ਸ਼ਬਦ ਗੁਰੂ ਯਾਤਰਾ ਸੰਗਰੂਰ ਦੇ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

By  Shanker Badra January 24th 2019 03:56 PM -- Updated: January 24th 2019 06:02 PM

ਸ਼ਬਦ ਗੁਰੂ ਯਾਤਰਾ ਸੰਗਰੂਰ ਦੇ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ ਹੁੰਦੀ ਹੋਈ ਅੱਜ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਅਗਲੇ ਪੜਾਅ ਲਈ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਈ ਹੈ।

shabad guru yatra Sangrur Gurdwara Nanakiana Sahib Next Phase Depart ਸ਼ਬਦ ਗੁਰੂ ਯਾਤਰਾ ਸੰਗਰੂਰ ਦੇ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

7 ਜਨਵਰੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਧਰਤੀ ਸੁਲਤਾਨਪੁਰ ਲੋਧੀ ਤੋਂ ਰਵਾਨਾ ਹੋਈ ਇਹ ਸ਼ਬਦ ਗੁਰੂ ਯਾਤਰਾ ਗੋਇੰਦਵਾਲ ਸਾਹਿਬ, ਤਰਨ ਤਾਰਨ ਸਾਹਿਬ, ਪਹੂਵਿੰਡ, ਪੱਟੀ, ਫਿਰੋਜ਼ਪੁਰ, ਬਜ਼ੀਦਪੁਰ, ਜੀਰਾ, ਧਰਮਕੋਟ, ਝੰਡੇਆਣਾ, ਚੰਦ ਪੁਰਾਣਾ, ਦੀਨਾ ਸਾਹਿਬ ਆਦਿ ਨਗਰਾਂ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਪਹੁੰਚੀ ਸੀ।

shabad guru yatra Sangrur Gurdwara Nanakiana Sahib Next Phase Depart ਸ਼ਬਦ ਗੁਰੂ ਯਾਤਰਾ ਸੰਗਰੂਰ ਦੇ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਸੰਗਰੂਰ ਤੋਂ ਅੱਜ ਸ਼ਬਦ ਗੁਰੂ ਯਾਤਰਾ ਦੀ ਰਵਾਨਗੀ ਸਮੇਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਅਸੀਂ ਵਡਭਾਗੀ ਹਾਂ, ਜਿਨ੍ਹਾਂ ਨੂੰ ਆਪਣੇ ਜੀਵਨ ਕਾਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਗੁਰਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ।

shabad guru yatra Sangrur Gurdwara Nanakiana Sahib Next Phase Depart ਸ਼ਬਦ ਗੁਰੂ ਯਾਤਰਾ ਸੰਗਰੂਰ ਦੇ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਉਨ੍ਹਾਂ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਸਭ ਦੇ ਸਾਂਝੇ ਹਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ।ਅੱਜ ਅਰਦਾਸ ਤੋਂ ਬਾਅਦ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਇਸ ਦੌਰਾਨ ਸੰਗਤ ਵੱਲੋਂ ਗੁਰੂ ਸਾਹਿਬ ਦੇ ਸਤਿਕਾਰ ’ਚ ਫੁੱਲਾਂ ਦੀ ਵਰਖਾ ਕੀਤੀ ਗਈ।

-PTCNews

Related Post