ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਤਰਨਤਾਰਨ ਤੋਂ ਗੁਰਦੁਆਰਾ ਬਾਬਾ ਦੀਪ ਸਿੰਘ ਪਹੂਵਿੰਡ ਲਈ ਹੋਈ ਰਵਾਨਾ

By  Shanker Badra January 9th 2019 12:38 PM -- Updated: January 9th 2019 03:50 PM

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਤਰਨਤਾਰਨ ਤੋਂ ਗੁਰਦੁਆਰਾ ਬਾਬਾ ਦੀਪ ਸਿੰਘ ਪਹੂਵਿੰਡ ਲਈ ਹੋਈ ਰਵਾਨਾ:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਤੀਜੇ ਦਿਨ ਤਰਨਤਾਰਨ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਬਾਬਾ ਦੀਪ ਸਿੰਘ ਪਹੂਵਿੰਡ ਲਈ ਰਵਾਨਾ ਹੋਈ ਹੈ। [caption id="attachment_238011" align="aligncenter" width="300"]Shabad Guru Yatra TarnTaran Gurdwara Baba Deep Singh Pahuwind Depart ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਤਰਨਤਾਰਨ ਤੋਂ ਗੁਰਦੁਆਰਾ ਬਾਬਾ ਦੀਪ ਸਿੰਘ ਪਹੂਵਿੰਡ ਲਈ ਹੋਈ ਰਵਾਨਾ[/caption] ਸ੍ਰੀ ਤਰਨਤਾਰਨ ਸਾਹਿਬ ਤੋਂ ਲਕੀਰ ਸਾਹਿਬ, ਕਾਜੀਕੋਟ, ਕੈਰੋਵਾਲ, ਨੂਰਦੀ, ਕੋਟ ਧਰਮ ਚੰਦ, ਝਬਾਲ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਬਗਿਆੜੀ ਮੋੜ, ਸਵਰਗਾ ਪੁਰੀ, ਅੱਡਾ ਝਬਾਲ, ਪੰਜਵੜ, ਗੱਗੋਬੂਹਾ, ਸੁਰਸਿੰਘ, ਭਿਖੀਵਿੰਡ ਤੋਂ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੁਵਿੰਡ ਵਿਖੇ ਇਸ ਯਾਤਰਾ ਦਾ ਵਿਸ਼ਰਾਮ ਹੋਵੇਗਾ।ਇਹ ਯਾਤਰਾ ਸ਼ਾਮ ਨੂੰ ਪਹੂਵਿੰਡ ਵਿਸ਼ਰਾਮ ਕਰਨ ਤੋਂ ਬਾਅਦ ਕੱਲ ਸਵੇਰੇ ਅਗਲੀ ਮੰਜ਼ਿਲ ਵੱਲ ਰਵਾਨਾ ਹੋਵੇਗੀ। [caption id="attachment_238013" align="aligncenter" width="300"]Shabad Guru Yatra TarnTaran Gurdwara Baba Deep Singh Pahuwind Depart ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਤਰਨਤਾਰਨ ਤੋਂ ਗੁਰਦੁਆਰਾ ਬਾਬਾ ਦੀਪ ਸਿੰਘ ਪਹੂਵਿੰਡ ਲਈ ਹੋਈ ਰਵਾਨਾ[/caption] ਇਸ ਸ਼ਬਦ ਗੁਰੂ ਯਾਤਰਾ ਵਿੱਚ ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਤੋਂ ਇਲਾਵਾ ਤਰਨਤਾਰਨ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ,ਸ੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ ,ਖਡੂਰ ਸਾਹਿਬ ਦੇ ਹਲਕਾ ਇੰਚਾਰਜ ਅਲਵਿੰਦਰ ਪਾਲ ਸਿੰਘ ਪੱਖੋਕੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿਮ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ ਹਨ। [caption id="attachment_238010" align="aligncenter" width="300"]Shabad Guru Yatra TarnTaran Gurdwara Baba Deep Singh Pahuwind Depart ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਤਰਨਤਾਰਨ ਤੋਂ ਗੁਰਦੁਆਰਾ ਬਾਬਾ ਦੀਪ ਸਿੰਘ ਪਹੂਵਿੰਡ ਲਈ ਹੋਈ ਰਵਾਨਾ[/caption] ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ ਗਈ।ਇਸ ਮੌਕੇ ਭਾਈ ਮਨਜੀਤ ਸਿੰਘ ਨੇ ਸੰਗਤਾਂ ਨੂੰ ਯਾਤਰਾ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਗੁਰੂ ਸਾਹਿਬ ਦੇ ਦਰਸਾਏ ਰਸਤੇ 'ਤੇ ਚੱਲਣ ਦੀ ਅਪੀਲ ਕੀਤੀ। -PTCNews

Related Post