ਸ਼ਰਨਜੀਤ ਢਿੱਲੋਂ ਵੱਲੋਂ COVID-19 ਖ਼ਿਲਾਫ ਲੜਾਈ ਵਿਚ ਪੰਜਾਬ ਸਰਕਾਰ ਦੀ ਮਦਦ ਲਈ ਤਨਖਾਹ ਕੱਟਣ ਤੋਂ ਪਹਿਲਾਂ ਸਪੀਕਰ ਨੂੰ ਸਾਰੇ ਵਿਧਾਇਕਾਂ ਦੀ ਸਹਿਮਤੀ ਲੈਣ ਦੀ ਅਪੀਲ

By  Shanker Badra March 23rd 2020 05:44 PM

ਸ਼ਰਨਜੀਤ ਢਿੱਲੋਂ ਵੱਲੋਂ COVID-19 ਖ਼ਿਲਾਫ ਲੜਾਈ ਵਿਚ ਪੰਜਾਬ ਸਰਕਾਰ ਦੀ ਮਦਦ ਲਈ ਤਨਖਾਹ ਕੱਟਣ ਤੋਂ ਪਹਿਲਾਂ ਸਪੀਕਰ ਨੂੰ ਸਾਰੇ ਵਿਧਾਇਕਾਂ ਦੀ ਸਹਿਮਤੀ ਲੈਣ ਦੀ ਅਪੀਲ:ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਖ਼ਿਲਾਫ ਲੜਾਈ ਵਿਚ ਪੰਜਾਬ ਸਰਕਾਰ ਦੀ ਮਦਦ ਵਾਸਤੇ ਇੱਕ ਮਹੀਨੇ ਦੀ ਤਨਖਾਹ ਕੱਟਣ ਤੋਂ ਪਹਿਲਾਂ ਨੂੰ ਸਾਰੇ ਵਿਧਾਇਕਾਂ ਦੀ ਸਹਿਮਤੀ ਜਰੂਰ ਲੈਣ। ਇੱਥੇ ਇੱਕ ਪ੍ਰੈਸ ਬਿਆਨ ਵਿਚ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸਾਰੇ  ਵਿਧਾਇਕਾਂ ਦੀ ਇੱਕ ਮਹੀਨੇ ਦੀ ਤਨਖਾਹ ਉਹਨਾਂ ਦੇ ਖਾਤਿਆਂ ਵਿਚੋਂ ਕੱਢ ਕੇ ਮੁੱਖ ਮੰਤਰੀ ਰਾਹਤ ਫੰਡ ਵਿਚ ਜਮ੍ਹਾਂ ਕਰਵਾਉਣੀ ਚਾਹੀਦੀ ਹੈ।

ਅਕਾਲੀ ਵਿਧਾਇਕ ਦਲ ਦੇ ਆਗੂ ਨੇ ਕਿਹਾ ਕਿ ਅਕਾਲੀ ਵਿਧਾਇਕ ਪਹਿਲਾਂ ਹੀ ਇਸ ਨੇਕ ਕਾਰਜ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਮੈਂ ਸਪੀਕਰ ਨੂੰ ਅਪੀਲ ਕਰਦਾ ਹਾਂ ਕਿ ਉਹ ਸਾਰੇ ਵਿਧਾਇਕਾਂ ਨੂੰ ਅਜਿਹਾ ਕਰਨ ਦੀ ਅਪੀਲ ਕਰਨ ਅਤੇ ਕੋਵਿਡ-19 ਖ਼ਿਲਾਫ ਲੜਾਈ ਵਿਚ ਪੰਜਾਬ ਸਰਕਾਰ ਅਤੇ ਸਮਾਜ ਦੀ ਮੱਦਦ ਕਰਨ। ਮੈਨੂੰ ਭਰੋਸਾ ਹੈ ਕਿ ਸਪੀਕਰ ਵੱਲੋਂ ਨਿੱਜੀ ਤੌਰ ਤੇ ਕੀਤੀ ਅਪੀਲ ਸਾਰੇ ਵਿਧਾਇਕਾਂ ਨੂੰ ਇਸ ਨੇਕ ਕਾਰਜ ਲਈ ਯੋਗਦਾਨ ਪਾਉਣ ਵਾਸਤੇ ਸੋਚਣ ਲਈ ਉਤਸ਼ਾਹਿਤ ਕਰੇਗੀ।

ਇਸ ਨਾਲ ਸਮਾਜ ਨੂੰ ਵੀ ਮੁੱਖ ਮੰਤਰੀ ਰਾਹਤ ਫੰਡ ਵਿਚ ਆਪਣਾ ਯੋਗਦਾਨ ਪਾਉਣ ਵਾਸਤੇ ਪ੍ਰੇਰਣਾ ਮਿਲੇਗੀ ਤਾਂ ਕਿ ਇਸ ਮਹਾਮਾਰੀ ਨੂੰ ਰੋਕਣ ਵਾਸਤੇ ਕੁਆਰੰਟਾਈਨ ਸਹੂਲਤਾਂ ਅਤੇ ਲੋੜੀਂਦੇ ਇਲਾਜ ਲਈ ਪੰਜਾਬ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਸਕਣ।

-PTCNews

Related Post