ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

By  Shanker Badra February 20th 2019 04:50 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ:ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਅਗਲੇ ਪੜਾਅ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਨੌਰ ਲਈ ਰਵਾਨਾ ਹੋਈ।

Shabad Guru Yatra Gurudwara Shri Dukhniwaran Sahib Patiala Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਇਸ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।

Shabad Guru Yatra Gurudwara Shri Dukhniwaran Sahib Patiala Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ।ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਜਸਮੇਲ ਸਿੰਘ ਲਾਸੜੂ, ਸਵਿੰਦਰ ਸਿੰਘ ਸਭਰਵਾਲ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਆਦਿ ਮੌਜੂਦ ਸਨ।

Shabad Guru Yatra Gurudwara Shri Dukhniwaran Sahib Patiala Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਭਾਈ ਚਤਰ ਸਿੰਘ ਤੇ ਭਾਈ ਹਰਪਾਲ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਕਰਨੈਲ ਸਿੰਘ ਨਾਭਾ ਮੈਨੇਜਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ, ਐਡੀ: ਮੈਨੇਜਰ ਕਰਮ ਸਿੰਘ ਤੇ ਕਰਨੈਲ ਸਿੰਘ, ਜਤਿੰਦਰ ਸਿੰਘ ਸਿੱਧੂ ਡਾਇਰੈਕਟਰ ਐਜੂਕੇਸ਼ਨ, ਪ੍ਰਿੰਸੀਪਲ ਸੁਰਿੰਦਰ ਕੌਰ, ਬਾਬਾ ਅਮਰੀਕ ਸਿੰਘ ਕਾਰਸੇਵਾ, ਸੁਪਰਵਾਈਜ਼ਰ ਸ. ਦਲਜੀਤ ਸਿੰਘ, ਸਤਵਿੰਦਰ ਸਿੰਘ, ਲਖਬੀਰ ਸਿੰਘ, ਗੁਰਦੁਆਰਾ ਇੰਸਪੈਕਟਰ ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ, ਸੀ.ਸੀ. ਭੁਪਿੰਦਰ ਸਿੰਘ, ਗ੍ਰੰਥੀ ਸੁੱਖਾ ਸਿੰਘ, ਜਸਬੀਰ ਸਿੰਘ ਗ੍ਰੰਥੀ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

-PTCNews

Related Post