ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਸਮੂਹ ਪੰਜਾਬੀਆਂ ਨੂੰ ਵਧਾਈਆਂ

By  Shanker Badra December 14th 2019 12:19 PM

ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਸਮੂਹ ਪੰਜਾਬੀਆਂ ਨੂੰ ਵਧਾਈਆਂ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਵੀਰਵਾਰ ਨੂੰ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਆਰੰਭ ਹੋਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅੱਜ ਪਾਏ ਗਏ ਹਨ। ਇਸ ਤੋਂ ਬਾਅਦ ਦੁਪਹਿਰ 1 ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਹੋਵੇਗਾ, ਜਿਸ ਦੌਰਾਨ ਪਾਰਟੀ ਦੇ ਪ੍ਰਧਾਨ ਦੀ ਚੋਣ ਹੋਵੇਗੀ।

Shiromani Akali Dal 99th Foundation Day Sukhbir Singh Badal And Harsimrat Kaur Badal Congratulations to all Punjabis ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਸਮੂਹ ਪੰਜਾਬੀਆਂ ਨੂੰ ਵਧਾਈਆਂ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਸਮੂਹ ਪੰਜਾਬੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਲਿਖਿਆ ,14 ਦਸੰਬਰ 1920 ਤੋਂ ਪੰਜਾਬ ਤੇ ਪੰਥ ਦੀ ਸੇਵਾ ਨਿਭਾ ਰਹੀ ਸਿਰਮੌਰ ਜੱਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀ ਲੀਡਰਸ਼ਿਪ ਤੇ ਵਰਕਰ ਸਾਹਿਬਾਨ ਸਮੇਤ ਸਮੂਹ ਪੰਜਾਬੀਆਂ ਨੂੰ ਵਧਾਈਆਂ। ਆਓ ਸੇਵਾ ਨੂੰ ਆਧਾਰ ਬਣਾ ਕੇ 2020 'ਚ ਆ ਰਹੀ ਪਾਰਟੀ ਦੀ ਸਥਾਪਨਾ ਸ਼ਤਾਬਦੀ ਵੱਲ੍ਹ ਕਦਮ ਵਧਾਈਏ।

Shiromani Akali Dal 99th Foundation Day Sukhbir Singh Badal And Harsimrat Kaur Badal Congratulations to all Punjabis ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਸਮੂਹ ਪੰਜਾਬੀਆਂ ਨੂੰ ਵਧਾਈਆਂ

ਇਸ ਦੇ ਨਾਲ ਹੀ ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਲਿਖਿਆ , ਅਕਾਲ ਪੁਰਖ ਦੀ ਕੋਟਿਨ-ਕੋਟਿ ਸ਼ੁਕਰਗੁਜ਼ਾਰ ਹਾਂ ਕਿ 1920 ਤੋਂ ਪੰਜਾਬ ਤੇ ਪੰਥ ਦੀ ਸੇਵਾ ਕਰਨ ਵਾਲੀ ਜੱਥੇਬੰਦੀ ਦੇ ਮਹਾਨ ਕਾਰਜਾਂ 'ਚ ਤਿਲ-ਫੁੱਲ ਹਿੱਸਾ ਪਾਉਣ ਦਾ ਸੁਭਾਗ ਮੈਨੂੰ ਵੀ ਮਿਲਿਆ ਹੈ। ਸਨਮਾਨਯੋਗ ਅਹੁਦੇਦਾਰ, ਵਰਕਰ ਸਾਹਿਬਾਨ ਤੇ ਸਮਰਥਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੀਆਂ ਲੱਖ-ਲੱਖ ਵਧਾਈਆਂ।

-PTCNews

Related Post