ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

By  Shanker Badra February 28th 2019 03:24 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ:ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਪਾ: ਛੇਵੀਂ ਰਾਣਵਾਂ (ਫ਼ਤਿਹਗੜ੍ਹ ਸਾਹਿਬ) ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈ।ਇਹ ਯਾਤਰਾ ਅਮਰਾਲਾ, ਹਵਾਰਾ ਕਲਾਂ, ਬਦੇਸਾਂ, ਮਨੈਲਾ, ਮਨਸੂਰਪੁਰ, ਲਖਨਪੁਰ, ਮੰਡੇਰਾ, ਖਮਾਣੋ, ਭਾਬਰੀ, ਰਿਆ, ਭਾਮੀਆਂ, ਬਾਠਾਂ, ਮੋਹਨ ਮਾਜਰਾ, ਸੁਹਾਵੀ, ਹਰਗੁਣਾ, ਖੇੜੀ ਨੌਧ ਸਿੰਘ, ਬੋੜ, ਖਾਲਸਪੁਰ, ਬੱਸੀ ਪਠਾਣਾ ਤੋਂ ਹੁੰਦੀ ਹੋਈ ਰਾਤ ਦੇ ਵਿਸ਼ਰਾਮ ਲਈ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਪੁੁੱਜੇਗੀ।

Shabad Guru yatra Gurdwara Sri Gobindgarh Sahib Fatehgarh Sahib Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਇਸ ਮੌਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਗ੍ਰੰਥੀ ਭਾਈ ਕਰਮ ਸਿੰਘ ਨੇ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ।

Shabad Guru yatra Gurdwara Sri Gobindgarh Sahib Fatehgarh Sahib Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਵਤਾਰ ਸਿੰਘ, ਦਰਬਾਰਾ ਸਿੰਘ ਗੁਰੂ ਮੈਂਬਰ ਸਕੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ, ਸ਼੍ਰੋਮਣੀ ਕਮੇਟੀ ਦੇ ਇੰਚਾਰਜ ਟਰੱਸਟ ਮਨਜੀਤ ਸਿੰਘ, ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ, ਕਰਮਜੀਤ ਸਿੰਘ ਮੈਨੇਜਰ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ, ਬਲਵਿੰਦਰ ਸਿੰਘ ਮੀਤ ਮੈਨੇਜਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ, ਸੁਪਰਵਾਈਜ਼ਰ . ਹਰਜਿੰਦਰ ਸਿੰਘ, ਗੁ: ਇੰਸਪੈਕਟਰ ਗੁਰਚਰਨ ਸਿੰਘ, ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ, ਜਰਨੈਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

-PTCNews

Related Post