ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਹੋਰ ਉਮੀਦਵਾਰ ਦਾ ਐਲਾਨ, ਹੁਣ ਤੱਕ 77 ਉਮੀਦਵਾਰ ਤੈਅ

By  Riya Bawa October 22nd 2021 04:21 PM -- Updated: October 22nd 2021 04:22 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਾਲੇਰਕੋਟਲਾ ਤੋਂ ਯੂਨਸ ਮੁਹੰਮਦ ਨੂੰ ਟਿਕਟ ਦਿੱਤੀ ਗਈ ਹੈ। ਦੱਸ ਦਈਏ ਕਿ ਅੱਜ ਐਲਾਨੇ ਤਿੰਨ ਉਮੀਦਵਾਰਾਂ ਸਮੇਤ ਪਾਰਟੀ ਵੱਲੋਂ ਹੁਣ ਤੱਕ 77 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਅੱਜ ਤਿੰਨੋ ਉਮੀਦਵਾਰਾਂ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ। ਇਸ ਤੋਂ ਪਹਿਲਾਂ ਸਤੰਬਰ ਮਹੀਨੇ ਅਕਾਲੀ ਦਲ ਨੇ 64 ਉਮੀਦਵਾਰਾਂ ਦੀ ਸੂਚੀ ਪਹਿਲੀ ਜਾਰੀ ਕੀਤੀ ਸੀ। ਪਾਰਟੀ ਹੁਣ ਤੱਕ ਦੋਵਾਂ ਉਮੀਦਵਾਰਾਂ ਸਮੇਤ 77 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਦਿੱਤੀ।

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਰਵੀਕਰਨ ਸਿੰਘ ਕਾਹਲੋਂ ਡੇਰਾ ਬਾਬਾ ਨਾਨਕ ਤੋਂ ਪਾਰਟੀ ਉਮੀਦਵਾਰ ਹੋਣਗੇ, ਜਦੋਂ ਕਿ ਲਖਬੀਰ ਸਿੰਘ ਲੋਧੀਨੰਗਲ ਫਤਿਹਗੜ੍ਹ ਚੂੜੀਆਂ ਤੋਂ ਪਾਰਟੀ ਉਮੀਦਵਾਰ ਹੋਣਗੇ।

Sukhbir Singh Badal among senior leaders court arrest in Mohali

-PTC News

Related Post