"ਆਪ" ਨੂੰ ਲੱਗਾ ਵੱਡਾ ਝਟਕਾ, ਫਿਰੋਜ਼ਪੁਰ ਦੇ ਪਿੰਡ ਵਾੜਾ ਚੈਨ ਸਿੰਘ ਵਾਲਾ 'ਚ ਕਰੀਬ 20 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

By  Jashan A April 17th 2019 02:16 PM

"ਆਪ" ਨੂੰ ਲੱਗਾ ਵੱਡਾ ਝਟਕਾ, ਫਿਰੋਜ਼ਪੁਰ ਦੇ ਪਿੰਡ ਵਾੜਾ ਚੈਨ ਸਿੰਘ ਵਾਲਾ 'ਚ ਕਰੀਬ 20 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ,ਫਿਰੋਜ਼ਪੁਰ: ਲੋਕ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਿਸ ਦੌਰਾਨ ਅੱਜ ਵੀ ਹਲਕਾ ਫਿਰੋਜ਼ਪੁਰ ਦੇ ਪਿੰਡ ਵਾੜਾ ਚੈਨ ਸਿੰਘ ਵਾਲਾ 'ਚ ਕਰੀਬ 20 ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ।

sad "ਆਪ" ਨੂੰ ਲੱਗਾ ਵੱਡਾ ਝਟਕਾ, ਫਿਰੋਜ਼ਪੁਰ ਦੇ ਪਿੰਡ ਵਾੜਾ ਚੈਨ ਸਿੰਘ ਵਾਲਾ 'ਚ ਕਰੀਬ 20 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਮੀਨਾ ਨੇ ਇਹਨਾਂ ਪਰਿਵਾਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ 'ਚ ਸ਼ਾਮਲ ਕੀਤਾ ਅਤੇ ਉਹਨਾਂ ਸੁਆਗਤ ਕੀਤਾ।

ਹੋਰ ਪੜ੍ਹੋ:ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਚੌਧਰੀ ਨੰਦ ਲਾਲ ਦਾ ਦਿਹਾਂਤ

sad "ਆਪ" ਨੂੰ ਲੱਗਾ ਵੱਡਾ ਝਟਕਾ, ਫਿਰੋਜ਼ਪੁਰ ਦੇ ਪਿੰਡ ਵਾੜਾ ਚੈਨ ਸਿੰਘ ਵਾਲਾ 'ਚ ਕਰੀਬ 20 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਲੋਕਾਂ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ।

sad "ਆਪ" ਨੂੰ ਲੱਗਾ ਵੱਡਾ ਝਟਕਾ, ਫਿਰੋਜ਼ਪੁਰ ਦੇ ਪਿੰਡ ਵਾੜਾ ਚੈਨ ਸਿੰਘ ਵਾਲਾ 'ਚ ਕਰੀਬ 20 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਮੀਨਾ ਨੇ ਆਮ ਆਦਮੀ ਪਾਰਟੀ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਦੇਖਦੇ ਹੋਏ ਅੱਜ ਇਹ ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਹਨ ਅਤੇ ਇਹਨਾਂ ਪਰਿਵਾਰਾਂ ਨੂੰ ਪਾਰਟੀ 'ਚ ਬਣਦਾ ਸਨਮਾਨ ਦਿੱਤਾ ਜਾਵੇਗਾ।

-PTC News

Related Post