ਸ਼ਾਹਕੋਟ ਜ਼ਿਮਨੀ ਚੋਣ:11 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕੱਲ ਵੀ.ਵੀ.ਪੈਟ ਮਸ਼ੀਨਾਂ ‘ਚ ਹੋਵੇਗਾ ਕੈਦ

By  Shanker Badra May 27th 2018 06:24 PM

ਸ਼ਾਹਕੋਟ ਜ਼ਿਮਨੀ ਚੋਣ:11 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕੱਲ ਵੀ.ਵੀ.ਪੈਟ ਮਸ਼ੀਨਾਂ ‘ਚ ਹੋਵੇਗਾ ਕੈਦ:ਸ਼ਾਹਕੋਟ ਜ਼ਿਮਨੀ ਚੋਣ ਲਈ 28 ਮਈ ਨੂੰ ਵੋਟਾਂ ਪੈਣ ਜਾ ਰਹੀਆਂ ਹਨ ,ਜਿਸ ਦੇ ਲਈ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।Shahkot Bye Election Tomorrowਸ਼ਾਹਕੋਟ ਜ਼ਿਮਨੀ ਚੋਣ ਲਈ ਕੱਲ ਨੂੰ ਕਾਂਗਰਸ,ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਸਮੇਤ 11 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਵੀ.ਵੀ.ਪੈਟ ਮਸ਼ੀਨਾਂ ‘ਚ ਕੈਦ ਹੋ ਜਾਏਗਾ।ਇਸ ਤੋਂ ਪਹਿਲਾਂ ਕੁੱਲ 12 ਉਮੀਦਵਾਰ ਇਸ ਚੋਣ ਮੈਦਾਨ ਵਿੱਚ ਉਤਰੇ ਸਨ ਪਰ ਹੁਣ ਇੱਕ ਅਜ਼ਾਦ ਉਮੀਦਵਾਰ ਨੇ ਆਪਣਾ ਸਮਰਥ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਨੂੰ ਦੇ ਦਿੱਤਾ ਹੈ।Shahkot Bye Election Tomorrowਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਉਮੀਦਵਾਰ ਮਰਹੂਮ ਅਕਾਲੀ ਵਿਧਾਇਕ ਅਜੀਤ ਸਿੰਘ ਕੋਹਾੜ ਦੇ ਪੁੱਤਰ ਨਾਇਬ ਸਿੰਘ ਕੋਹਾੜ ਨੂੰ ਬਣਾਇਆ।ਅਜੀਤ ਸਿੰਘ ਕੋਹਾੜ ਦਾ ਇਸ ਸੀਟ ‘ਤੇ ਪੰਜ ਵਾਰ ਕਬਜ਼ਾ ਰਿਹਾ ਹੈ।ਕਾਂਗਰਸ ਨੇ ਆਪਣਾ ਉਮੀਦਵਾਰ ਲਾਡੀ ਸ਼ੋਰੋਵਾਲਿਆਂ ਨੂੰ ਬਣਾਇਆ ਹੈ।ਉਮੀਦਵਾਰ ਐਲਾਨੇ ਜਾਣ ਤੋਂ ਦੋ ਦਿਨ ਬਾਅਦ ਹੀ ਲਾਡੀ ਖਿਲਾਫ ਨਾਜਾਇਜ਼ ਮਾਈਨਿੰਗ ਦਾ ਪਰਚਾ ਦਰਜ ਹੋ ਗਿਆ।Shahkot Bye Election Tomorrowਉਸ ਤੋਂ ਬਾਅਦ ਮਾਮਲਾ ਦਰਜ ਕਰਨ ਵਾਲੇ ਐਸਐਚਓ ਪਰਮਿੰਦਰ ਬਾਜਵਾ ਵੱਲੋਂ ਪਹਿਲਾਂ ਅਸਤੀਫਾ ਦੇਣਾ ਤੇ ਫੇਰ ਵਾਪਿਸ ਲੈਣਾ,ਸੁਰਖੀਆਂ ਬਣ ਗਿਆ।ਲਾਡੀ ਸ਼ੋਰੋਵਾਲਿਆਂ ਪ੍ਰਚਾਰ ਤੋਂ ਪਹਿਲਾਂ ਹੀ ਵਿਵਾਦਾਂ ਵਿੱਚ ਘਿਰ ਗਏ ਸਨ।ਆਮ ਆਦਮੀ ਪਾਰਟੀ ਨੇ ਰਤਨ ਸਿੰਘ ਕਾਂਕੜ ਕਲਾਂ ਨੂੰ ਉਮੀਦਵਾਰ ਬਣਾਇਆ ਹੈ।ਹਾਲਾਂਕਿ, ਸ਼ਾਹਕੋਟ ਵਿੱਚ ਉਮੀਦਵਾਰ ਖੜ੍ਹਾ ਕਰਨ ਬਾਰੇ ਪਾਰਟੀ ਵਿੱਚ ਪਹਿਲਾਂ ਹੀ ਮੱਤਭੇਦ ਸਨ।Shahkot Bye Election Tomorrowਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐੱਸ.ਕਰੁਣਾ ਰਾਜੂ ਨੇ ਦੱਸਿਆ ਕਿ ਇਸ ਚੋਣ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਉਨ੍ਹਾਂ ਦੱਸਿਆ ਕਿ ਪੈਰਾਮਿਲਟਰੀ ਫੋਰਸ ਦੀਆਂ 6 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।ਸਾਰੇ ਬੂਥਾਂ 'ਤੇ ਈ. ਵੀ.ਐੱਮ. ਦੇ ਨਾਲ-ਨਾਲ ਵੀ. ਵੀ. ਪੈਟ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ।Shahkot Bye Election Tomorrowਮਸ਼ੀਨਾਂ ਦੀ ਖਰਾਬੀ ਦੇ ਮੱਦੇਨਜ਼ਰ ਪੈਦਾ ਹੋਣ ਵਾਲੀ ਸਥਿਤੀ ਨੂੰ ਦੇਖਦਿਆਂ 50 ਫੀਸਦੀ ਵੱਧ ਮਸ਼ੀਨਾਂ ਦਾ ਇਸਤੇਮਾਲ ਕੀਤਾ ਗਿਆ ਹੈ। 50 ਫੀਸਦੀ ਪੋਲਿੰਗ ਬੂਥਾਂ 'ਤੇ ਵੈੱਬ ਕਾਸਟਿੰਗ ਦਾ ਵੀ ਪ੍ਰਬੰਧ ਕੀਤਾ ਗਿਆ ਹੈ।ਮੁੱਖ ਚੋਣ ਅਫਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਵਿਚ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਤਹਿ ਕੀਤਾ ਗਿਆ ਹੈ।ਉਨ੍ਹਾਂ ਦੱੱਸਿਆ ਕਿ 1,72,676 ਵੋਟਰ 11ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।

-PTCNews

Related Post