ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਮਨਾਈ ਬਰਸੀ

By  Shanker Badra January 6th 2021 05:06 PM

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ, ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ।

ਪੜ੍ਹੋ ਹੋਰ ਖ਼ਬਰਾਂ : ਵਿਦਿਆਰਥੀ ਹੋ ਜਾਣ ਤਿਆਰ ! ਪੰਜਾਬ ਸਰਕਾਰ ਨੇ ਇਸ ਦਿਨ ਤੋਂਸਕੂਲ ਖੋਲ੍ਹਣ ਦਾ ਕੀਤਾ ਐਲਾਨ

ਇਸ ਸਮਾਗਮ ਦੌਰਾਨ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ ਨੂੰ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਜਿੰਦਰ ਸਿੰਘ ਮਹਿਤਾ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਪੜ੍ਹੋ ਹੋਰ ਖ਼ਬਰਾਂ : ਕੰਗਨਾ ਵੱਲੋਂ ਕਿਸਾਨਾਂ ਨੂੰ ਲੈ ਕੇ ਦਿੱਤੇ ਜਾ ਰਹੇ ਬਿਆਨ ਦਾ ਦਿਲਜੀਤ ਨੇ ਇੰਝ ਦਿੱਤਾ ਮੂੰਹ ਤੋੜ ਜਵਾਬ 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਇਕਬਾਲ ਸਿੰਘ ਮੁਖੀ,  ਬਘੇਲ ਸਿੰਘ, ਨਿਸ਼ਾਨ ਸਿੰਘ, ਜਸਪਾਲ ਸਿੰਘ ਢੱਡੇ, ਸਾਬਕਾ ਮੈਨੇਜਰ ਹਰਜਿੰਦਰ ਸਿੰਘ, ਭਾਈ ਕੰਵਰਪਾਲ ਸਿੰਘ ਬਿੱਟੂ, ਭਾਈ ਜਰਨੈਲ ਸਿੰਘ ਸਖੀਰਾ, ਮਹਿੰਦਰਪਾਲ ਸਿੰਘ, ਅਮਰੀਕ ਸਿੰਘ, ਹਰਬੀਰ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

-PTCNews

Related Post