ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਪਿੰਡ ਗਾਗਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

By  Shanker Badra February 15th 2019 04:36 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਪਿੰਡ ਗਾਗਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ:ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸੀ।ਅੱਜ ਇਹ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।

Shabad Guru yatra Village Gaga the next stage Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਪਿੰਡ ਗਾਗਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਇਸ ਮੌਕੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਭਾਈ ਗੁਰਦੇਵ ਸਿੰਘ ਨੇ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਖ਼ਜ਼ਾਨਾ ਮੰਤਰੀ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।

Shabad Guru yatra Village Gaga the next stage Depart
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਪਿੰਡ ਗਾਗਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਇਹ ਯਾਤਰਾ ਪਿੰਡ ਗਾਗਾ, ਲਹਿਰਾ ਗਾਗਾ ਬਾਈਪਾਸ, ਲਹਿਰ ਖੁਰਦ ਓਵਰਬਰਿਜ ਰੋਡ, ਲਹਿਰ ਕਲਾਂ, ਬਲਰਾ, ਮੂਣਕ, ਦੇਹਲਾ ਸ਼ੀਹਾ, ਭੂਟਾਲ ਖੁਰਦ, ਢੀਂਡਸਾ, ਝਲੂਰ, ਕਾਲਬੰਨਜਾਰਾ, ਘੋੜੇਨਵ, ਰਾਮਗੜ੍ਹ ਸੰਧੂ, ਸੇਖੂਵਾਸ, ਭਾਈ ਕੀ ਪਸ਼ੋਰ, ਕੋਰੀਆਂ, ਰੋਗਲਾ, ਕੈਪਰ, ਦਿੜਬਾ ਤੋਂ ਹੁੰਦੀ ਹੋਈ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਦਿੜਬਾ ਵਿਖੇ ਰਾਤ ਦਾ ਵਿਸ਼ਰਾਮ ਕਰੇਗੀ।ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।

Shabad Guru yatra Village Gaga the next stage Depart
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਪਿੰਡ ਗਾਗਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸਾਬਕਾ ਖ਼ਜ਼ਾਨਾ ਮੰਤਰੀ ਪ੍ਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭੁਪਿੰਦਰ ਸਿੰਘ ਭਲਵਾਨ, ਮੈਂਬਰ ਹਰਦੇਵ ਸਿੰਘ ਰੋਂਗਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਪ੍ਰੀਤਮਹਿੰਦਰ ਸਿੰਘ, ਬੀਬੀ ਜਸਪਾਲ ਕੌਰ, ਹਰਦੇਵ ਸਿੰਘ, ਗਿਆਨੀ ਨਰਿੰਦਰ ਸਿੰਘ, ਬੀਬੀ ਪਰਮਜੀਤ ਕੌਰ ਤੇ ਗੁਰਲਾਲ ਸਿੰਘ ਫ਼ਤਹਿਗੜ੍ਹ ਆਦਿ ਮੌਜੂਦ ਸਨ।ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।

-PTCNews

Related Post