ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਅਗਲੇ ਪੜਾਅ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ

By  Shanker Badra April 6th 2019 02:50 PM

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਅਗਲੇ ਪੜਾਅ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ:ਅੰਮ੍ਰਿਤਸਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਅਗਲੇ ਪੜਾਅ ਫਤਹਿਗੜ੍ਹ ਚੂੜੀਆਂ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਈ।

Shabad Guru Yatra Gurdwara Sri Durbar Sahib Dera Baba Nanak next stage ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਅਗਲੇ ਪੜਾਅ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸ਼ਬਦ ਗੁਰੂ ਯਾਤਰਾ ਰੂਪੀ ਨਗਰ ਕੀਰਤਨ 7 ਜਨਵਰੀ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤਾ ਗਿਆ ਸੀ, ਜੋ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ’ਚੋਂ ਹੁੰਦਾ ਹੋਇਆ ਬੀਤੀ ਸ਼ਾਮ ਡੇਰਾ ਬਾਬਾ ਨਾਨਕ ਪੁੱਜਾ ਸੀ।ਇਥੋਂ ਅਗਲੇ ਪੜਾਅ ਲਈ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਵੀਸ਼ਰ ਜਥਿਆਂ ਨੇ ਗੁਰ-ਇਤਿਹਾਸ ਨਾਲ ਸੰਗਤ ਨੂੰ ਜੋੜਿਆ।ਆਰੰਭਤਾ ਦੀ ਅਰਦਾਸ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਕੀਤੀ, ਜਿਸ ਮਗਰੋਂ ਭਾਈ ਸੁਖਵਿੰਦਰ ਸਿੰਘ ਅਗਵਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।

Shabad Guru Yatra Gurdwara Sri Durbar Sahib Dera Baba Nanak next stage ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਅਗਲੇ ਪੜਾਅ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ

ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ।

Shabad Guru Yatra Gurdwara Sri Durbar Sahib Dera Baba Nanak next stage ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਅਗਲੇ ਪੜਾਅ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ

ਇਸ ਮੌਕੇ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ, ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਰਤਨ ਸਿੰਘ ਜੱਫਰਵਾਲ, ਸੁਖਵਿੰਦਰ ਸਿੰਘ ਅਗਵਾਨ, ਬੀਬੀ ਜੋਗਿੰਦਰ ਕੌਰ ਧਰਮਕੋਟ, ਅਮਰੀਕ ਸਿੰਘ ਖਲੀਲਪੁਰ, ਸੁਖਦੇਵ ਸਿੰਘ ਇੰਚਾਰਜ, ਗੁਰਤਿੰਦਰਪਾਲ ਸਿੰਘ ਮੈਨੇਜਰ ਗੁਰਦੁਆਰਾ ਕੰਧ ਸਾਹਿਬ, ਰਣਜੀਤ ਸਿੰਘ ਕਲਿਆਣਪੁਰ ਮੈਨੇਜਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ, ਜਤਿੰਦਰਪਾਲ ਸਿੰਘ ਸੁਪਰਵਾਈਜ਼ਰ, ਜਸਬੀਰ ਸਿੰਘ,ਮਹਿਲ ਸਿੰਘ, ਭਾਈ ਹਿੰਮਤ ਸਿੰਘ ਪ੍ਰਚਾਰਕ, ਭਾਈ ਜਗਦੀਪ ਸਿੰਘ, ਭਾਈ ਸਿਮਰਜੀਤ ਸਿੰਘ, ਭਾਈ ਮਨਜੀਤ ਸਿੰਘ ਸਮੇਤ ਸੰਗਤ ਮੌਜੂਦ ਸੀ।

-PTCNews

Related Post