ ਰਣਜੀਤ ਸਿੰਘ ਭੋਮਾ ਤੇ ਮੁਕੰਦ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

-PTCNews

Related Post