ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ

By  Shanker Badra October 13th 2021 10:53 AM -- Updated: October 13th 2021 10:58 AM

ਭੁਲੱਥ : ਜੰਮੂ-ਕਸ਼ਮੀਰ ਦੇ ਪੁੰਛ ’ਚ ਸੋਮਵਾਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਹੋਏ ਮੁਕਾਬਲੇ ਵਿੱਚ ਭਾਰਤੀ ਫੌਜ (Indian Army) ਦੇ ਪੰਜ ਜਵਾਨ ਸ਼ਹੀਦ ਹੋ ਗਏ ਸਨ ,ਸ਼ਹੀਦ ਹੋਏ

ਜਵਾਨਾਂ ਵਿੱਚ 3 ਜਵਾਨ ਪੰਜਾਬ ਦੇ ਹਨ। ਇਨ੍ਹਾਂ ਸ਼ਹੀਦ ਹੋਏ ਜਵਾਨਾਂ ’ਚ ਇਕ ਸਿੱਖ ਸੈਨਿਕ ਨਾਇਬ ਸੂਬੇਦਾਰ ਜਸਵਿੰਦਰ ਸਿੰਘ (39) ਜ਼ਿਲ੍ਹਾ ਕਪੂਰਥਲਾ ਹਲਕਾ ਦੇ ਭੁਲੱਥ ਵਿਚ ਪੈਂਦੇ ਪਿੰਡ ਮਾਨਾਂ ਤਲਵੰਡੀ ਦਾ ਵਸਨੀਕ ਹੈ, ਜੋ ਇਸ ਵੇਲੇ ਭਾਰਤੀ ਫ਼ੌਜ ਵਿੱਚ ਨਾਇਬ ਸੂਬੇਦਾਰ ਵਜੋਂ ਡਿਊਟੀ ਕਰ ਰਿਹਾ ਸੀ।

ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ

ਪਰਿਵਾਰਕ ਮੈਂਬਰਾਂ ਅਨੁਸਾਰ ਅੱਜ ਸ਼ਹੀਦ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚ ਰਹੀ ਹੈ। ਜਿਨ੍ਹਾਂ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ 11 ਵਜੇ ਕੀਤਾ ਜਾਵੇਗਾ। ਦੇਸ਼ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦੇ ਘਰ ’ਚ ਮਾਤਮ ਛਾਇਆ ਹੋਇਆ ਹੈ। ਸ਼ਹੀਦ ਦੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਉਸਦੀ ਸ਼ਹੀਦੀ ਦੀ ਖ਼ਬਰ ਸੁਣਦਿਆਂ ਹੀ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ।

ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ

ਮਿਲੀ ਜਾਣਕਾਰੀ ਮੁਤਾਬਿਕ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਘਰ ’ਚ ਦੋ ਭਰਾ ਹਨ, ਪਿਤਾ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੇ ਪਿਤਾ ਵੀ ਫੌਜ ਵਿਚੋਂ ਬਤੌਰ ਕੈਪਟਨ ਰਿਟਾਇਰ ਹੋਏ ਸੀ। ਉਨ੍ਹਾਂ ਦੇ ਵੱਡੇ ਭਰਾ ਰਜਿੰਦਰ ਸਿੰਘ ਵੀ ਸਾਬਕਾ ਫੌਜੀ ਹਨ। ਨਾਇਕ ਸੂਬੇਦਾਰ ਜਸਵਿੰਦਰ ਸਿੰਘ ਸ਼ਾਦੀ ਸ਼ੁਦਾ ਹਨ। ਸ਼ਹੀਦ ਜਸਵਿੰਦਰ ਸਿੰਘ ਦੇ ਪਰਿਵਾਰ ਵਿਚ ਬਜੁਰਗ ਮਾਂ ਮਨਜੀਤ ਕੌਰ, ਪਤਨੀ ਸੁਖਪ੍ਰੀਤ ਕੌਰ (35), ਪੁੱਤਰ ਵਿਕਰਮਜੀਤ ਸਿੰਘ (13), ਧੀ ਹਰਨੂਰ ਕੌਰ (11) ਤੇ ਭਰਾ ਰਜਿੰਦਰ ਸਿੰਘ ਦਾ ਪਰਿਵਾਰ ਪਿੰਡ ਵਿਚ ਹੀ ਰਹਿ ਰਹੇ ਹਨ।

ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ

ਦੱਸਣਯੋਗ ਹੈ ਕਿ ਨਾਇਬ ਸੂਬੇਦਾਰ ਸ਼ਹੀਦ ਜਸਵਿੰਦਰ ਸਿੰਘ ਦਾ ਪਰਿਵਾਰ ਦੇਸ਼ ਸੇਵਾ ਨੂੰ ਸਮਰਪਿਤ ਹੈ , ਕਿਉਂਕਿ ਉਸਦੇ ਪਿਤਾ ਹਰਭਜਨ ਸਿੰਘ ਭਾਰਤੀ ਫੌਜ ਵਿਚੋਂ ਕੈਪਟਨ ਰੈਂਕ ਤੋਂ ਰਿਟਾਇਰਡ ਹਨ, ਜਿਨ੍ਹਾਂ ਦੀ ਮਈ ਮਹੀਨੇ ਵਿਚ ਹਾਰਟ ਅਟੈਕ ਨਾਲ ਮੌਤ ਹੋ ਚੁੱਕੀ ਹੈ। ਜਦਕਿ ਭਰਾ ਰਜਿੰਦਰ ਸਿੰਘ ਵੀ ਫੌਜ ਵਿਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰ ਚੁੱਕਾ ਹੈ, ਜੋ ਹੁਣ ਹੌਲਦਾਰ ਰੈਂਕ ਨਾਲ ਰਿਟਾਇਰਡ ਹੋ ਚੁੱਕਾ ਹੈ।

-PTCNews

Related Post