ਕਾਮਰੇਡ ਬਲਵਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ, ਮਾਹੌਲ ਹੋਇਆ ਗਮਗੀਨ !

By  Shanker Badra October 17th 2020 06:03 PM

ਕਾਮਰੇਡ ਬਲਵਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ, ਮਾਹੌਲ ਹੋਇਆ ਗਮਗੀਨ !:ਭਿੱਖੀਵਿੰਡ : ਅੱਤਵਦੀਆਂ ਨਾਲ ਲੋਹਾ ਲੈਣ ਵਾਲੇ ਸ਼ੌਰਿਆ ਚੱਕਰ ਵਿਜੇਤਾ ਬਲਵਿੰਦਰ ਸਿੰਘ ਭਿਖੀਵਿੰਡ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਇਸ ਦੌਰਾਨ ਹਜ਼ਾਰਾਂ ਲੋਕਾਂ ਨੇਕਾਮਰੇਡ ਬਲਵਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਹੈ ਤੇ ਪੂਰਾ ਪਰਿਵਾਰਧਾਹਾਂ ਮਾਰ ਕੇ ਰੋ ਰਿਹਾ ਸੀ। [caption id="attachment_440992" align="aligncenter" width="273"]Shaurya Chakra awardee Comrade Balwinder Singh Funeral in Bhikhiwind ਕਾਮਰੇਡ ਬਲਵਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ, ਮਾਹੌਲ ਹੋਇਆ ਗਮਗੀਨ ![/caption] ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਿਵੀਜ਼ਨ ਭਿੱਖੀਵਿੰਡ ਦੇ ਐੱਸ.ਡੀ.ਐੱਮ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਪਰਿਵਾਰ ਦੀ ਸੁਰੱਖਿਆ ਦੀ ਮੰਗ ਨੂੰ ਮੰਨ ਲਿਆ ਗਿਆ ਹੈ। ਇਸ ਤੋਂ ਬਾਅਦ ਹੀ ਪਰਿਵਾਰ ਵਲੋਂ ਬਲਵਿੰਦਰ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ ਗਈ ਹੈ। ਇਸ ਤੋਂ ਬਾਅਦ ਬਲਵਿੰਦਰ ਸਿੰਘ ਭਿਖੀਵਿੰਡ ਦਾ ਰਾਜ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। [caption id="attachment_440991" align="aligncenter" width="301"]Shaurya Chakra awardee Comrade Balwinder Singh Funeral in Bhikhiwind ਕਾਮਰੇਡ ਬਲਵਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ, ਮਾਹੌਲ ਹੋਇਆ ਗਮਗੀਨ ![/caption] ਦੱਸ ਦੇਈਏ ਕਿ ਬੀਤੇ ਦਿਨ ਸਵੇਰ ਹੀ ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਇਸ ਦੌਰਾਨ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕਾਮਰੇਡ ਬਲਵਿੰਦਰ ਸਿੰਘ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। [caption id="attachment_440990" align="aligncenter" width="300"]Shaurya Chakra awardee Comrade Balwinder Singh Funeral in Bhikhiwind ਕਾਮਰੇਡ ਬਲਵਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ, ਮਾਹੌਲ ਹੋਇਆ ਗਮਗੀਨ ![/caption] ਉਸ ਸਮੇਂ ਕਾਮਰੇਡ ਬਲਵਿੰਦਰ ਸਿੰਘ ਨਿਵਾਸੀ ਭਿਖੀਵਿੰਡ ਆਪਣੇ ਘਰ 'ਚ ਪਤਨੀ ਜਗਦੀਸ਼ ਕੌਰ, ਬੇਟੇ ਗਗਨਦੀਪ ਸਿੰਘ, ਅਰਸ਼ਦੀਪ ਸਿੰਘ ਅਤੇ ਧੀ ਪ੍ਰਨਪ੍ਰੀਤ ਕੌਰ ਸਮੇਤ ਮੌਜੂਦ ਸੀ। ਉਸ ਸਮੇਂ ਪਰਿਵਾਰ ਨੇ ਬਲਵਿੰਦਰ ਸਿੰਘ ਦੀ ਸੁਰੱਖਿਆ ਨੂੰ ਹਟਾਏ ਜਾਣ ਕਰਕੇ ਪੁਲਿਸ 'ਤੇ ਰੋਸ ਜ਼ਾਹਿਰ ਕੀਤਾ ਸੀ ਅਤੇ ਐੱਸਐੱਸਪੀ ਦੀ ਮੌਜੂਦਗੀ ਵਿਚ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਸੀ। educare ਦੱਸਣਯੋਗ ਹੈ ਕਿ ਅੱਤਵਾਦ ਦੇ ਸਮੇਂ ਦੌਰਾਨ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ‘ਤੇ ਕਰੀਬ ਤੇਰਾ ਹਮਲੇ ਅੱਤਵਾਦੀਆਂ ਵੱਲੋਂ ਕੀਤੇ ਗਏ ਸਨ। ਜਿਸ ਦੀ ਬਲਵਿੰਦਰ ਸਿੰਘ ਨੇ ਪਰਿਵਾਰ ਸਮੇਤ ਡੱਟ ਕੇ ਮੁਕਾਬਲਾ ਕੀਤਾ ,ਇਸ ਬਹਾਦਰੀ ਲਈ ਕਈ ਡਾਕੂਮੈਂਟਰੀ ਫ਼ਿਲਮਾਂ ਇਸ ਪਰਿਵਾਰ ‘ਤੇ ਬਣ ਚੁੱਕੀਆਂ ਹਨ। ਮ੍ਰਿਤਕ ਦੇ ਭਰਾ ਰਣਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਨੂੰ ਮਿਲੀ ਸੁਰੱਖਿਆ ਕਰੀਬ 1 ਸਾਲ ਪਹਿਲਾਂ ਵਾਪਸ ਲੈ ਲਈ ਗਈ ਸੀ। -PTCNews

Related Post