ਸ਼੍ਰੋਮਣੀ ਅਕਾਲੀ ਦਲ ਵਫਦ ਵੱਲੋਂ ਰਾਣਾ ਕੇ.ਪੀ ਸਿੰਘ ਨਾਲ ਮੁਲਾਕਾਤ, ਇਕ ਦਿਨਾਂ ਇਜਲਾਸ ਦੀ ਮਿਆਦ ਵਧਾਉਣ ਸਬੰਧੀ ਸੌਂਪਿਆ ਮੰਗ ਪੱਤਰ

By  Jashan A November 25th 2019 07:56 PM

ਸ਼੍ਰੋਮਣੀ ਅਕਾਲੀ ਦਲ ਵਫਦ ਵੱਲੋਂ ਰਾਣਾ ਕੇ.ਪੀ ਸਿੰਘ ਨਾਲ ਮੁਲਾਕਾਤ, ਇਕ ਦਿਨਾਂ ਇਜਲਾਸ ਦੀ ਮਿਆਦ ਵਧਾਉਣ ਸਬੰਧੀ ਸੌਂਪਿਆ ਮੰਗ ਪੱਤਰ,ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨਾਲ ਉਹਨਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ।

ਇਸ ਮੌਕੇ ਵਫਦ ਨੇ ਸਪੀਕਰ ਨੂੰ ਸੰਵਿਧਾਨ ਦਿਵਸ ਮੌਕੇ ਸੱਦੇ ਇਕ ਦਿਨਾਂ ਇਜਲਾਸ ਦੀ ਮਿਆਦ ਵਧਾਉਣ ਨੂੰ ਲੈ ਕੇ ਮੰਗ ਪੱਤਰ ਸੌਂਪਿਆ। ਅਕਾਲੀ ਦਲ ਵਫਦ ਦਾ ਕਹਿਣਾ ਹੈ ਕਿ ਇਸ ਇਜਲਾਸ 'ਚ ਪੰਜਾਬ ਦੇ ਵਿੱਤੀ ਹਾਲਾਤਾਂ ਸਮੇਤ ਭਖਦੇ ਮੁੱਦਿਆਂ 'ਤੇ ਚਰਚਾ ਕਰਨਾ ਲਾਜ਼ਮੀ ਹੈ।

ਹੋਰ ਪੜ੍ਹੋ: ਸੁਲਤਾਨਪੁਰ ਲੋਧੀ: ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਸੰਵਿਧਾਨ ਦਿਵਸ ਮੌਕੇ ‘ਤੇ 26 ਨਵੰਬਰ ਨੂੰ ਆਪਣੇ ਵਿਸ਼ੇਸ਼ ਸੈਸ਼ਨ ਲਈ 15ਵੀਂ ਪੰਜਾਬ ਵਿਧਾਨ ਸਭਾ ਨੂੰ ਸੱਦਾ ਦਿੱਤਾ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਬੁੱਧਵਾਰ 6 ਨਵੰਬਰ ਨੂੰ ਸਵੇਰੇ 11 ਵਜੇ ਬੁਲਾਇਆ ਗਿਆ ਸੀ। ਇਸ ਸੈਸ਼ਨ ਵਿੱਚ ਪੰਜਾਬ ਤੇ ਹਰਿਆਣਾ ਦੋਵੇਂ ਸੁਬਿਆਂ ਦੇ ਮੁੱਖ ਮੰਤਰੀ, ਕੈਬਿਨੇਟ ਮੰਤਰੀ ਤੇ ਵਿਧਾਇਕ ਉੱਥੇ ਮੌਜੂਦ ਰਹੇ ਸਨ।

-PTC News

Related Post