ਅੱਜ ਦੇ ਦਿਨ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੇ ਚੁੰਮਿਆ ਸੀ ਫਾਂਸੀ ਦਾ ਰੱਸਾ, PM ਮੋਦੀ ਨੇ ਟਵੀਟ ਕਰ ਦਿੱਤੀ ਸ਼ਰਧਾਂਜਲੀ

By  Jashan A March 23rd 2020 09:02 AM -- Updated: March 23rd 2020 09:22 AM

ਨਵੀਂ ਦਿੱਲੀ: ਅੰਗਰੇਜ਼ ਹਕੂਮਤ ਦੇ ਨੱਕ ਵਿੱਚ ਦਮ ਕਰਨ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਅੱਜ ਹੀ ਦੇ ਦਿਨ ਯਾਨੀ ਕਿ 23 ਮਾਰਚ 1931 ਨੂੰ ਫਾਂਸੀ ਦਿੱਤੀ ਗਈ ਸੀ। ਦੇਸ਼ ਭਰ ਵਿੱਚ ਇਨ੍ਹਾਂ ਸ਼ਹੀਦਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਪਣੇ ਟਵਿਟਰ ਅਕਾਊਂਟ 'ਤੇ ਟਵੀਟ ਕਰ ਇਹਨਾਂ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਹੈ। 13 ਅਪਰੈਲ, 1919 ਨੂੰ ਵਿਸਾਖੀ ਵਾਲੇ ਦਿਨ ਜਲ੍ਹਿਆਵਾਲੇ ਬਾਗ ਦੇ ਖੂਨੀ ਸਾਕੇ ਨੇ ਸਰਦਾਰ ਭਗਤ ਸਿੰਘ ਦੇ ਮਨ 'ਤੇ ਇੰਨਾ ਡੂੰਘਾ ਅਸਰ ਪਾਇਆ ਕਿ ਉਨ੍ਹਾਂ ਨੇ ਜਲ੍ਹਿਆਵਾਲੇ ਬਾਗ ਦੀ ਖੂਨ ਨਾਲ ਭਿੱਜੀ ਮਿੱਟੀ ਲੈ ਕੇ ਆਏ ਅਤੇ ਆਪਣੇ ਕਮਰੇ 'ਚ ਰੱਖ ਲਈ। ਇਸ ਖੂਨੀ ਸਾਕੇ ਤੋਂ ਉਨ੍ਹਾਂ ਦੇ ਮਨ 'ਚ ਅੰਗਰੇਜਾ ਪ੍ਰਤੀ ਨਫਰਤ ਦੀ ਭਾਵਨਾ ਪੈਦਾ ਹੋ ਗਈ। ਹੋਰ ਪੜ੍ਹੋ: ਮੁਸਲਮਾਨ ਨੌਜਵਾਨ ਨੇ ਦਸਤਾਰ ਸਜਾ ਕੇ ਕਰਵਾਇਆ ਨਿਕਾਹ, ਸਿੱਖਾਂ ਦਾ ਅਨੋਖੇ ਢੰਗ ਨਾਲ ਕੀਤਾ ਧੰਨਵਾਦ https://twitter.com/narendramodi/status/1241915487698563072?s=20 30 ਅਕਤੂਬਰ 1928 ਨੂੰ ਸਾਈਮਨ ਕਮਿਸ਼ਨ ਖਿਲਾਫ ਨੌਜਵਾਨ ਭਾਰਤ ਸਭਾ ਨੇ ਜਲੂਸ ਕੱਢਿਆ। ਇਸ ਦੌਰਾਨ ਅੰਗਰੇਜਾਂ ਨੇ ਲਾਠੀਚਾਰਜ ਕੀਤਾ ਜਿਸ ਕਰਕੇ ਲਾਲਾ ਲਾਜਪਤ ਰਾਏ ਦੇ ਸਿਰ 'ਚ ਡੂੰਘੀ ਸੱਟ ਲੱਗਣ ਕਾਰਨ ਮੌਤ ਹੋ ਗਈ। ਲਾਲਾ ਜੀ ਦੀ ਮੌਤ ਦਾ ਬਦਲਾ ਲੈਣ ਲਈ ਸਕਾਟ ਦੀ ਥਾਂ ਜੇ. ਪੀ. ਸਾਂਡਰਸ ਨੂੰ ਗੋਲੀ ਦਾ ਨਿਸ਼ਾਨਾ ਬਣਾਇਆ। 1929 ਨੂੰ ਕੇਂਦਰ ਅਸੈਂਬਲੀ ਦੇ ਸੈਂਟਰਲ ਹਾਲ 'ਚ ਭਗਤ ਸਿੰਘ ਅਤੇ ਬਟੁਕੇਸ਼ਵਰ ਦੱਤ ਨੇ ਨਕਲੀ ਬੰਬ ਸੁੱਟੇ ਅਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ। ਅਸੈਂਬਲੀ 'ਚ ਬੰਬ ਸੁੱਟਣ ਦੌਰਾਨ ਉਹ ਉੱਥੋ ਭੱਜੇ ਨਹੀਂ ਅਤੇ ਸਗੋਂ ਗ੍ਰਿਫਤਾਰ ਦੇ ਦਿੱਤੀ ਸੀ। 7 ਅਕਤੂਬਰ 1930 ਨੂੰ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਫਾਂਸੀ ਦੀ ਸਜ਼ਾ ਦਾ ਫੈਸਲਾ ਸੁਣਾਇਆ ਗਿਆ ਜਦਕਿ ਬਟੁਕੇਸ਼ਵਰ ਦੱਤ ਨੂੰ ਉਮਰ ਕੈਦ ਹੋਈ। ਫਾਂਸੀ ਦੀ ਤਾਰੀਕ 24 ਮਾਰਚ 1931 ਤੈਅ ਕੀਤੀ ਗਈ ਸੀ ਪਰ ਲੋਕਾਂ ਦੀ ਭੀੜ ਤੋਂ ਡਰਦਿਆਂ ਅੰਗਰੇਜਾਂ ਨੇ ਉਨ੍ਹਾਂ ਨੂੰ ਇੱਕ ਦਿਨ ਪਹਿਲਾਂ 23 ਮਾਰਚ 1931 ਫਾਂਸੀ ਦੀ ਸਜ਼ਾ ਦੇ ਦਿੱਤੀ ਗਈ। ਫਾਂਸੀ ਦੇਣ ਤੋਂ ਪਹਿਲਾਂ ਉਨ੍ਹਾਂ ਨੂੰ ਆਖਰੀ ਇੱਛਾ ਪੁੱਛੀ ਤਾਂ ਤਿੰਨਾਂ ਦੀ ਗਲੇ ਲੱਗਣਾ ਦੀ ਇੱਛਾ ਪੂਰੀ ਕੀਤੀ ਅਤੇ ਹੱਸਦੇ ਹੋਏ ਇਨਕਲਾਬ ਜਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਫਾਂਸੀ ਦੇ ਰੱਸੇ ਗਲਾਂ 'ਚ ਪਾ ਲਏ। -PTC News

Related Post