ਜੰਮੂ ਕਸ਼ਮੀਰ 'ਚ ਸ਼ਹੀਦ ਹੋਏ ਜਵਾਨ ਦਾ ਪਿੰਡ ਲੋਹਾਖੇੜਾ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ

By  Shanker Badra October 2nd 2020 01:16 PM

ਜੰਮੂ ਕਸ਼ਮੀਰ 'ਚ ਸ਼ਹੀਦ ਹੋਏ ਜਵਾਨ ਦਾ ਪਿੰਡ ਲੋਹਾਖੇੜਾ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ:ਸੰਗਰੂਰ : ਜ਼ਿਲ੍ਹਾ ਸੰਗਰੂਰ ਦੇ ਪਿੰਡ ਲੋਹਾਖੇੜਾ ਦਾ ਲਾਂਸ ਨਾਇਕ ਕਰਨੈਲ ਸਿੰਘ ਪੁੱਤਰ ਭੂਰਾ ਸਿੰਘ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਰਾਜੌਰੀ ਖੇਤਰ ਵਿੱਚ ਕੰਟਰੋਲ ਰੇਖਾ 'ਤੇ ਪਾਕਿ ਫ਼ੌਜ ਵੱਲੋਂ ਕੀਤੀ ਗੋਲ਼ੀਬਾਰੀ 'ਚ ਸ਼ਹੀਦ ਹੋ ਗਿਆ ਹੈ। ਜਦੋਂ ਸ਼ਹਾਦਤ ਦਾ ਜਾਮ ਪੀਣ ਵਾਲੇ ਜਾਂਬਾਜ਼ ਲਾਂਸ ਨਾਇਕ ਕਰਨੈਲ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਲੋਹਾਖੇੜਾ ਵਿਖੇ ਪੁੱਜੀ ਤਾਂ ਸਾਰਾ ਮਾਹੌਲ ਗ਼ਮਗੀਨ ਹੋ ਗਿਆ। ਸ਼ਹੀਦ ਸਿਪਾਹੀ ਕਰਨੈਲ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਫ਼ੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।

ਜੰਮੂ ਕਸ਼ਮੀਰ 'ਚ ਸ਼ਹੀਦ ਹੋਏ ਜਵਾਨ ਦਾ ਪਿੰਡ ਲੋਹਾਖੇੜਾ ਵਿਖੇਸਰਕਾਰੀ ਸਨਮਾਨਾਂਨਾਲ ਕੀਤਾ ਅੰਤਿਮ ਸਸਕਾਰ

ਸ਼ਹੀਦ ਲਾਂਸ ਨਾਇਕ ਕਰਨੈਲ ਸਿੰਘ ਦੀ ਚਿਖਾ ਨੂੰ ਉਨ੍ਹਾਂ ਦੇ ਪਿਤਾ ਸ. ਭੂਰਾ ਸਿੰਘ ਵੱਲੋਂ ਅਗਨੀ ਦਿਖਾਈ ਗਈ। ਇਸ ਮੌਕੇ ਹਰ ਅੱਖ ਨਮ ਸੀ ਅਤੇ ਦੇਸ਼ ਦੇ ਇਸ ਯੋਧੇ ਨੂੰ ਅੰਤਿਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹੋਏ ਸਨ। ਸ਼ਹੀਦ ਕਰਨੈਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ।

ਜੰਮੂ ਕਸ਼ਮੀਰ 'ਚ ਸ਼ਹੀਦ ਹੋਏ ਜਵਾਨ ਦਾ ਪਿੰਡ ਲੋਹਾਖੇੜਾ ਵਿਖੇਸਰਕਾਰੀ ਸਨਮਾਨਾਂਨਾਲ ਕੀਤਾ ਅੰਤਿਮ ਸਸਕਾਰ

ਫ਼ੌਜੀ ਅਧਿਕਾਰੀਆਂ ਨੇ ਭਾਵੁਕਤਾ ਭਰੇ ਮਾਹੌਲ 'ਚ ਸ਼ਹੀਦ ਦੀ ਮ੍ਰਿਤਕ ਦੇਹ ਦੇ ਤਾਬੂਤ ਦੁਆਲੇ ਲਿਪਟਿਆ ਤਿਰੰਗਾ ਝੰਡਾ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪਕੇ ਸਲਾਮੀ ਦਿੱਤੀ ਹੈ। ਇਸ ਮੌਕੇ ਭਾਰਤੀ ਸੈਨਾ ਤੇ ਪ੍ਰਸਾਸ਼ਨ ਦੇ ਵੱਖ- ਵੱਖ ਅਧਿਕਾਰੀਆਂ ਨੇ ਸ਼ਹੀਦਲਾਂਸ ਨਾਇਕ ਕਰਨੈਲ ਸਿੰਘ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ਹੀਦ ਕਰਨੈਲ ਸਿੰਘ ਦੀ ਕੁਝ ਸਾਲ ਪਹਿਲਾਂ ਵਿਆਹ ਹੋਇਆ ਸੀ। ਉਹ ਆਪਣੇ ਪਿੱਛੇ ਪਤਨੀ ਤੇ ਇਕ ਸਾਲ ਦੇ ਮੁੰਡੇ ਨੂੰ ਛੱਡ ਗਿਆ ਹੈ।

ਜੰਮੂ ਕਸ਼ਮੀਰ 'ਚ ਸ਼ਹੀਦ ਹੋਏ ਜਵਾਨ ਦਾ ਪਿੰਡ ਲੋਹਾਖੇੜਾ ਵਿਖੇਸਰਕਾਰੀ ਸਨਮਾਨਾਂਨਾਲ ਕੀਤਾ ਅੰਤਿਮ ਸਸਕਾਰ

ਦੱਸ ਦੇਈਏ ਕਿ ਜੰਮੂ ਕਸ਼ਮੀਰ ਸਥਿਤ ਕ੍ਰਿਸ਼ਨਾ ਘਾਟੀ ਸੈਕਟਰ ਵਿਚ ਬੀਤੀ ਰਾਤ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਉਲੰਘਣਾ ਵਿਚ ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ ਹੋ ਗਿਆ ਸੀ। ਫੌਜ ਦਾ ਕਹਿਣਾ ਹੈ ਕਿ ਪਾਕਿਸਤਾਨ ਵੱਲੋਂ ਜਾਰੀ ਗੋਲੀਬਾਰੀ ਵਿਚ 30 ਸਤੰਬਰ 2020 ਨੂੰ ਉਹਨਾਂ ਨੇ ਦੇਸ਼ ਲਈ ਕੁਰਬਾਨੀ ਦਿੱਤੀ ਹੈ। ਇਸ ਗੋਲੀਬਾਰੀ ਵਿਚ ਰਾਇਫਲਮੈਨ ਵਰਿੰਦਰ ਸਿੰਘ ਵੀ ਜ਼ਖਮੀ ਹੋਏ ਹਨ। ਜਿਸ ਤੋਂ ਬਾਅਦ ਜ਼ਖਮੀ ਜਵਾਨ ਨੂੰ ਰਾਜੌਰੀ ਦੇ ਆਰਮੀ ਹਸਪਤਾਲ ਵਿਚ ਸ਼ਿਫਟ ਕੀਤਾ ਗਿਆ ਹੈ।

-PTCNews

Related Post