ਆਮ ਆਦਮੀ ਪਾਰਟੀ ਨੇ ਸ਼ਾਹਕੋਟ ਤੋਂ ਰਤਨ ਸਿੰਘ ਕਾਕੜ ਕਲਾਂ ਨੂੰ ਚੋਣ ਮੈਦਾਨ 'ਚ ਉਤਾਰਿਆ

By  Shanker Badra May 5th 2018 01:51 PM -- Updated: May 5th 2018 03:03 PM

ਆਮ ਆਦਮੀ ਪਾਰਟੀ ਨੇ ਸ਼ਾਹਕੋਟ ਤੋਂ ਰਤਨ ਸਿੰਘ ਕਾਕੜ ਕਲਾਂ ਨੂੰ ਚੋਣ ਮੈਦਾਨ 'ਚ ਉਤਾਰਿਆ:ਆਮ ਆਦਮੀ ਪਾਰਟੀ ਨੇ ਸ਼ਾਹਕੋਟ ਜ਼ਿਮਨੀ ਚੋਣ ਲਈ ਰਤਨ ਸਿੰਘ ਕਾਕੜ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।Shahkot Assembly Bypoll AAP Candidate Rattan Singh Kakkarkalan ਰਤਨ ਸਿੰਘ ਕਾਕੜ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਹਨ ਤੇ ਪੇਸ਼ੇ ਵਜੋਂ ਕਿਸਾਨ ਹਨ।ਇਸ ਤੋਂ ਪਹਿਲਾਂ ਖ਼ਬਰਾਂ ਸਨ ਕਿ ਆਪ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੇ ਨੇਤਾ ਸੁਖਪਾਲ ਖਹਿਰਾ ਨੇ ਪਾਰਟੀ ਨੂੰ ਸ਼ਾਹਕੋਟ ਜ਼ਿਮਨੀ ਨਾ ਲੜਨ ਦੀ ਸਲਾਹ ਦਿੱਤੀ ਸੀ।ਦੱਸਿਆ ਜਾਂਦਾ ਹੈ ਕਿ ਆਪ ਦੇ 5-6 ਉਮੀਦਵਾਰਾਂ ਵਲੋਂ ਆਪਣੀ ਦਾਅਵੇਦਾਰੀ ਜ਼ਾਹਰ ਕੀਤੀ ਜਾ ਰਹੀ ਸੀ ਪਰ ਪਾਰਟੀ ਨੇ ਰਤਨ ਸਿੰਘ ਕੱਕੜਕਲਾਂ ਦੇ ਨਾਮ 'ਤੇ ਮੋਹਰ ਲਗਾ ਦਿੱਤੀ ਹੈ।ਦੱਸਣਯੋਗ ਹੈ ਕਿ ਸ਼ਾਹਕੋਟ ਹਲਕੇ ਦੀ ਵਿਧਾਨ ਸਭਾ ਸੀਟ ਅਕਾਲੀ ਆਗੂ ਅਜੀਤ ਸਿੰਘ ਕੋਹਾੜ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ।Shahkot Assembly Bypoll AAP Candidate Rattan Singh Kakkarkalan ਜਿਸ ਦੇ ਲਈ ਸ਼ਾਹਕੋਟ ਹਲਕੇ ਦੀ ਵਿਧਾਨ ਸਭਾ ਸੀਟ ਲਈ ਚੋਣ 28 ਮਈ ਨੂੰ ਹੋਣ ਜਾ ਰਹੀ ਹੈ।ਸ਼ਾਹਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਮਰਹੂਮ ਅਜੀਤ ਸਿੰਘ ਕੋਹਾੜ ਦੇ ਪੁੱਤਰ ਨਾਇਬ ਸਿੰਘ ਕੋਹਾੜ ਨੂੰ ਆਪਣਾ ਉਮੀਦਵਾਰ ਐਲਾਨ ਚੁੱਕਾ ਹੈ,ਕਾਂਗਰਸ ਨੇ ਹਰਦੇਵ ਸਿੰਘ ਲਾਡੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।ਹੁਣ ਆਮ ਆਦਮੀ ਪਾਰਟੀ ਨੇ ਵੀ ਰਤਨ ਸਿੰਘ ਕਾਕੜ ਕਲਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ।

-PTCNews

Related Post