ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ 16 ਜੁਲਾਈ ਨੂੰ ਮਨਾਇਆ ਜਾਵੇਗਾ

By  Shanker Badra July 14th 2018 07:06 PM

ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ 16 ਜੁਲਾਈ ਨੂੰ ਮਨਾਇਆ ਜਾਵੇਗਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 16 ਜੁਲਾਈ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅੱਜ 14 ਜੁਲਾਈ ਨੂੰ ਆਰੰਭ ਕਰ ਦਿੱਤੇ ਗਏ ਹਨ,ਜਿਨ੍ਹਾਂ ਦੇ ਭੋਗ 16 ਜੁਲਾਈ ਨੂੰ ਸਵੇਰੇ 9:30 ਵਜੇ ਪੈਣਗੇ।

ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਸਾਹਿਬ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸੱਜਣਗੇ,ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਇਲਾਹੀ ਗੁਰਬਾਣੀ ਦਾ ਕੀਰਤਨ ਕਰਨਗੇ ਅਤੇ ਢਾਡੀ ਜਥੇ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ।ਸ. ਬੇਦੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਵਿਚ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰਨ।

-PTCNews

Related Post