ਬਿਕਰਮ ਮਜੀਠੀਆ ਨੇ ਸਰਦੀਆਂ ਦੀਆਂ ਵਰਦੀਆਂ ਲਈ ਆਏ ਕੇਂਦਰੀ ਫੰਡਾਂ ਦੀ ਗਲਤ ਵਰਤੋਂ ਕਰਨ ਲਈ ਕਾਂਗਰਸ ਸਰਕਾਰ ਦੀ ਕੀਤੀ ਨਿਖੇਧੀ

By  Jashan A February 22nd 2019 05:49 PM

ਬਿਕਰਮ ਮਜੀਠੀਆ ਨੇ ਸਰਦੀਆਂ ਦੀਆਂ ਵਰਦੀਆਂ ਲਈ ਆਏ ਕੇਂਦਰੀ ਫੰਡਾਂ ਦੀ ਗਲਤ ਵਰਤੋਂ ਕਰਨ ਲਈ ਕਾਂਗਰਸ ਸਰਕਾਰ ਦੀ ਕੀਤੀ ਨਿਖੇਧੀ,ਚੰਡੀਗੜ :ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਦੀ ਸਰਕਾਰੀ ਸਕੂਲਾਂ ਵਿਚ ਪੜਦੇ ਉਹਨਾਂ 125 ਲੱਖ ਵਿਦਿਆਰਥੀਆਂ ਦੀਆਂ ਤਕਲੀਫਾਂ ਪ੍ਰਤੀ ਅਣਮਨੁੱਖੀ ਵਤੀਰਾ ਧਾਰਨ ਕਰਨ ਲਈ ਸਖ਼ਤ ਨਿਖੇਧੀ ਕੀਤੀ ਹੈ, ਜਿਹਨਾਂ ਨੂੰ ਸਰਕਾਰ ਵੱਲੋਂ ਸਰਦੀਆਂ ਦੀਆਂ ਵਰਦੀਆਂ ਨਹੀਂ ਦਿੱਤੀਆਂ ਜਾ ਰਹੀਆਂ ਹਨ ਜਦਕਿ ਕੇਂਦਰ ਸਰਕਾਰ ਵੱਲੋਂ ਇਹਨਾਂ ਵਰਦੀਆਂ ਵਾਸਤੇ ਪਹਿਲਾਂ ਹੀ ਸੂਬਾ ਸਰਕਾਰ ਨੂੰ ਗਰਾਂਟ ਭੇਜੀ ਜਾ ਚੁੱਕੀ ਹੈ।

sad ਬਿਕਰਮ ਮਜੀਠੀਆ ਨੇ ਸਰਦੀਆਂ ਦੀਆਂ ਵਰਦੀਆਂ ਲਈ ਆਏ ਕੇਂਦਰੀ ਫੰਡਾਂ ਦੀ ਗਲਤ ਵਰਤੋਂ ਕਰਨ ਲਈ ਕਾਂਗਰਸ ਸਰਕਾਰ ਦੀ ਕੀਤੀ ਨਿਖੇਧੀ

ਵਿਧਾਨ ਸਭਾ ਦੇ ਗਲਿਆਰੇ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਗੱਲ ਪਹਿਲੀ ਵਾਰ ਵਾਪਰੀ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਨਾਂ ਵਰਦੀਆਂ ਤੋਂ ਇੰਨੀ ਲੰਬੀ ਅਤੇ ਸਖ਼ਤ ਸਰਦੀ ਝੱਲਣੀ ਪਈ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਨੇ ਇਹ ਮੁੱਦਾ ਸਾਹਮਣੇ ਲਿਆਂਦਾ ਹੈ ਅਤੇ ਆਪਣੇ ਪੱਲਿਓ ਕੁੱਝ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਆਪਣੇ ਵਰਦੀਆਂ ਵੰਡਣ ਦਾ ਉਪਰਾਲਾ ਵੀ ਕੀਤਾ ਹੈ।

ਉਹਨਾਂ ਕਿਹਾ ਕਿ ਪਰ ਸਰਕਾਰ ਸਕੂਲ ਦੇ ਵਿਦਿਆਰਥੀਆਂ ਦੀਆਂ ਤਕਲੀਫਾਂ ਪ੍ਰਤੀ ਪੂਰੀ ਤਰ੍ਹਾਂ ਲਾਪਰਵਾਹ ਹੋਈ ਬੈਠੀ ਹੈ। ਇੱਥੋਂ ਤਕ ਕਿ ਵਿਧਾਨ ਸਭਾ ਵਿਚ ਵੀ ਅਜਿਹਾ ਭਰੋਸਾ ਦੇਣ ਵਿਚ ਨਾਕਾਮ ਰਹੀ ਹੈ ਕਿ ਇਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਹੀਲੇ ਵਰਦੀਆਂ ਵੰਡੇਗੀ।

sad ਬਿਕਰਮ ਮਜੀਠੀਆ ਨੇ ਸਰਦੀਆਂ ਦੀਆਂ ਵਰਦੀਆਂ ਲਈ ਆਏ ਕੇਂਦਰੀ ਫੰਡਾਂ ਦੀ ਗਲਤ ਵਰਤੋਂ ਕਰਨ ਲਈ ਕਾਂਗਰਸ ਸਰਕਾਰ ਦੀ ਕੀਤੀ ਨਿਖੇਧੀ

ਲੱਖਾਂ ਸਕੂਲੀ ਵਿਦਿਆਰਥੀਆਂ ਨੂੰ ਸਰਦੀਆਂ ਦੀਆਂ ਵਰਦੀਆਂ ਦੇਣ ਲਈ ਭੇਜੇ ਕੇਂਦਰੀ ਫੰਡਾਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੀ ਦੁਰਵਰਤੋਂ ਸੰਬੰਧੀ ਕੇਂਦਰ ਸਰਕਾਰ ਨੂੰ ਜਾਂਚ ਕਰਵਾਉਣ ਲਈ ਅਪੀਲ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਕੇਂਦਰ ਨੂੰ ਹੁਣ ਸਕੂਲ ਦੀਆਂ ਵਰਦੀਆਂ ਲਈ ਰੱਖੇ ਸਾਰੇ ਪੈਸੇ ਸਿੱਧੇ ਬੱਚਿਆਂ ਨੂੰ ਦੇਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਂਗਰਸ ਸਰਕਾਰ ਉੱਤੇ ਭਰੋਸਾ ਨਹੀਂ ਕਰਨਾ ਚਾਹੀਦਾ ਕਿ ਉਹ ਬੱਚਿਆਂ ਨੂੰ ਵਰਦੀਆਂ ਖਰੀਦ ਕੇ ਦੇਵੇਗੀ।

sad ਬਿਕਰਮ ਮਜੀਠੀਆ ਨੇ ਸਰਦੀਆਂ ਦੀਆਂ ਵਰਦੀਆਂ ਲਈ ਆਏ ਕੇਂਦਰੀ ਫੰਡਾਂ ਦੀ ਗਲਤ ਵਰਤੋਂ ਕਰਨ ਲਈ ਕਾਂਗਰਸ ਸਰਕਾਰ ਦੀ ਕੀਤੀ ਨਿਖੇਧੀ

ਮਜੀਠੀਆ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਇਸ ਨੇਕ ਕਾਰਜ ਲਈ ਸਾਰੇ ਵਿਧਾਇਕਾਂ ਨੂੰ ਇੱਕ ਮਹੀਨੇ ਦੀ ਤਨਖਾਹ ਦੇਣ ਦੀ ਉਹਨਾਂ ਦੀ ਅਪੀਲ ਨੂੰ ਸਦਨ ਵਿਚ ਨਹੀਂ ਰੱਖਣ ਦਿੱਤਾ ਗਿਆ। ਉਹਨਾਂ ਕਿਹਾ ਕਿ ਉਹ ਆਪਣੇ ਵੱਲੋਂ ਇੱਕ ਮਹੀਨੇ ਦੀ ਤਨਖਾਹ ਯੂਥ ਅਕਾਲੀ ਦਲ ਨੂੰ ਦੇ ਦੇਣਗੇ ਤਾਂ ਕਿ ਇਹ ਵਿਦਿਆਰਥੀਆਂ ਨੂੰ ਵਰਦੀਆਂ ਵੰਡਣ ਦਾ ਕਾਰਜ ਜਾਰੀ ਰੱਖ ਸਕੇ। ਉਹਨਾਂ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਕਾਰਜ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

-PTC News

Related Post