ਸ਼ਾਹਕੋਟ ਦੇ ਐੱਸ.ਡੀ.ਐੱਮ ਸਮੇਤ 32 ਲੋਕਾਂ ਨੂੰ ਹੋਇਆ ਕੋਰੋਨਾ ,ਮਚਿਆ ਹੜਕੰਪ

By  Shanker Badra July 9th 2020 04:35 PM

ਸ਼ਾਹਕੋਟ ਦੇ ਐੱਸ.ਡੀ.ਐੱਮ ਸਮੇਤ 32 ਲੋਕਾਂ ਨੂੰ ਹੋਇਆ ਕੋਰੋਨਾ ,ਮਚਿਆ ਹੜਕੰਪ:ਸ਼ਾਹਕੋਟ : ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ 'ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ। ਹੁਣ ਸ਼ਾਹਕੋਟ ਦੇ ਐੱਸ.ਡੀ.ਐੱਮ. ,ਡੀਐੱਸਪੀ ਸਮੇਤ 32 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। [caption id="attachment_416782" align="aligncenter" width="300"]Shahkot SDM including 32 people Coronavirus positive ਸ਼ਾਹਕੋਟ ਦੇ ਐੱਸ.ਡੀ.ਐੱਮ ਸਮੇਤ 32 ਲੋਕਾਂ ਨੂੰ ਹੋਇਆ ਕੋਰੋਨਾ ,ਮਚਿਆ ਹੜਕੰਪ[/caption] ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ।ਵੀਰਵਾਰ ਨੂੰ ਸ਼ਾਹਕੋਟ ਦੇ ਐੱਸ.ਡੀ.ਐੱਮ. ਸੰਜੀਵ ਕੁਮਾਰ ,ਪੰਜਾਬ ਪੁਲਿਸ ਦੇ ਇੱਕ ਡੀਐੱਸਪੀ ਸਮੇਤ 32 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਜਾਣਕਾਰੀ ਅਨੁਸਾਰ ਵੀਰਵਾਰ ਨੂੰ ਜ਼ਿਲ੍ਹਾ ਜਲੰਧਰ ਦੇ 32 ਕੋਰੋਨਾ ਪਾਜ਼ੀਟਿਵ ਆਏ ਮਰੀਜ਼ਾਂ 'ਚ ਸਬ ਡਵੀਜ਼ਨ ਸ਼ਾਹਕੋਟ ਦੇ ਐੱਸ.ਡੀ.ਐੱਮ. ਡਾ. ਸੰਜੀਵ ਸ਼ਰਮਾ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ। ਉਨ੍ਹਾਂ ਦੇ ਕੋਰੋਨਾ ਜਾਂਚ ਲਈ ਬੀਤੀ ਦਿਨ ਸੈਂਪਲ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਸ਼ਾਹਕੋਟ ਵਿਖੇ ਲਏ ਗਏ ਸਨ। [caption id="attachment_416781" align="aligncenter" width="300"]Shahkot SDM including 32 people Coronavirus positive ਸ਼ਾਹਕੋਟ ਦੇ ਐੱਸ.ਡੀ.ਐੱਮ ਸਮੇਤ 32 ਲੋਕਾਂ ਨੂੰ ਹੋਇਆ ਕੋਰੋਨਾ ,ਮਚਿਆ ਹੜਕੰਪ[/caption] ਦੱਸ ਦੇਈਏ ਕਿ ਬੀਤੇ ਦਿਨ ਹੁਸ਼ਿਆਰਪੁਰ ਦੇ ਐੱਸ.ਡੀ.ਐੱਮ. ਅਮਿਤ ਮਹਾਜਨ ਅਤੇ ਨਗਰ ਨਿਗਮ ਕਮਿਸ਼ਨਰ ਬਲਬੀਰ ਰਾਜ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਗਲੇ ਦੋ ਦਿਨਾਂ ਲਈ ਨਗਰ ਨਿਗਮ ਦਫ਼ਤਰ, ਤਹਿਸੀਲ ਕੰਪਲੈਕਸ ਅਤੇ ਡੀ. ਸੀ. ਦਫ਼ਤਰ ਨੂੰ ਪੂਰਨ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। -PTCNews

Related Post