ਪਾਰਟੀ ਦੀ ਕਾਰਗੁਜ਼ਾਰੀ ਸਬੰਧੀ ਫੀਡਬੈਕ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਬ ਕਮੇਟੀ ਗਠਿਤ

By  Ravinder Singh March 28th 2022 07:40 PM -- Updated: March 28th 2022 07:42 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਸਦੇ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਹੇਠ 13 ਮੈਂਬਰੀ ਸਬ ਕਮੇਟੀ ਦਾ ਗਠਨ ਕੀਤਾ ਜੋ ਪਾਰਟੀ ਦੇ ਕੇਡਰ ਤੇ ਸਮਾਜ ਦੇ ਹਰ ਵਰਗ ਸਮੇਤ ਹੇਠਲੇ ਪੱਧਰ ਤੱਕ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਦੇ ਕਾਰਨਾਂ ਬਾਰੇ ਫੀਡਬੈਕ ਲਵੇਗੀ। ਸਬ ਕਮੇਟੀ ਬਣਾਉਣ ਦਾ ਫ਼ੈਸਲਾ ਪਾਰਟੀ ਦੀ 16 ਮੈਂਬਰੀ ਉਚ ਤਾਕਤੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਜਿਸਦੀ ਪ੍ਰਧਾਨਗੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤੀ। ਪਾਰਟੀ ਦੀ ਕਾਰਗੁਜ਼ਾਰੀ ਸਬੰਧੀ ਫੀਡਬੈਕ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਬ ਕਮੇਟੀ ਗਠਿਤਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਸਬ ਕਮੇਟੀ ਦੋ ਹਫਤਿਆਂ ਵਿੱਚ ਆਪਣੀ ਰਿਪੋਰਟ ਉਚ ਤਾਕਤੀ ਕਮੇਟੀ ਨੂੰ ਸੌਂਪੇਗੀ। ਉਨ੍ਹਾਂ ਕਿਹਾ ਕਿ ਸਬ ਕਮੇਟੀ ਨੂੰ ਹੇਠਲੇ ਪੱਧਰ ਤੱਕ ਪਾਰਟੀ ਵਰਕਰਾਂ ਤੇ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਫੀਡਬੈਕ ਲੈਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਦੀ ਕਾਰਗੁਜ਼ਾਰੀ ਸਬੰਧੀ ਫੀਡਬੈਕ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਬ ਕਮੇਟੀ ਗਠਿਤ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਲੋਕਾਂ ਤੋਂ ਸਹੀ ਫੀਡਬੈਕ ਲੈਣ ਲਈ ਦਿੜ੍ਹ ਸੰਕਲਪ ਹੈ ਜਿਸਦੇ ਆਧਾਰ 'ਤੇ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ ਤਾਂ ਜੋ ਪੰਜਾਬੀਆਂ ਦੀਆਂ ਆਸਾਂ ਉਤੇ ਖਰ੍ਹੇ ਉਤਰ ਸਕੀਏ। ਪਾਰਟੀ ਦੀ ਕਾਰਗੁਜ਼ਾਰੀ ਸਬੰਧੀ ਫੀਡਬੈਕ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਬ ਕਮੇਟੀ ਗਠਿਤਇਸ ਸਬ ਕਮੇਟੀ ਵਿੱਚ ਮਨਪ੍ਰੀਤ ਸਿੰਘ ਇਆਲੀ, ਡਾ. ਸੁਖਵਿੰਦਰ ਸੁੱਖੀ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਪ੍ਰਤਾਪ ਸਿੰਘ ਵਡਾਲਾ, ਐਨਕੇ ਸ਼ਰਮਾ, ਪਵਨ ਕੁਮਾਰ ਟੀਨੂੰ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਪਰਮਬੰਸ ਸਿੰਘ ਰੋਮਾਣਾ, ਤੀਰਥ ਸਿੰਘ ਮਾਹਲਾ, ਰਵੀਕਰਨ ਸਿੰਘ ਕਾਹਲੋਂ, ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਅਰਸ਼ਦੀਪ ਸਿੰਘ ਰੋਬਿਨ ਬਰਾੜ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਵੀ ਪੜ੍ਹੋ : ਆਰੀਅਨ ਕਰੂਜ਼ ਮਾਮਲੇ 'ਚ ਐਸਆਈਟੀ ਨੇ ਚਾਰਜਸ਼ੀਟ ਦਾਖ਼ਲ ਕਰਨ ਲਈ ਮੰਗਿਆ ਹੋਰ ਸਮਾਂ

Related Post