ਸ਼ਾਹਕੋਟ ਦੇ ਡੀ.ਐੱਸ.ਪੀ. ਦੀ ਕੋਰੋਨਾ ਵਾਇਰਸ ਨਾਲ ਹੋਇਆ ਦਿਹਾਂਤ

By  Jagroop Kaur March 14th 2021 12:02 PM

ਜਲੰਧਰ : ਡੀਐਸਪੀ ਸ਼ਾਹਕੋਟ ਵਜੋਂ ਤਾਇਨਾਤ ਪੰਜਾਬ ਪੁਲਿਸ ਅਧਿਕਾਰੀ ਵਰਿੰਦਰਪਾਲ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਉਹ ਕੋਰੋਨਾ ਤੋਂ ਪੀੜਤ ਸਨ ਅਤੇ ਉਨ੍ਹਾਂ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪੰਜਾਬ ‘ਚ ਕੋਰੋਨਾ ਦਾ ਕਹਿਰ ਦਿਨੋ-ਦਿਨ ਵੱਧ ਰਿਹਾ ਹੈ ਤੇ ਵੱਡੀ ਗਿਣਤੀ ‘ਚ ਲੋਕ ਇਸ ਦੀ ਚਪੇਟ ‘ਚ ਆ ਰਹੇ ਹਨ।Police man died due to covid

READ MORE : ਹਲਵਾਰਾ ਵਿਖੇ ਕਿਸਾਨ ਸੰਘਰਸ਼ ਨੂੰ ਸਮਰਪਿਤ ਕਵੀ ਦਰਬਾਰ ਵਿੱਚ 14 ਸਿਰਕੱਢ ਕਵੀਆਂ ਨੇ ਲਿਆ ਭਾਗ 

ਸੂਬੇ ਵੱਲੋਂ ਵਾਰ-ਵਾਰ ਲੋਕਾਂ ਨੂੰ ਮਾਸਕ ਲਗਾਉਣ ਤੇ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕੋਰੋਨਾ ਦੀ ਵਧਦੀ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ। Coronavirus News LIVE Updates: India Records 25,320 Fresh COVID-19 Cases,  Biggest Single-day Jump Inਵਰਿੰਦਰਪਾਲ ਸਿੰਘ ਕੋਰੋਨਾ ਦੀ ਬੀਮਾਰੀ ਕਾਰਨ ਕਰੀਬ 2 ਮਹੀਨਿਆਂ ਤੋਂ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਸਨ ਅਤੇ ਕਰੀਬ ਡੇਢ ਮਹੀਨੇ ਤੋਂ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ। ਉਹ ਕਰੀਬ 51 ਵਰ੍ਹਿਆਂ ਦੇ ਸਨ।CORONAVIRUS (COVID-19) - CURRENT SITUATION | Bronkhorst

READ MORE : ਹਲਵਾਰਾ ਵਿਖੇ ਕਿਸਾਨ ਸੰਘਰਸ਼ ਨੂੰ ਸਮਰਪਿਤ ਕਵੀ ਦਰਬਾਰ ਵਿੱਚ 14 ਸਿਰਕੱਢ ਕਵੀਆਂ ਨੇ ਲਿਆ ਭਾਗ 

ਉਨ੍ਹਾਂ ਦੀ ਅਚਾਨਕ ਮੌਤ ਨਾਲ ਪੁਲਸ ਪ੍ਰਸਾਸ਼ਨ ਅਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ, ਸ਼ੂਗਰ ਮਿੱਲ ਦੇ ਚੇਅਰਮੈਨ ਅਸ਼ਵਿੰਦਰ ਪਾਲ ਸਿੰਘ ਖਹਿਰਾ, ਸ਼ਾਹਕੋਟ ਨਗਰ ਪੰਚਾਇਤ ਦੇ ਪ੍ਰਧਾਨ ਸਤੀਸ਼ ਰਿਹਾਨ, ਮਾਰਕੀਟ ਕਮੇਟੀ ਦੇ ਚੇਅਰਮੈਨ ਸੁਰਿੰਦਰਜੀਤ ਸਿੰਘ ਚੱਠਾ, ਸਰਪੰਚ ਜੋਗਾ ਸਿੰਘ ਚੱਕ ਚੇਲਾ ਆਦਿ ਨੇ ਉਨ੍ਹਾਂ ਦੇ ਅਚਾਨਕ ਦਿਹਾਂਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਵਰਗੀ ਵਰਿੰਦਰ ਪਾਲ ਸਿੰਘ ਦਾ ਅੰਤਿਮ ਸੰਸਕਾਰ ਅੱਜ 12 ਵਜੇ ਸਰਾਭਾ ਨਗਰ ਲੁਧਿਆਣਾ ਵਿਖੇ ਹੋਵੇਗਾ।

Related Post