ਸ਼੍ਰੋਮਣੀ ਅਕਾਲੀ ਦਲ ਨੇ ਗੁਰੂ ਰਵਿਦਾਸ ਜੀ ਮੰਦਿਰ ਮੁੱਦੇ 'ਤੇ ਕੇਂਦਰ ਨਾਲ ਗੱਲਬਾਤ ਕਰਨ ਲਈ ਸੱਤ ਮੈਂਬਰੀ ਕਮੇਟੀ ਬਣਾਈ

By  Jashan A August 28th 2019 07:16 PM

ਸ਼੍ਰੋਮਣੀ ਅਕਾਲੀ ਦਲ ਨੇ ਗੁਰੂ ਰਵਿਦਾਸ ਜੀ ਮੰਦਿਰ ਮੁੱਦੇ 'ਤੇ ਕੇਂਦਰ ਨਾਲ ਗੱਲਬਾਤ ਕਰਨ ਲਈ ਸੱਤ ਮੈਂਬਰੀ ਕਮੇਟੀ ਬਣਾਈ

ਅਕਾਲੀ ਦਲ ਦੀ ਟੀਮ ਕੱਲ੍ਹ ਨੂੰ ਕੇਂਦਰ ਸਰਕਾਰ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕਰੇਗੀ

ਅਕਾਲੀ ਦਲ ਦੇ ਐਸਸੀ ਵਿੰਗ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕਰਕੇ ਇਸ ਮੁੱਦੇ ਨੂੰ ਸੁੁਲਝਾਉਣ ਲਈ ਕੀਤੇ ਯਤਨਾਂ ਵਾਸਤੇ ਅਕਾਲੀ ਦਲ ਪ੍ਰਧਾਨ ਅਤੇ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਵਿਦਾਸ ਭਾਈਚਾਰੇ ਦੀ ਇੱਛਾ ਉੱਪਰ ਫੁੱਲ ਚੜਾਉਂਦਿਆਂ ਤੁਗਲਕਾਬਾਦ ਵਿਖੇ ਗੁਰੂ ਰਵੀਦਾਸ ਜੀ ਮੰਦਿਰ ਦੀ ਮੁੜ ਉਸਾਰੀ ਸੰਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਵਾਸਤੇ ਇੱਕ ਸੱਤ-ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।ਇਹ ਫੈਸਲਾ ਅੱਜ ਇੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੋਈ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੀ ਮੀਟਿੰਗ ਵਿਚ ਲਿਆ ਗਿਆ।

sadਪਾਰਟੀ ਨੇ ਕੇਂਦਰ ਸਰਕਾਰ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਨ ਲਈ ਇੱਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ, ਜਿਹੜੀ ਇਸ ਮਸਲੇ ਦੇ ਹੱਲ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਥਾਪੇ ਗਏ ਪ੍ਰਤੀਨਿਧੀਆਂ ਨਾਲ ਗੱਲਬਾਤ ਕਰੇਗੀ। ਇਹ ਕਾਰਵਾਈ ਅਕਾਲੀ ਦਲ ਪ੍ਰਧਾਨ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਮਗਰੋਂ ਕੀਤੀ ਗਈ ਹੈ, ਜਿਸ ਵਿਚ ਉੁੁਹਨਾਂ ਨੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਸੀ ਕਿ ਉਹ ਰਵਿਦਾਸ ਭਾਈਚਾਰੇ ਵੱਲੋਂ ਕੀਤੀ ਜਾ ਰਹੀ ਗੁਰੂ ਰਵਿਦਾਸ ਮੰਦਿਰ ਦੀ ਤੁਗਲਕਾਬਾਦ ਵਿਖੇ ਪੁਰਾਣੀ ਥਾਂ ਉੱਤੇ ਮੁੜ ਉਸਾਰੀ ਦੀ ਮੰਗ ਨੂੰ ਹਮਦਰਦੀ ਨਾਲ ਵਿਚਾਰਨ।

ਹੋਰ ਪੜ੍ਹੋ: ਬਿਕਰਮ ਮਜੀਠੀਆ ਪਹੁੰਚੇ ਫਰੀਦਕੋਟ, ਲਖਬੀਰ ਸਿੰਘ ਅਰਾਈਆਂ ਵਾਲਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਅਕਾਲੀ ਦਲ ਵੱਲੋਂ ਗਠਿਤ ਕੀਤੀ ਸੱਤ ਮੈਂਬਰੀ ਕਮੇਟੀ ਵਿ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਸਾਬਕਾ ਮੰਤਰੀਆਂ ਗੁਲਜ਼ਾਰ ਸਿੰਘ ਰਣੀਕੇ ਅਤੇ ਸੋਹਨ ਸਿੰਘ ਠੰਡਲ,ਸਾਬਕਾ ਵਿਧਾਇਕ ਨਿਰਮਲ ਸਿੰਘ ਤੋਂ ਇਲਾਵਾ ਮੌਜੂਦਾ ਵਿਧਾਇਕਾਂ ਪਵਨ ਕੁਮਾਰ ਟੀਨੂੰ, ਡਾਕਟਰ ਸੁਖਵਿੰਦਰ ਸੱੁਖੀ ਅਤੇ ਬਲਦੇਵ ਖਾਰਾ ਨੂੰ ਲਿਆ ਗਿਆ ਹੈ। ਇਹ ਕਮੇਟੀ ਗੁਰੂ ਰਵਿਦਾਸ ਮੰਦਿਰ ਦੀ ਮੁੜ ਉਸਾਰੀ ਸੰਬੰਧੀ ਵਿਚਾਰ ਚਰਚਾ ਕਰਨ ਲਈ ਕੱਲ੍ਹ ਨੂੰ ਕੇਂਦਰ ਸਰਕਾਰ ਦੇ ਪ੍ਰਤੀਨਿਧੀਆਂ ਨੂੰ ਮਿਲੇਗੀ।

sadਇਸ ਤੋਂ ਪਹਿਲਾਂ ਮੀਟਿੰਗ ਵਿਚ ਬੋਲਦਿਆਂ ਸੀਨੀਅਰ ਦਲਿਤ ਆਗੂਆਂ ਨੇ ਇਹ ਮਸਲਾ ਗ੍ਰਹਿ ਮੰਤਰੀ ਕੋਲ ਉਠਾਉਣ ਲਈ ਅਕਾਲੀ ਦਲ ਪ੍ਰਧਾਨ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਹੁਣ ਉਹਨਾਂ ਨੂੰ ਉਮੀਦ ਹੈ ਕਿ ਇਸ ਮਸਲੇ ਦਾ ਸਮੁੱਚੇ ਰਵਿਦਾਸ ਭਾਈਚਾਰੇ ਦੀ ਤਸੱਲੀ ਮੁਤਾਬਿਕ ਹੱਲ ਕੱਢਿਆ ਜਾਵੇਗਾ।ਮੀਟਿੰਗ ਵਿਚ ਦਲਿਤ ਆਗੂਆਂ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਭਾਈਚਾਰੇ ਅੰਦਰ ਇਹ ਭਾਵਨਾ ਜ਼ੋਰ ਫੜ ਰਹੀ ਹੈ ਕਿ ਇਸ ਮੰਦਿਰ ਨੂੰ ਪੁਰਾਣੀ ਥਾਂ ਉੱਤੇ ਪੂਰੀ ਸ਼ਾਨ ਨਾਲ ਬਹਾਲ ਕੀਤਾ ਜਾਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਢਾਹੇ ਜਾਣ ਤੋਂ ਪਹਿਲਾਂ ਜਿੱਥੇ ਮੰਦਿਰ ਮੌਜੂਦ ਸੀ, ਉਸ ਜਗ੍ਹਾ ਪ੍ਰਤੀ ਦਲਿਤ ਭਾਈਚਾਰੇ ਅੰਦਰ ਬਹੁਤ ਡੂੰਘੀ ਆਸਥਾ ਹੈ। ਉਹਨਾਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਨਗੇ ਕਿ ਇਸ ਮਸਲੇ ਬਾਰੇ ਫੈਸਲਾ ਲੈਂਦਿਆਂ ਭਾਈਚਾਰੇ ਦੀ ਉਸ ਥਾਂ ਨਾਲ ਜੁੜੀ ਸ਼ਰਧਾ ਵਾਲੇ ਪੱਖ ਨੂੰ ਧਿਆਨ ਵਿਚ ਰੱਖਿਆ ਜਾਵੇ।ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਸੱਤ ਮੈਂਬਰੀ ਵਫ਼ਦ ਅਤੇ ਸਮੁੱਚੇ ਰਵੀਦਾਸੀਆ ਭਾਈਚਾਰੇ ਵੱਲੋਂ ਲਏ ਫੈਸਲੇ ਦੇ ਨਾਲ ਚੱਲੇਗਾ।

sadਉਹਨਾਂ ਕਿਹਾ ਕਿ ਗੁਰੂ ਰਵਿਦਾਸ ਜੀ ਇੱਕ ਮਹਾਨ ਸੰਤ ਸਨ, ਜਿਹਨਾਂ ਨੂੰ ਸਿੱਖ ਭਾਈਚਾਰੇ ਅਤੇ ਪੰਜਾਬੀਆਂ ਵੱਲੋਂ ਬਹੁਤ ਜਿ਼ਆਦਾ ਪਿਆਰ ਅਤੇ ਸਤਿਕਾਰ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਅਨਿੱਖੜਵਾਂ ਅੰਗ ਹੈ ਅਤੇ ਪੰਜਾਬ ਦੇ ਸਾਂਝੇ ਸੱਭਿਆਚਾਰ ਦਾ ਹਿੱਸਾ ਹੈ। ਅਸੀਂ ਰਵਿਦਾਸ ਭਾਈਚਾਰੇ ਨਾਲ ਇੱਕਜੁਟ ਹੋ ਕੇ ਖੜ੍ਹੇ ਹਾਂ ਅਤੇ ਇਸ ਮਸਲੇ ਦਾ ਜਲਦੀ ਹੱਲ ਨਿਕਲਣ ਦੀ ਉਮੀਦ ਕਰਦੇ ਹਾਂ।ਇਸ ਮੌਕੇ ਉੱਤੇ ਮੌਜੂਦ ਬਾਕੀ ਆਗੂਆਂ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜਥੇਦਾਰ ਤੋਤਾ ਸਿੰਘ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਤੋਂ ਇਲਾਵਾ ਅਕਾਲੀ ਦਲ ਦੇ ਐਸਸੀ ਵਿੰਗ ਦੇ ਮੈਂਬਰ ਵੀ ਸ਼ਾਮਿਲ ਸਨ।

-PTC News

Related Post