ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

By  Shanker Badra December 14th 2019 11:38 AM -- Updated: December 14th 2019 11:45 AM

ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਵੀਰਵਾਰ ਨੂੰ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਆਰੰਭ ਹੋਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅੱਜ ਪਾਏ ਗਏ ਹਨ।

Shiromani Akali Dal 99th Foundation Day Sri Akhand Paath Sahib Bhog Amritsar ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

ਇਸ ਤੋਂ ਬਾਅਦ ਦੁਪਹਿਰ 1 ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਹੋਵੇਗਾ, ਜਿਸ ਦੌਰਾਨ ਪਾਰਟੀ ਦੇ ਪ੍ਰਧਾਨ ਦੀ ਚੋਣ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਅਤੇ ਪ੍ਰਧਾਨ ਦੀ ਚੋਣ ਦੇ ਸੰਬੰਧ 'ਚ ਅੱਜ ਪੰਜਾਬ ਤੋਂ ਵੱਡੀ ਗਿਣਤੀ 'ਚ ਅਕਾਲੀ ਆਗੂ ਸ੍ਰੀ ਦਰਬਾਰ ਸਾਹਿਬ ਪਹੁੰਚੇ ਹੋਏ ਹਨ।

Shiromani Akali Dal 99th Foundation Day Sri Akhand Paath Sahib Bhog Amritsar ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ , ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ,ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ,ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਸਰਗਰਮ ਵਰਕਰ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਗੁਰੂ ਚਰਨਾਂ 'ਚ ਨਤਮਸਤਕ ਹੋਏ ਹਨ।

Shiromani Akali Dal 99th Foundation Day Sri Akhand Paath Sahib Bhog Amritsar ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਲਗਾਤਾਰ ਦੋ ਦਿਨ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿਖੇ ਸ਼ਰਧਾਲੂਆਂ ਦੇ ਜੋੜੇ ਝਾੜਨ ਅਤੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿੱਚ ਜੂਠੇ ਭਾਂਡਿਆਂ ਦੀ ਸੇਵਾ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੌਬਿੰਦ ਸਿੰਘ ਲੋਂਗੋਵਾਲ ਨੇ ਵੀ ਜੋੜਾ ਘਰ ਵਿਖੇ ਸੇਵਾ ਨਿਭਾਈ ਹੈ।

-PTCNews

Related Post