ਸ਼ਾਹਕੋਟ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਹੋਈ ਸ਼ੁਰੂ

By  Shanker Badra May 31st 2018 08:29 AM -- Updated: May 31st 2018 08:32 AM

ਸ਼ਾਹਕੋਟ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਹੋਈ ਸ਼ੁਰੂ:ਸ਼ਾਹਕੋਟ ਉਪ ਚੋਣ ਲਈ 28 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ।ਇਹ ਗਿਣਤੀ 17 ਗੇੜਾਂ ਵਿੱਚ ਹੋਵੇਗੀ।ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਾਇਰੈਕਟਰ ਲੈਂਡ ਰਿਕਾਰਡ ਦਫ਼ਤਰ ਵਿਖੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਚੋਣ ਅਬਜ਼ਰਵਰ,ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਸ਼ੁਰੂ ਹੋ ਗਈ ਹੈ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੀਵੀਪੈਟ ਮਸ਼ੀਨਾਂ ਦੀ ਸੁਰੱਖਿਆ ਲਈ ਗਿਣਤੀ ਕੇਂਦਰ ਵਿਖੇ ਨੀਮ ਫ਼ੌਜੀ ਦਸਤੇ ਤਾਇਨਾਤ ਕੀਤੇ ਗਏ ਹਨ।ਇਸੇ ਤਰ੍ਹਾਂ ਗਿਣਤੀ ਕੇਂਦਰ ਵਿਖੇ 24 ਘੰਟੇ ਮਸ਼ੀਨਾਂ ਦੀ ਨਿਗਰਾਨੀ ਲਈ ਸੀਸੀ ਟੀਵੀਂ ਕੈਮਰੇ ਲਗਾਏ ਗਏ ਹਨ।

-PTCNews

Related Post