ਸ਼ਾਹਕੋਟ ਜ਼ਿਮਨੀ ਚੋਣ ਦੇ ਪਹਿਲੇ ਰਾਊਂਡ ਦੀ ਗਿਣਤੀ ਮੁਕੰਮਲ,ਕਾਂਗਰਸ 2 ਹਜ਼ਾਰ ਵੋਟਾਂ ਨਾਲ ਅੱਗੇ

By  Shanker Badra May 31st 2018 08:51 AM -- Updated: May 31st 2018 09:00 AM

ਸ਼ਾਹਕੋਟ ਜ਼ਿਮਨੀ ਚੋਣ ਦੇ ਪਹਿਲੇ ਰਾਊਂਡ ਦੀ ਗਿਣਤੀ ਮੁਕੰਮਲ,ਕਾਂਗਰਸ 2 ਹਜ਼ਾਰ ਵੋਟਾਂ ਨਾਲ ਅੱਗੇ:ਸ਼ਾਹਕੋਟ ਜ਼ਿਮਨੀ ਚੋਣ ਲਈ 28 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਗਿਣਤੀ ਸ਼ੁਰੂ ਹੋ ਚੁੱਕੀ ਹੈ।ਜਾਣਕਾਰੀ ਮੁਤਾਬਕ 17 ਗੇੜਾਂ 'ਚ ਵੋਟਾਂ ਦੀ ਗਿਣਤੀ ਹੋਵੇਗੀ।ਸ਼ਾਹਕੋਟ ਜ਼ਿਮਨੀ ਚੋਣ ਦੇ ਪਹਿਲੇ ਰਾਊਂਡ ਦੀ ਗਿਣਤੀ ਮੁਕੰਮਲ ਹੋ ਚੁੱਕੀ ਹੈ ਅਤੇ ਦੂਜੇ ਰਾਊਂਡ ਦੀ ਗਿਣਤੀ ਜਾਰੀ ਹੋ ਗਈ ਹੈ।

ਜਾਣਕਾਰੀ ਅਨੁਸਾਰ ਪਹਿਲੇ ਰਾਊਂਡ ਵਿੱਚ ਕਾਂਗਰਸ ਦੇ ਉਮੀਦਵਾਰ ਲਾਡੀ ਸ਼ੋਰੋਵਾਲਿਆਂ 2 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ ਹਨ।ਕਾਂਗਰਸ ਦੇ ਉਮੀਦਵਾਰ ਲਾਡੀ ਸ਼ੋਰੋਵਾਲਿਆਂ ਨੂੰ 4501 ਵੋਟਾਂ ,ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਨੂੰ 2500 ਵੋਟਾਂ ਅਤੇ ਆਮ ਆਦਮੀ ਪਾਰਟੀ ਦੇ ਰਤਨ ਸਿੰਘ ਕਾਂਕੜ ਕਲਾਂ ਨੂੰ 46 ਵੋਟਾਂ ਪ੍ਰਾਪਤ ਹੋਈਆਂ ਹਨ।

ਜਲੰਧਰ ਦੇ ਸਪੋਰਟਸ ਕੰਪਲੈਕਸ 'ਚ ਵੋਟਾਂ ਦੀ ਗਿਣਤੀ ਹੋ ਰਹੀ ਹੈ ਤੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।ਸ਼ਾਹਕੋਟ ਜ਼ਿਮਨੀ ਚੋਣ ਲਈ 12 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਵੀ.ਵੀ.ਪੈਟ ਮਸ਼ੀਨਾਂ ‘ਚ ਕੈਦ ਹੋ ਗਿਆ ਸੀ।ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਤੇ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਚਕਾਰ ਮੰਨਿਆ ਜਾ ਰਿਹਾ ਹੈ।

-PTCNews

Related Post