ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਡੈਲੀਗੇਟ ਇਜਲਾਸ ਸ਼ੁਰੂ , ਨਵੇਂ ਪ੍ਰਧਾਨ ਦੀ ਹੋਵੇਗੀ ਚੋਣ

By  Shanker Badra December 14th 2019 01:39 PM -- Updated: December 14th 2019 01:47 PM

ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਡੈਲੀਗੇਟ ਇਜਲਾਸ ਸ਼ੁਰੂ , ਨਵੇਂ ਪ੍ਰਧਾਨ ਦੀ ਹੋਵੇਗੀ ਚੋਣ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਜਿਸ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅਰਦਾਸ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਦੀ ਕਾਰਵਾਈ ਆਰੰਭ ਹੋ ਗਈ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।

Shiromani Akali Dal 99th Foundation Day New president Delegate session started ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਡੈਲੀਗੇਟ ਇਜਲਾਸ ਸ਼ੁਰੂ , ਨਵੇਂ ਪ੍ਰਧਾਨ ਦੀ ਹੋਵੇਗੀ ਚੋਣ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਪਹੁੰਚੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਵੀਰਵਾਰ ਨੂੰ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਆਰੰਭ ਹੋਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅੱਜ ਪਾਏ ਗਏ ਹਨ।

Shiromani Akali Dal 99th Foundation Day New president Delegate session started ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਡੈਲੀਗੇਟ ਇਜਲਾਸ ਸ਼ੁਰੂ , ਨਵੇਂ ਪ੍ਰਧਾਨ ਦੀ ਹੋਵੇਗੀ ਚੋਣ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ , ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ,ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ,ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਸਰਗਰਮ ਵਰਕਰ ਓਥੇ ਪਹੁੰਚੇ ਹੋਏ ਹਨ।

Shiromani Akali Dal 99th Foundation Day New president Delegate session started ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਡੈਲੀਗੇਟ ਇਜਲਾਸ ਸ਼ੁਰੂ , ਨਵੇਂ ਪ੍ਰਧਾਨ ਦੀ ਹੋਵੇਗੀ ਚੋਣ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਲਗਾਤਾਰ ਦੋ ਦਿਨ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿਖੇ ਸ਼ਰਧਾਲੂਆਂ ਦੇ ਜੋੜੇ ਝਾੜਨ ਅਤੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿੱਚ ਜੂਠੇ ਭਾਂਡਿਆਂ ਦੀ ਸੇਵਾ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੌਬਿੰਦ ਸਿੰਘ ਲੋਂਗੋਵਾਲ ਨੇ ਵੀ ਜੋੜਾ ਘਰ ਵਿਖੇ ਸੇਵਾ ਨਿਭਾਈ ਹੈ।

-PTCNews

Related Post