ਸ਼ਾਹੀਨ ਬਾਗ 'ਚ ਧਾਰਾ 144 ਲਾਗੂ, ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ

By  Jashan A March 1st 2020 11:11 AM

ਨਵੀਂ ਦਿੱਲੀ: ਨਾਗਰਿਕਤਾ ਕਾਨੂੰਨ ਖਿਲਾਫ ਦਿੱਲੀ ਦੇ ਸ਼ਾਹੀਨ ਬਾਗ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਸ਼ਾਹੀਨ ਬਾਗ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਸ਼ਾਹੀਨ ਬਾਗ 'ਚ ਦਿੱਲੀ ਪੁਲਿਸ ਨੇ ਨੋਟਿਸ ਜਾਰੀ ਕਰ ਕਿਹਾ ਹੈ ਕਿ ਇਸ ਇਲਾਕੇ 'ਚ ਇਕੱਠੇ ਨਾ ਹੋਣ ਅਤੇ ਪ੍ਰਦਰਸ਼ਨ ਨਾ ਕਰਨ। ਇਸ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੋਰ ਪੜ੍ਹੋ: ਦਿੱਲੀ ਮੰਦਰ 'ਚ ਭੰਨ ਤੋੜ ਮਾਮਲਾ: ਕੇਂਦਰੀ ਗ੍ਰਹਿ ਮੰਤਰੀ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਕੀਤਾ ਤਲਬ

ਦਿੱਲੀ ਪੁਲਿਸ ਨੇ ਪ੍ਰਦਰਸ਼ਨ ਵਾਲੀ ਥਾਂ ਦੇ ਆਸਪਾਸ ਸੁਰੱਖਿਆ ਵਧਾ ਦਿੱਤੀ ਹੈ। ਵਿਰੋਧ ਸਥਾਨ ਦੇ ਕੋਲ ਵੱਡੀ ਗਿਣਤੀ 'ਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾ ਰਹੇ ਹਨ, ਜਿਸ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਵਿਰੋਧ ਪ੍ਰਦਰਸ਼ਨ ਵਾਲੀ ਜਗ੍ਹਾ ਨੂੰ ਜਾਣ ਵਾਲੀਆਂ ਸੜਕਾਂ ਦੀ ਵੀ ਨਿਗਰਾਨੀ ਕਰ ਰਹੀ ਹੈ।

https://twitter.com/ANI/status/1233974743843233794?s=20

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਢਾਈ ਮਹੀਨਿਆਂ ਤੋਂ ਔਰਤਾਂ ਸ਼ਾਹੀਨ ਬਾਗ 'ਚ ਨਿਰੰਤਰ ਵਿਰੋਧ ਪ੍ਰਦਰਸ਼ਨ ਤੇ ਬੈਠੀਆ ਹਨ ਅਤੇ ਨਾਗਰਿਕਤਾ ਕਾਨੂੰਨ ਨੂੰ ਹਟਾਉਣ ਦੀ ਮੰਗ ਕਰ ਰਹੀਆਂ ਹਨ।

-PTC News

Related Post