ਸ਼੍ਰੋਮਣੀ ਅਕਾਲੀ ਦਲ ਨੇ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਦੁਬਾਰਾ ਰੈਲੀਆਂ ਦੇ ਆਗਾਜ਼ ਦਾ ਕੀਤਾ ਐਲਾਨ 

By  Shanker Badra March 27th 2021 11:37 AM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਸੂਬੇ ਭਰ ਵਿਚ ਦੁਬਾਰਾ ਰੈਲੀਆਂ ਦੇ ਆਗਾਜ਼ ਦਾ ਐਲਾਨ ਕੀਤਾ ਹੈ। ਇਸ ਦੌਰਾਨ 'ਪੰਜਾਬ ਮੰਗਦਾ ਹੈ ਜੁਆਬ' ਮਿਸ਼ਨ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਰੈਲੀਆਂ ਕੀਤੀਆਂ ਜਾਣਗੀਆਂ। ਅਜਿਹੇ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਰੈਲੀਆਂ ਦੇ ਜ਼ਰੀਏ ਪੰਜਾਬ ਸਰਕਾਰ ਦੀ ਅਸਫਲਤਾ ਪ੍ਰਗਟ ਕੀਤੀ ਜਾਵੇਗੀ।

Shiromani Akali Dal announced Punjab Mangda Jawaab rallies from the first week of April ਸ਼੍ਰੋਮਣੀ ਅਕਾਲੀ ਦਲ ਨੇ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਦੁਬਾਰਾ ਰੈਲੀਆਂ ਦੇ ਆਗਾਜ਼ ਦਾ ਕੀਤਾ ਐਲਾਨ

ਦਰਅਸਲ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਰੈਲੀਆਂ ਨੂੰ ਰੋਕ ਦਿੱਤਾ ਗਿਆ ਸੀ ਪਰ ਕੋਰ ਕਮੇਟੀ ਨਾਲ ਬੈਠਕ ਤੋਂ ਬਾਅਦ ਪਾਰਟੀ ਨੇ ਦੁਬਾਰਾ ਰੈਲੀਆਂ ਕਰਨ ਦਾ ਫ਼ੈਸਲਾ ਲਿਆ ਹੈ। ਕੋਰ ਕਮੇਟੀ ਦੀ ਵਰਚੂਅਲ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਹੁਣ ਬਿਲਕੁਲ ਠੀਕ ਹੋ ਗਏ ਹਨ ਤੇ 30 ਮਾਰਚ ਤੋਂ ਆਮ ਵਾਂਗ ਕੰਮ ਕਰ ਸਕਦੇ ਹਨ। ਇਸ ਲਈ ਉਹ ਪਹਿਲਾਂ ਸ੍ਰੀ ਅੰਮ੍ਰਿਤਸਰ ਸਾਹਿਬ ਜਾ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਨਗੇ।

Shiromani Akali Dal announced Punjab Mangda Jawaab rallies from the first week of April ਸ਼੍ਰੋਮਣੀ ਅਕਾਲੀ ਦਲ ਨੇ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਦੁਬਾਰਾ ਰੈਲੀਆਂ ਦੇ ਆਗਾਜ਼ ਦਾ ਕੀਤਾ ਐਲਾਨ

ਉਨ੍ਹਾਂ ਕਿਹਾ ਕਿ ਕੈਪਟਨ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ, ਘਰ -ਘਰ ਨੌਕਰੀ, ਦਲਿਤਾਂ ਅਤੇ ਗਰੀਬ ਵਰਗ ਦੇ ਲੋਕਾਂ ਨੂੰ ਮੁਫ਼ਤ ਪਲਾਟ ਅਤੇ ਮਕਾਨ, ਨੌਜਵਾਨਾਂ ਨੂੰ ਸਮਾਰਟ ਫੋਨ ਅਤੇ ਲੜਕੀਆਂ ਨੂੰ ਮੁਫ਼ਤ ਸਿੱਖਿਆ ਵਰਗੇ ਵਾਅਦੇ ਕਰਦੇ ਹੋਏ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕੀ ਸੀ। ਚਾਰ ਸਾਲ ਬੀਤ ਚੁੱਕੇ ਹਨ ਪਰ ਇਸ ਸਰਕਾਰ ਨੇ ਆਪਣੇ ਅਣਗਿਣਤ ਵਾਅਦਿਆਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਇਸ ਦੇ ਉਲਟ ਕਲਿਆਣਕਾਰੀ ਯੋਜਨਾਵਾਂ ਨੂੰ ਵੀ ਬੰਦ ਕਰ ਦਿੱਤਾ ਹੈ।

Shiromani Akali Dal announced Punjab Mangda Jawaab rallies from the first week of April ਸ਼੍ਰੋਮਣੀ ਅਕਾਲੀ ਦਲ ਨੇ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਦੁਬਾਰਾ ਰੈਲੀਆਂ ਦੇ ਆਗਾਜ਼ ਦਾ ਕੀਤਾ ਐਲਾਨ

ਇਸ ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ, ਜੱਥੇਦਾਰ ਤੋਤਾ ਸਿੰਘ, ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਜਗੀਰ ਕੌਰ, ਚਰਨਜੀਤ ਸਿੰਘ ਅਟਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਿੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਗਮੀਤ ਸਿੰਘ ਬਰਾੜ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਡਾ. ਉਪਿੰਦਰਜੀਤ ਕੌਰ, ਗੁਲਜ਼ਾਰ ਸਿੰਘ ਰਣੀਕੇ, ਸੁਰਜੀਤ ਸਿੰਘ ਰੱਖੜਾ, ਸ਼ਰਨਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬੜੀਆ ਅਤੇ ਬਲਦੇਵ ਮਾਨ ਨੇ ਵੀ ਹਿੱਸਾ ਲਿਆ ਹੈ।

-PTCNews

Related Post