ਭਾਰਤ ਬੰਦ ਦੇ ਸੱਦੇ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮਰਥਨ

By  Jagroop Kaur December 6th 2020 02:55 PM

ਖੇਤੀ ਕਾਨੂੰਨਾਂ ਖਿਲਾਫ ਆਪਣੇ ਹੱਕਾਂ ਦੀ ਲੜਾਈ ਲਈ ਕਿਸਾਨਾਂ ਦਾ ਅੰਦੋਲਨ ਹੁਣ ਤੇਜ਼ ਹੁੰਦਾ ਜਾ ਰਿਹਾ ਹੈ। ਕੇਂਦਰ ਸਰਕਾਰ ਨਾਲ ਵਾਰ ਵਾਰ ਬੇਸਿੱਟਾ ਮੀਟਿੰਗ ਕਰਨ ਤੋਂ ਬਾਅਦ ਹੁਣ ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸ ਬੰਦ ਦਾ ਸਮਰਥਨ ਕਰਨ ਦੇ ਲਈ ਕਈ ਪਾਰਟੀਆਂ ਅੱਗੇ ਆ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਬੰਦ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਰਤ ਬੰਦ ਦੀ ਸਫਲਤਾ ਲਈ ਅਰਦਾਸ ਅਤੇ ਕੀਰਤਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਲੋਕਾਂ ਨੂੰ ਹੱਥ ਮਿਲਾਉਣ ਅਤੇ ਕਿਸਾਨਾਂ ਦਾ ਸਮਰਥਨ ਕਰਨ ਦੀ ਅਪੀਲ ਕਰਨਗੇ।

Shiromani Akali Dal to extend full support to Kisan Bharat Bandh: Sukhbir Singh Badal

ਇਸ ਤੋਂ ਇਲਾਵਾ ਕਾਂਗਰਸ ਪਾਰਟੀ ਨੇ ਕਿਸਾਨ ਜੱਥੇਬੰਦੀਆਂ ਵੱਲੋਂ ਬੁਲਾਏ ਗਏ ਭਾਰਤ ਬੰਦ ਦਾ ਸਮਰਥਨ ਕਰਨ ਦਾ ਐਲਾਨ ਵੀ ਕੀਤਾ ਹੈ। ਆਮ ਆਦਮੀ ਪਾਰਟੀ ਵੀ ਕਿਸਾਨ ਦੇ ਨਾਲ ਖੜ੍ਹੀ ਹੈ। ਆਮ ਆਦਮੀ ਪਾਰਟੀ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਹੈ ਕਿ ਉਹ ਭਾਰਤ ਬੰਦ ਦਾ ਪੂਰਾ ਸਮਰਥਨ ਕਰਦੀ ਹੈ। ਦੇਸ਼ ਭਰ ਦੇ ‘ਆਪ’ ਵਰਕਰ ਸ਼ਾਂਤੀ ਨਾਲ ਇਸ ਦਾ ਸਮਰਥਨ ਕਰਨਗੇ। ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਹੈ ਕਿ ਸਾਰਿਆਂ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦਾ ਸਮਰਥਨ ਕਰਨ ਅਤੇ ਇਸ ਵਿੱਚ ਹਿੱਸਾ ਲੈਣ।

Farmers protest against Farm Laws 2020: Shiromani Akali Dal President Sukhbir Singh Badal said party extend support to Kisan Bharat Bandh.

ਇਹ ਵੇਖਣਾ ਬਾਕੀ ਹੈ, ਹਾਲਾਂਕਿ, ਕਿਸਾਨਾਂ ਦਾ ਭਾਰਤ ਬੰਦ ਕਿੰਨਾ ਪ੍ਰਭਾਵਸ਼ਾਲੀ ਸਾਬਤ ਹੁੰਦਾ ਹੈ, ਕੀ ਇਸ ਨਾਲ ਸਰਕਾਰ 'ਤੇ ਕੁਝ ਦਬਾਅ ਪੈਂਦਾ ਹੈ ਜਾਂ ਨਹੀਂ?

Farmers Meeting amid Protest against Farm Laws 2020: After talks between the central government and the representatives of farmer unions remained inconclusive on Saturday, the farmers' organisations will hold a meeting at Singhu border to discuss further strategies.

ਓਧਰ ਕਾਂਗਰਸ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 8 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦਾ ਪਾਰਟੀ ਸਮਰਥਨ ਕਰੇਗੀ ਅਤੇ ਉਸ ਦੇ ਵਰਕਰ ਇਸ ਨੂੰ ਸਫ਼ਲ ਬਣਾਉਣ ਲਈ ਕੰਮ ਕਰਨਗੇ। ਕਾਂਗਰਸ ਬੁਲਾਰਾ ਪਵਨ ਖੇੜਾ ਨੇ ਕਿਹਾ ਕਿ ਕਿਸਾਨਾਂ ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਪਾਰਟੀ ਵਰਕਰ ਦੇਸ਼ ਭਰ ਵਿਚ ਤਹਿਸੀਲ ਪੱਧਰ 'ਤੇ ਕੰਮ ਕਰਨਗੇ। ਵਰਕਰ ਇਸ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਨਾਲ ਖੜ੍ਹੇ ਰਹਿਣਗੇ।

ਉਨ੍ਹਾਂ ਨੇ ਕਿਹਾ ਕਿ ਕਾਂਗਰਸ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨਾਲ ਹੋਣ ਵਾਲੇ ਕਿਸੇ ਵੀ ਅਨਿਆਂ ਖ਼ਿਲਾਫ਼ ਸਾਰੇ ਪ੍ਰਦੇਸ਼ਾਂ ਦੇ ਹੈੱਡਕੁਆਰਟਰਾਂ, ਜ਼ਿਲ੍ਹਾ ਹੈੱਡਕੁਆਰਟਰਾਂ ਅਤ ਤਹਿਸੀਲ ਹੈੱਡਕੁਆਰਟਰਾਂ 'ਤੇ ਕਿਸਾਨਾਂ ਨਾਲ ਪ੍ਰਦਰਸ਼ਨ ਕਰਨਗੇ ਅਤੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਪੁਰਜ਼ੋਰ ਕੋਸ਼ਿਸ਼ਾਂ ਕਰਨਗੇ।

Related Post